Friday, February 27, 2026

ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੀ ਭਤੀਜੀ ਦੇ ਅਕਾਲ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 24 ਜਨਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਦੇ ਵੱਡੇ ਭਰਾਤਾ ਗੁਰਬਖਸ਼ ਸਿੰਘ ਦੀ ਪੁੱਤਰੀ ਬੀਬੀ ਦਰਸ਼ਨ ਕੌਰ (54) ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ’ਤੇ ਹਰਚਰਨ ਸਿੰਘ ਮੁੱਖ ਸਕੱਤਰ, ਡਾ. ਰੂਪ ਸਿੰਘ, ਮਨਜੀਤ ਸਿੰਘ ਤੇ ਅਵਤਾਰ ਸਿੰਘ ਸਕੱਤਰ, ਹਰਭਜਨ ਸਿੰਘ ਮਨਾਵਾਂ ਵਧੀਕ ਸਕੱਤਰ ਧਰਮ ਪ੍ਰਚਾਰ ਕਮੇਟੀ ਅਤੇ ਸੁਖਦੇਵ ਸਿੰਘ ਭੂਰਾਕੋਹਨਾ ਵਧੀਕ ਸਕੱਤਰ (ਨਿੱਜੀ ਸਹਾਇਕ) ਨੇ ਗਹਿਰੇੇ ਦੁੱਖ ਦਾ ਇਜ਼ਹਾਰ ਕਰਦਿਆਂ ਪ੍ਰੋ. ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ।ਉਨ੍ਹਾਂ ਕਿਹਾ ਕਿ ਬੀਬੀ ਦਰਸ਼ਨ ਕੌਰ ਦੇ ਸਦੀਵੀਂ ਵਿਛੋੜੇ ਨਾਲ ਸਮੁੱਚੇ ਪਰਿਵਾਰ ਨੂੰ ਇਕ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ।ਉਨਾਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਬੀਬੀ ਦਰਸ਼ਨ ਕੌਰ ਦੀ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖ਼ਸ਼ਣ ਅਤੇ ਪਿਛੇ ਪਰਿਵਾਰ ਤੇ ਸਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।

Check Also

ਸ਼੍ਰੋਮਣੀ ਕਮੇਟੀ ਵੱਲੋਂ ਸਿੰਘ ਸਾਹਿਬ ਗਿਆਨੀ ਮੋਹਣ ਸਿੰਘ ਦੀ ਯਾਦ ’ਚ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ

ਅੰਮ੍ਰਿਤਸਰ, 26 ਫ਼ਰਵਰੀ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ …

Leave a Reply