Monday, September 7, 2026

ਹੋਲੀ ਹਾਰਟ ਸਕੂਲ ਦੇ ਵਿਦਿਆਰਥੀਆਂ ਨੇ ਗਣਤੰਤਰ ਦੇ ਨਾਇਕਾਂ ਨੂੰ ਕੀਤਾ ਯਾਦ

PPN2501201735ਫਾਜ਼ਿਲਕਾ, 25 ਜਨਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) -ਸਥਾਨਕ ਹੋਲੀ ਹਾਰਟ ਡੇ ਬੋਰਡਿੰਗ ਸੀਨੀਅਰ ਸੈਕੰਡਰੀ ਸਕੂਲ ਵਿਚ ਪ੍ਰਿੰਸੀਪਲ ਰੀਤੂ ਭੁਸਰੀ ਦੀ ਅਗਵਾਈ ਵਿਚ ਵਿਦਿਆਰਥੀਆਂ ਅਤੇ ਸਟਾਫ਼ ਨੇ ਅੱਜ ਗਣਤੰਤਰ ਦਿਵਸ ਦੇ ਮੌਕੇ ਤੇ ਗਣਤੰਤਰ ਦੇ ਮਹਾਨ ਨਾਇਕਾਂ ਨੂੰ ਯਾਦ ਕਰਦੇ ਹੋਏ ਸ਼ਰਧਾਂਜਲੀ ਭੇਂਟ ਕੀਤੀ। ਇਸ ਮੌਕੇ ਸਕੂਲ ਦੀਆਂ ਸਾਰੀਆਂ ਜਮਾਤਾਂ ਦੇ ਵਿਦਿਆਰਥੀਆਂ ਵੱਲੋਂ ਮਨੁੱਖੀ ਚੇਨ ਬਣਾਕੇ ਭਾਰਤ ਦਾ ਨਕਸ਼ਾ ਅਤੇ ਰਾਸ਼ਟਰੀ ਝੰਡਾ ਬਣਾਇਆ। ਵਰਣਨਯੋਗ ਹੈ ਕਿ ਫਾਜ਼ਿਲਕਾ ਦੇ ਇਤਿਹਾਸ ਵਿਚ ਪਹਿਲੀ ਵਾਰ ਕਿਸੇ ਸਕੂਲ ਵੱਲੋਂ ਗਣਤੰਤਰ ਦਿਵਸ ਤੇ ਮਨੁੱਖੀ ਚੇਨ ਦੇ ਰਾਹੀਂ ਭਾਰਤ ਦਾ ਨਕਸ਼ਾ ਬਣਾਕੇ ਸ਼ਹੀਦਾਂ ਨੂੰ ਨਮਨ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਰੀਤੂ ਭੁਸਰੀ ਨੇ ਵਿਦਿਆਰਥੀਆਂ ਦੀਆਂ ਸਫ਼ਲ ਕੋਸ਼ਿਸ਼ਾਂ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਅੱਜ ਅਸੀਂ ਮਹਾਨ ਸ਼ਹੀਦਾਂ ਦੀ ਕੁਰਬਾਨੀ ਦੇ ਕਾਰਨ ਹੀ ਖੁਲ੍ਹੀ ਹਵਾ ਵਿਚ ਸਾਹ ਲੈ ਰਹੇ ਹਾਂ। ਉਨ੍ਹਾਂ ਕਿਹਾ ਕਿ ਸਾਨੂੰ ਕਦੇ ਵੀ ਆਪਣੇ ਸ਼ਹੀਦਾਂ ਨੂੰ ਭੁੱਲਣਾ ਨਹੀਂ ਚਾਹੀਦਾ। ਜਿਨ੍ਹਾਂ ਨੇ ਰਾਸ਼ਟਰ ਅਤੇ ਸਾਡੀ ਖਾਤਰ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ। ਉਨ੍ਹਾਂ ਵਿਦਿਆਰਥੀਆਂ ਨੂੰ ਮੇਹਨਤ ਕਰਨ ਅਤੇ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਅੱਜ ਸਾਡੇ ਦੇਸ਼ ਨੂੰ ਚੰਗੇ ਨਾਗਰਿਕਾਂ ਦੀ ਜ਼ਰੂਰਤ ਹੈ। ਪ੍ਰਿੰਸੀਪਲ ਰੀਤੂ ਭੁਸਰੀ ਨੇ ਕਿਹਾ ਕਿ ਅਸੀਂ ਆਪਣੇ ਫਰਜ਼ਾਂ ਨੂੰ ਇਮਾਨਦਾਰੀ ਨਾਲ ਨਿਭਾਉਂਦੇ ਹੋਏ ਰਾਸ਼ਟਰ ਦੇ ਵਿਕਾਸ ਅਤੇ ਤਰੱਕੀ ਵਿਚ ਯੋਗਦਾਨ ਪਾ ਸਕਦੇ ਹਾਂ। ਇਸ ਮੌਕੇ ਡਾਇਰੈਕਟਰ ਅਨਮੋਲ ਭੁਸਰੀ ਅਤੇ ਪ੍ਰਬੰਧਕ ਰਮੇਸ਼ ਭੁਸਰੀ ਨੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੱਤੀ ਅਤੇ ਮਨੁੱਖੀ ਚੇਨ ਰਾਹੀਂ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਦੇ ਅਨੌਖੇ ਢੰਗ ਦੀ ਸ਼ਲਾਘਾ ਕੀਤੀ।

Check Also

ਅੰਮ੍ਰਿਤਸਰ ਜਿਲ੍ਹੇ ਦੇ ਸਮੂਹ ਕਾਲਜਾਂ ਵਿੱਚ ਨੌਜਵਾਨਾਂ ਦੀ ਵੋਟਰ ਰਜਿਸਟ੍ਰੇਸ਼ਨ ਲਈ ਲਗਾਏ ਜਾ ਰਹੇ ਹਨ ਵਿਸ਼ੇਸ਼ ਕੈਂਪ

   9 ਸਤੰਬਰ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਹੋਵੇਗਾ ਵਿਸ਼ੇਸ਼ ਮੈਗਾ ਈਵੈਂਟ ਅੰਮ੍ਰਿਤਸਰ, 7 …

Leave a Reply