Friday, February 27, 2026

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਸੀ.ਬੀ.ਐਸ.ਈ. ਹੈਰੀਟੇਜ ਇੰਡੀਆ ਕੁਇਜ਼ 2016 ਦਾ ਆਯੋਜਨ

ਅੰਮ੍ਰਿਤਸਰ, 24 ਜਨਵਰੀ (ਜਗਦੀਪ ਸਿੰਘ ਸੱਗੂ)- ਸਿੱਖ ਪੰਥ ਦੀ ਸਿਰਮੌਰ ਸੰਸਥਾ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਵਿਦਿਅਕ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਦੇ ਸ੍ਰੀ ਗੁਰੂ ਅਰਜਨ ਦੇਵ ਆਡੀਟੋਰੀਅਮ ਵਿਖੇ ਸੀ.ਬੀ.ਐਸ.ਈ. ਦੇ ਦਿਸ਼ਾ ਨਿਰਦੇਸ਼ਾਂ ਅਧੀਨ ਸਕੂਲ ਦੇ ਪਿ੍ਰੰਸੀਪਲ/ਡਾਇਰੈਕਟਰ ਡਾ: ਧਰਮਵੀਰ ਸਿੰਘ ਦੀ ਅਗਵਾਈ ਵਿੱਚ ਸੀ.ਬੀ.ਐਸ.ਈ. ਹੈਰੀਟੇਜ ਇੰਡੀਆ ਕੁਇਜ਼ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਸੀ.ਬੀ.ਐਸ.ਈ. ਦੇ ਲਗਭਗ 44 ਸਕੂਲਾਂ ਦੀਆਂ ਟੀਮਾਂ ਨੇ ਭਾਗ ਲਿਆ । ਇਹਨਾਂ ਟੀਮਾਂ ਦੀ ਪਹਿਲਾਂ ਮੁੱਢਲੇ ਪੱਧਰ ਦੀ ਲਿਖਤੀ ਪ੍ਰੀਖਿਆ ਲਈ ਗਈ ਜਿਸ ਵਿੱਚ ਡੀ.ਏ.ਵੀ. ਪਬਲਿਕ ਸਕੂਲ ਲੁਧਿਆਣਾ, ਸਪਰਿੰਗ ਡੇਲ ਸੀਨੀਅਰ ਸਕੂਲ ਅੰਮ੍ਰਿਤਸਰ, ਡੀ.ਏ.ਵੀ. ਪਬਲਿਕ ਸਕੂਲ ਲਾਰੰਸ ਰੋਡ ਅੰਮ੍ਰਿਤਸਰ, ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ. ਰੋਡ, ਅੰਮ੍ਰਿਤਸਰ, ਜੋਧਾਮਲ ਪਬਲਿਕ ਸਕੂਲ ਜੰਮੂ ਅਤੇ ਦਸ਼ਮੇਸ਼ ਪਬਲਿਕ ਸਕੂਲ ਫਰੀਦਕੋਟ ਦੀਆਂ ਟੀਮਾਂ ਨੇ ਸਫਲ ਹੋ ਕੇ ਸਟੇਜ ਤੇ ਕੁਇਜ਼ ਮੁਕਾਬਲੇ ਵਿੱਚ ਭਾਗ ਲਿਆ । ਸਕੂਲ ਦੇ ਪ੍ਰਿੰਸੀਪਲ/ਡਾਇਰੈਕਟਰ ਡਾ: ਧਰਮਵੀਰ ਸਿੰਘ ਨੇ ਮੁਕਾਬਲੇ ਵਿੱਚ ਭਾਗ ਲੈਣ ਆਏ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਜੀ ਆਇਆਂ ਆਖਿਆ ਅਤੇ ਮੁਕਾਬਲੇ ਲਈ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਇਹੋ ਜਿਹੇ ਮੁਕਾਬਲੇ ਵਿਦਿਆਰਥੀਆਂ ਨੂੰ ਆਪਣੇ ਅਮੀਰ ਸਭਿਆਚਾਰ ਅਤੇ ਵਿਰਸੇ ਨਾਲ ਜੋੜਦੇ ਹਨ । ਮੁਕਾਬਲੇ ਦਾ ਆਰੰਭ ਸਕੂਲ ਸ਼ਬਦ ਨਾਲ ਹੋਇਆ । ਮੁਕਾਬਲੇ ਵਿੱਚ ਕੁਇਜ਼ ਮਾਸਟਰ ਦੀ ਭੂਮਿਕਾ ਸ੍ਰੀ ਸ਼ਸ਼ਾਂਕ ਮਲਿਕ ਨੇ ਬਾਖੂਬੀ ਨਿਭਾਈ । ਵਿਦਿਆਰਥੀਆ ਨੂੰ ਜੁਬਾਨੀ ਅਤੇ ਦ੍ਰਿਸ਼ਸ਼੍ਰਵਨ ਸਾਧਨਾ ਦੀ ਸਹਾਇਤਾ ਨਾਲ ਪ੍ਰਸ਼ਨ ਪੁੱਛੇ ਗਏ । ਇਹਨਾਂ ਮੁਕਾਬਲਿਆਂ ਵਿੱਚ  ਸਪਰਿੰਗ ਡੇਲ ਸੀਨੀਅਰ ਸਕੂਲ ਅੰਮ੍ਰਿਤਸਰ ਨੇ ਪਹਿਲਾ ਅਤੇ ਜੋਧਾਮਲ ਪਬਲਿਕ ਸਕੂਲ ਜੰਮੂ ਨੇ ਦੂਜਾ ਸਥਾਨ ਹਾਸਲ ਕੀਤਾ । ਇਹ ਜੇਤੂ ਟੀਮਾਂ ਰੀਜਨਲ ਫਾਈਨਲਜ਼ ਵਿੱਚ ਭਾਗ ਲੈਣਗੀਆਂ । ਸਕੂਲ ਦੇ ਮੈਂਬਰ ਇੰਂਚਾਰ ਸ੍ਰ. ਹਰਮਿੰਦਰ ਸਿੰਘ, ਪ੍ਰਿੰਸੀਪਲ ਡਾ: ਧਰਮਵੀਰ ਸਿੰਘ, ਮੁੱਖ ਅਧਿਆਪਕਾ ਸ਼੍ਰੀਮਤੀ ਕਵਲਪ੍ਰੀਤ ਕੌਰ ਅਤੇ ਸ਼੍ਰੀਮਤੀ ਨਿਸ਼ਚਿੰਤ ਕੌਰ ਨੇ ਸਾਂਝੇ ਤੌਰ ਤੇ ਕੁਇਜ਼ ਮਾਸਟਰ ਸ਼ਸ਼ਾਂਕ ਮਲਿਕ ਨੂੰ ਸਨਮਾਨਿਤ ਕੀਤਾ ਅਤੇ ਜੇਤੂ ਟੀਮਾਂ ਨੂੰ ਵਧਾਈ ਦਿੱਤੀ । ਇਸ ਮੌਕੇ ਤੇ ਅਧਿਆਪਕ ਅਤੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿੱਚ ਸ਼ਿਰਕਤ ਕੀਤੀ ।

Check Also

ਸ਼੍ਰੋਮਣੀ ਕਮੇਟੀ ਵੱਲੋਂ ਸਿੰਘ ਸਾਹਿਬ ਗਿਆਨੀ ਮੋਹਣ ਸਿੰਘ ਦੀ ਯਾਦ ’ਚ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ

ਅੰਮ੍ਰਿਤਸਰ, 26 ਫ਼ਰਵਰੀ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ …

Leave a Reply