ਫਾਜ਼ਿਲਕਾ, 25 ਜਨਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) -ਸਰਕਾਰੀ ਆਈਟੀਆਈ ਫਾਜ਼ਿਲਕਾ ਵਿਚ ਸੰਸਥਾ ਦੇ ਮੁੱਖੀ ਹਰਦੀਪ ਕੁਮਾਰ ਦੀ ਅਗਵਾਈ ਵਿਚ ਨੈਸ਼ਲਲ ਵੋਟਰ ਦਿਵਸ ਨੂੰ ਸਮਰਪਤ ਸੰਸਥਾ ਵਿਚ ਵੋਟਰਾਂ ਨੂੰ ਜਾਗਰੂਕ ਕਰਨ ਲਈ ਚਾਰਟ ਮੇਕਿੰਗ ਅਤੇ ਗੀਤ ਸੰਗੀਤ ਮੁਕਾਬਲੇ ਕਰਵਾਏ ਗਏ। ਜਾਣਕਾਰੀ ਦਿੰਦੇ ਹੋਏ ਸੰਸਥਾ ਦੇ ਮੁੱਖੀ ਹਰਦੀਪ ਕੁਮਾਰ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿਚ ਸੰਸਥਾ ਦੇ ਲਗਭਗ 300 ਵਿਦਿਆਰਥੀਆਂ ਨੇ ਹਿੱਸਾ ਲਿਆ।
ਹਰ ਟ੍ਰੇਡ ਦੇ ਵਿਦਿਆਰਥੀਆਂ ਨੇ ਆਪਦੀ ਮਿਹਨਤ ਦਾ ਪ੍ਰਦਰਸ਼ਨ ਕਰਦੇ ਹੋਏ ਬਹੁਤ ਸੁੰਦਰ ਸੁਨੇਹਾ ਦੇਕੇ ਅਤੇ ਪੇਂਟਿੰਗ ਬਣਾਕੇ ਮੁਕਾਬਲੇ ਨੂੰ ਸਫ਼ਲ ਬਣਾਇਆ। ਸੀਨੀਅਰ ਜੀਆਈ ਹਰੀਸ਼ ਕੰਬੋਜ ਵੱਲੋਂ ਵਿਦਿਆਰਥੀਆਂ ਨੂੰ ਵੋਟਰ ਦਿਵਸ ਦੇ ਮੁਹੱਤਵ ਸਬੰਧੀ ਜਾਣਕਾਰੀ ਦਿੱਤੀ।ਉਨ੍ਹਾਂ ਦੱਸਿਆ ਕਿ ਸਾਰਿਆਂ ਨੂੰ ਬਿਨਾਂ ਕਿਸੇ ਡਰ, ਭੈ ਅਤੇ ਬਿਨਾ ਕਿਸੇ ਲਾਲਚ ਦੇ ਸਹੀ ਉਮੀਦਵਾਰ ਨੂੰ ਵੋਟ ਪਾਉਣੀ ਚਾਹੀਦੀ ਹੈ। ਸੰਸਥਾ ਦੇ ਜਸਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਪਹਿਲੀ ਵਾਰ ਵੋਟ ਪਾਉਣ ਦਾ ਮਹੱਤਵ ਸਮਝਾਉਂਦੇ ਹੋਏ ਦੱਸਿਆ ਕਿ 2017 ਦੀਆਂ ਚੋਣਾਂ ਈਵੀਐਮ ਮਸ਼ੀਨਾਂ ਰਾਹੀਂ ਕਰਵਾਈਆਂ ਜਾਣਗੀਆਂ ਅਤੇ ਕਿਸੇ ਵੀ ਤਰ੍ਹਾਂ ਦੀ ਗੜਬੜ ਦੀ ਸੂਚਨਾ ਮੁਬਾਇਲ ਫੋਨ ਰਾਹੀਂ ਜਲਦੀ ਚੋਣ ਕਮਿਸ਼ਨ ਤੱਕ ਪਹੁੰਚਾ ਸਕਦੇ ਹੋ। ਜਿਸਦਾ ਜਲਦੀ ਨਿਪਟਾਰਾ ਕੀਤਾ ਜਾਵੇਗਾ। ਇਸਦੇ ਨਾਲ ਹੀ ਏਵੀਐਮ ਮਸ਼ੀਨਾਂ ਦੇ ਵੱਖ ਵੱਖ ਹਿੱਸਿਆਂ ਰਾਹੀਂ ਵੋਟਿੰਗ ਕਰਨ ਦੇ ਢੰਗ ਸਬੰਧੀ ਚੋਣ ਕਮਿਸ਼ਨ ਰਾਹੀਂ ਜਾਰੀ ਕੀਤੀ ਗਈ ਵੀਡਿਓ ਵੀ ਵਿਖਾਈ ਗਈ। ਇਸ ਮੌਕੇ ਆਈਟੀਆਈ ਦੇ ਸਮੂਹ ਸਟਾਫ਼ ਨੇ ਸਹਿਯੋਗ ਕੀਤਾ।
Check Also
ਅੰਮ੍ਰਿਤਸਰ ਜਿਲ੍ਹੇ ਦੇ ਸਮੂਹ ਕਾਲਜਾਂ ਵਿੱਚ ਨੌਜਵਾਨਾਂ ਦੀ ਵੋਟਰ ਰਜਿਸਟ੍ਰੇਸ਼ਨ ਲਈ ਲਗਾਏ ਜਾ ਰਹੇ ਹਨ ਵਿਸ਼ੇਸ਼ ਕੈਂਪ
9 ਸਤੰਬਰ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਹੋਵੇਗਾ ਵਿਸ਼ੇਸ਼ ਮੈਗਾ ਈਵੈਂਟ ਅੰਮ੍ਰਿਤਸਰ, 7 …
Punjab Post Daily Online Newspaper & Print Media