Friday, February 27, 2026

ਵੋਟ ਦੇ ਅਧਿਕਾਰ ਦੀ ਮਹੱਤਤਾ, ਮੰਤਵ ਤੇ ਵਰਤੋਂ ਸਬੰਧੀ ਕੀਤਾ ਜਗਰੂਕ

PPN2501201743 ਸੁਜਾਨਪੁਰ, 25 ਜਨਵਰੀ (ਪੰਜਾਬ ਪੋਸਟ ਬਿਊਰੋ)- ਗੁਰੁੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਸੁਜਾਨਪੁਰ ਵਿਖੇ ਪ੍ਰਿੰਸੀਪਲ ਸ੍ਰੀਮਤੀ ਭੁਪਿੰਦਰ ਕੌਰ ਦੀ ਦੇਖ ਰੇਖ ਹੇਠ 7ਵਾਂ ਵੋਟਰ ਦਿਵਸ ਮਨਾਇਆ ਗਿਆ।ਇਸ ਮੌਕੇ ਕਾਲਜ ਦੇ ਵਿਦਿਆਰਥੀਆਂ  ਨੂੰ ਵੋਟ ਦੇ ਅਧਿਕਾਰ ਸਬੰਧੀ ਸੁਹੰ ਚੁਕਾਈ ਗਈ ਅਤੇ ਵਿਦਿਆਰਥੀਆਂ ਦੇ ਭਾਸ਼ਨ ਮੁਕਾਬਲੇ ਕਰਵਾਏ ਗਏ ਜਿਸ ਵਿਚ ਹਰਦੀਪ ਕੌਰ, ਸਵੇਤਾ, ਪਿੰਸ, ਰਜਨੀਸ਼, ਅੰਬਿੰਕਾ ਲਵਜੋਤ, ਸਿਮਰਨ ਤੇ ਕਰਨ  ਨੇ ਵੋਟ ਦੇ ਅਧਿਕਾਰ ਦੀ ਮਹੱਤਤਾ, ਮੰਤਵ, ਉਦੇਸ਼ ਤੇ ਵਰਤੋਂ ਸਬੰਧੀ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਭਾਰਤੀ ਸੰਵਿਧਾਨ ਦੀ ਧਾਰਾ 326 ਅਧੀਨ ਦੇਸ਼ ਤੇ ਹਰੇਕ 18 ਸਾਲ ਤੋਂ ਉਪਰ ਦੀ ਉਮਰ ਦੇ ਨਾਗਰਿਕ ਨੂੰ ਵੋਟ ਦਾ ਅਧਿਕਾਰ ਦਿੱਤਾ ਗਿਆ ਤਾਂ ਜੋ ਉਹ ਆਪਣੇ ਇਸ ਅਧਿਕਾਰ ਦੀ ਵਰਤੋਂ ਕਰਕੇ ਲੋਕਤੰਤਰ ਦਾ ਹਿੱਸਾ ਬਣ ਕੇ ਆਪਣੇ ਮਨ ਪਸੰਦ ਦੀ ਸਰਕਾਰ ਚੁਣ ਸਕਦੇ ਹਨ।ਇਨ੍ਹਾਂ ਭਾਸ਼ਨ ਮੁਕਾਬਲਿਆਂ ਦੌਰਾਨ ਹਰਦੀਪ ਕੌਰ ਨੇ ਪਹਿਲਾਂ,ਸਵੇਤਾ ਨੇ ਦੂਸਰਾ ਅਤੇ ਸਿਮਰਨ ਨੇ ਤੀਸਰਾਂ ਸਥਾਨ ਹਾਸਿਲ ਕੀਤਾ।PPN2501201744
ਕਾਲਜ ਦੀ ਪਿੰਸੀਪਲ ਭੁਪਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆ ਕਿਹਾ ਕਿ ਵੋਟਰ ਦਿਵਸ ਦਾ ਮਕਸਦ ਵੋਟਰਾਂ ਨੂੰ ਉਨ੍ਹਾਂ ਦੀ ਵੋਟ ਦੀ ਮਹੱਤਤਾ ਅਤੇ ਵੋਟ ਦੇ ਲੋਕਤੰਤਰ ਵਿਚ ਰੋਲ ਸਬੰਧੀ ਜਾਗਰੂਕ ਕਰਨਾ ਹੈ ਇਸ ਲਈ ਬਿਨਾ ਕਿਸੇ ਭੇਦਭਾਵ ,ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ ਜਾਵੇ।ਇਸ ਮੌਕੇ ਤੇ ਇੰਦੂ ਬਾਲਾ, ਸੁਖਦੀਪ ਕੌਰ ਸੀਤਲ ਮਹਾਂਜਨ, ਭਾਵਨਾ, ਰੁਚੀ ਮਹਾਂਜਨ, ਸਾਲੂ ਦੇਵੀ ਤੇ ਸਮੂਹ ਸਟਾਫ਼ ਹਾਜ਼ਿਰ ਸੀ ।

Check Also

ਸ਼੍ਰੋਮਣੀ ਕਮੇਟੀ ਵੱਲੋਂ ਸਿੰਘ ਸਾਹਿਬ ਗਿਆਨੀ ਮੋਹਣ ਸਿੰਘ ਦੀ ਯਾਦ ’ਚ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ

ਅੰਮ੍ਰਿਤਸਰ, 26 ਫ਼ਰਵਰੀ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ …

Leave a Reply