Thursday, February 26, 2026

ਸਿਵਲ ਸਰਜਨ ਦਫਤਰ ਵਿਖੇ ਰਾਸ਼ਟਰੀ ਵੋਟਰ ਦਿਵਸ ਮਨਾਇਆ

ਬਠਿੰਡਾ, 25 ਜਨਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਜੱਸੀ)- ਸਿਹਤ ਵਿਭਾਗ ਬਠਿੰਡਾ ਵੱਲੋਂ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਸਿਵਲ ਸਰਜਨ ਦਫਤਰ ਬਠਿੰਡਾ ਵਿਖੇ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ।

PPN2501201724

ਦਫਤਰ ਸਿਵਲ ਸਰਜਨ ਦੇ ਸਮੂਹ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਇਸ ਸਮੇਂ ਸ਼ਿਰਕਤ ਕੀਤੀ ਗਈ। ਸਿਵਲ ਸਰਜਨ ਬਠਿੰਡਾ ਡਾ. ਰਘੁਬੀਰ ਸਿੰਘ ਰੰਧਾਵਾ ਨੇ ਇਸ ਮੌਕੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਲੋਕਤੰਤਰ ਵਿੱਚ ਵੋਟ ਸਾਡਾ ਸਭ ਦਾ ਮੁੱਢਲਾ ਅਧਿਕਾਰ ਹੈ।ਡਾ. ਰੰਧਾਵਾ ਨੇ ਕਿਹਾ ਕਿ ਅੱਜ ਅਸੀਂ ਵੋਟਰ ਦਿਵਸ ਮਨਾਉਣ ਲਈ ਇੱਕਠੇ ਹੋਏ ਹਾਂ ਅਤੇ ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਅੱਜ ਜੋ ਪ੍ਰਣ ਕਰਨਾ ਹੈ ਉਸ ਸੰਬੰਧੀ ਹੋਰ ਲੋਕਾਂ ਨੂੰ ਵੀ ਜਾਗਰੂਕ ਕਰੀਏ।ਉਨ੍ਹਾਂ ਕਿਹਾ ਕਿ ਅਸੀਂ ਭਾਰਤ ਦੇ ਨਾਗਰਿਕ ਲੋਕਤੰਤਰ ਵਿੱਚ ਵਿਸ਼ਵਾਸ ਰੱਖਦੇ ਹੋਏ ਪ੍ਰਣ ਕਰਦੇ ਹਾਂ ਕਿ ਅਸੀਂ ਆਪਣੇ ਦੇਸ਼ ਦੀਆਂ ਲੋਕਤਾਂਤਰਿਕ ਪਰੰਪਰਾਵਾਂ ਨੂੰ ਬਣਾਏ ਰੱਖਾਂਗੇ ਅਤੇ ਸੁਤੰਤਰ,ਨਿਰਪੱਖ ਅਤੇ ਸ਼ਾਂਤੀਪੂਰਣ ਚੋਣ ਗਰਿਮਾ ਨੂੰ ਬਰਕਰਾਰ ਰੱਖਦੇ ਹੋਏ,ਨਿਡਰ ਹੋ ਕੇ ,ਧਰਮ,ਵਰਗ,ਜਾਤੀ,ਸਮੁਦਾਇ,ਭਾਸ਼ਾ ਜਾਂ ਹੋਰ ਕਿਸੇ ਵੀ ਲਾਲਚ ਦੇ ਪ੍ਰਭਾਵ ਤੋਂ ਬਿਨਾਂ ਸਾਰੀਆਂ ਚੋਣਾਂ ਵਿੱਚ ਆਪਣੇ ਵੋਟ ਤੇ ਹੱਕ ਦਾ ਇਸਤੇਮਾਲ ਕਰਾਂਗੇ।ਉਨ੍ਹਾਂ ਅਪੀਲ ਕੀਤੀ ਕਿ ਹਰ ਮਨੁੱਖ ਦਾ ਫਰਜ਼ ਹੈ ਕਿ ਸਾਰੀਆਂ ਚੋਣਾਂ ਦੌਰਾਨ ਅਸੀਂ ਆਪਣੀ ਵੋਟ ਦੇ ਹੱਕ ਸਹੀ ਇਸਤੇਮਾਲ ਕਰੀਏ ਅਤੇ ਚੰਗੇ ਰਾਸ਼ਟਰ ਦੇ ਨਿਰਮਾਣ ਲਈ ਆਪਣਾ ਬਣਦਾ ਯੋਗਦਾਨ ਪਾਈਏ ।

Check Also

ਯੂਨੀਵਰਸਿਟੀ ਵੱਲੋਂ ‘ਸੰਗੀਤ ਤੇ ਖੇਤੀਬਾੜੀ ਦਾ ਅੰਤਰਵਿਸ਼ਾ ਦ੍ਰਿਸ਼ਟੀਕੋਣ’ ਵਿਸ਼ੇ ‘ਤੇ ਤਿੰਨ ਦਿਨਾਂ ਵਰਕਸ਼ਾਪ

ਅੰਮ੍ਰਿਤਸਰ, 26 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਜ਼ੂਅਲ ਐਂਡ ਪਰਫਾਰਮਿੰਗ …

Leave a Reply