ਬਠਿੰਡਾ, 25 ਜਨਵਰੀ (ਪੰਜਾਬ ਪੋਸਟ-ਅਵਤਾਰ ਸਿੰਘ ਕੈਂਥ, ਜਸਵਿੰਦਰ ਜੱਸੀ)- ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੋਟਰ ਜਾਗਰੂਕਤਾ ਹਫਤੇ ਤਹਿਤ ਅੱਜ ਸਕੂਲੀ ਵਿਦਿਆਰਥੀਆਂ ਦੀਆਂ ਵੋਟਰ ਜਾਗਰੂਕਤਾ ਰੈਲੀਆਂ ਰਾਹੀਂ ਲੋਕਾਂ ਨੂੰ ਵੋਟ ਪਾਉਣ ਲਈ ਜਾਗਰੂਕ ਕੀਤਾ ਗਿਆ ਅਤੇ 1200 ਤੋਂ ਵੱਧ ਵਿਦਿਆਰਥੀ ਇਨ੍ਹਾਂ ਰੈਲੀਆਂ ਰਾਹੀਂ ਸਥਾਨਕ ਬਹੁਮੰਤਵੀ ਖੇਡ ਸਟੇਡੀਅਮ ਪੁੱਜੇ।

ਸ਼ਹਿਰ ਦੇ ਵੱਖ ਵੱਖ ਸਕੂਲਾਂ ਕਾਲਜਾਂ ਤੋਂ ਆਏ ਇਨ੍ਹਾਂ ਵਿਦਿਆਰਥੀਆਂ ਨੇ ਨੈਤਿਕ ਕਦਰਾਂ ਕੀਮਤਾਂ ਵਾਲੀ ਵੋਟਿੰਗ ਵਿੱਚ ਹਿੱਸਾ ਲੈਣ ਦਾ ਪ੍ਰਣ ਕੀਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਵੋਟਰ ਜਾਗਰੂਕਤਾ ਹਫਤੇ ਤਹਿਤ ਵੱਖ ਵੱਖ ਸਰਗਰਮੀਆਂ ਕਰਵਾਈਆਂ ਜਾ ਰਹੀਆਂ ਹਨ ਜਿਸ ਤਹਿਤ ਅੱਜ ਇਹ ਜਾਗਰੂਕਤਾ ਰੈਲੀਆਂ ਕੱਢੀਆਂ ਗਈਆਂ।ਇਨ੍ਹਾਂ ਰੈਲੀਆਂ ਨੂੰ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਸ੍ਰੀ ਖੁਸ਼ਬੀਰ ਸਿੰਘ ਨੇ ਝੰਡੀ ਦਿਖਾ ਕੇ ਰਵਾਨਾ ਕੀਤਾ।ਉਨ੍ਹਾਂ ਦੱਸਿਆ ਕਿ ਸਟੇਡੀਅਮ ਵਿੱਚ ਵਿਦਿਆਰਥੀਆਂ ਲਈ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ ਜਿਸ ਦੀ ਸ਼ੁਰੂਆਤ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਵਿਦਿਆਰਥੀ ਖੁਸ਼ਦੀਪ ਸਿੰਘ ਨੇ ਗੀਤ ਰਾਹੀਂ ਕਰਦਿਆਂ ਨੌਜਵਾਨਾਂ ਨੂੰ ਆਪਣੇ ਲੋਕਤੰਤਰੀ ਹੱਕ ਦੀ ਵਰਤੋ ਦੀ ਅਪੀਲ ਕੀਤੀ।
ਡਾ. ਅਗਰਵਾਲ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਉਹ ਵੋਟਾਂ ਵਿੱਚ ਵੱਧ ਚੜ੍ਹ ਸ਼ਮੂਲੀਅਤ ਕਰਨ ਅਤੇ ਆਪਣੀ ਵੋਟ ਪਾਉਣ ਨੂੰ ਯਕੀਨੀ ਬਨਾਉਣ। ਇਸ ਮੌਕੇ ਸ. ਹਰਨੇਕ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿੱ), ਬਲਜਿੰਦਰ ਸਿੰਘ ਜ਼ਿਲ੍ਹਾ ਗਾਈਡੈਂਸ ਕੌਂਸਲਰ ਅਤੇ ਵੱਖ ਵੱਖ ਕਾਲਜਾਂ ਦੇ ਪ੍ਰਿੰਸੀਪਲ, ਸਮੂਹ ਸਕੂਲਾਂ ਦੇ ਇੰਚਾਰਜ, ਰਮੇਸ਼ ਚੰਦਰ ਪਸਰੀਜਾ, ਬਲਰਾਜ ਸਿੰਘ ਵੋਕੇ.ਕੋਆਰਡੀਨੇਟਰ ਬਠਿੰਡਾ, ਰਕੇਸ਼ ਨਰੂਲਾ ਪਰਮਜੀਤ ਸਿੰਘ ਲੈਕ. ਫਿਜੀ., ਬਲਰਾਜ ਸਿੰਘ ਪੀਟੀਆਈ, ਜਤਿੰਦਰ ਕੌਰ ਡੀਪੀਈ, ਪਰਮਜੀਤ ਸਿੰਘ ਸੇਂਟ ਜੇਵੀਅਰ, ਮਿੱਠੂ ਸਿੰਘ, ਪ੍ਰਵੀਨ ਪੁਰੀ ਆਦਿ ਮੌਜੂਦ ਸਨ। ਮੰਚ ਦਾ ਸੰਚਾਲਨ ਗੁਰਪ੍ਰੀਤ ਸਿੰਘ ਏ.ਈ.ਓ ਬਠਿੰਡਾ ਨੇ ਕੀਤਾ।
Punjab Post Daily Online Newspaper & Print Media