Tuesday, November 24, 2026

ਸ਼ਹੀਦ ਬਾਬਾ ਦੀਪ ਸਿੰਘ ਜੀ ਦਾ 335ਵਾਂ ਜਨਮ ਦਿਹਾੜਾ 26 ਜਨਵਰੀ ਨੂੰ ਮਨਾਇਆ ਜਾਵੇਗਾ

ਪੱਟੀ, 25 ਜਨਵਰੀ (ਅਵਤਾਰ ਸਿੰਘ ਢਿੱਲੋਂ) – ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਕੀਰਤਨ ਦਰਬਾਰ ਸੁਸਾਇਟੀ ਰਜਿ: ਪੱਟੀ ਵੱਲੋਂ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ 335 ਵਾਂ ਜਨਮ ਦਿਹਾੜਾ ਬੜੀ ਸ਼ਰਧਾ ਤੇ ਸਤਿਕਾਰ ਨਾਲ 26 ਜਨਵਰੀ 2017 ਨੂੰ ਗੁਰਦੁਆਰਾ ਬਾਬਾ ਹਿੰਮਤ ਸਿੰਘ ਜੀ ਮੇਨ ਪੱਟੀ ਵਿਖੇ ਮਨਾਇਆ ਜਾ ਰਿਹਾ ਹੈ।PPN2501201749ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਸਾਇਟੀ ਪ੍ਰਧਾਨ ਕੁਲਵਿੰਦਰ ਸਿੰਘ ਤੇ ਸਕੱਤਰ ਜੋਗਾ ਸਿੰਘ ਨੇ ਦੱਸਿਆਂ ਕਿ ਬਾਬਾ ਜੀ ਦਾ ਜਨਮ ਦਿਹਾੜਾ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਜਾ ਰਿਹਾ ਹੈ ਜਿਸ ਵਿਚ ਸਵੇਰੇ ਤੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਸੰਗਤੀ ਪਾਠ ਆਰੰਭ ਕੀਤੇ ਜਾਣਗੇ।ਉਪਰੰਤ ਕਥਾ ਕੀਰਤਨ ਵਿਚਾਰਾਂ ਹੋਣਗੀਆਂ।ਸਮਾਪਤੀ `ਤੇ ਸੰਗਤਾਂ ਲਈ ਚਾਹ ਬਰੈਡ ਦਾ ਲ਼ੰਗਰ ਅਤੁਟ ਵਰਤਾਇਆ ਜਾਵੇਗਾ। ਇਸ ਮੌਕੇ ਜਥੇਦਾਰ ਖੁਸ਼ਵਿੰਦਰ ਸਿੰਘ ਭਾਟੀਆਂ ਮੈਂਬਰ ਸ਼੍ਰੋਮਣੀ ਕਮੇਟੀ ਲਖਬੀਰ ਸਿੰਘ, ਗਿਆਨ ਸਿੰਘ ਮਠਾੜੂ, ਨਿਰਮਲ ਸਿੰਘ ਖਜਾਨਚੀ, ਕੁਲਵਿੰਦਰ ਸਿੰਘ ਕਾਕਾ ਸਟੋਰ ਕੀਪਰ, ਡਾ. ਗੁਰਚਨਜੀਤ ਕੌਰ, ਗੁਰਮੀਤ ਸਿੰਘ, ਜਗਦੀਪ ਸਿੰਘ ਪ੍ਰਿੰਸ਼, ਗੁਰਪਿੰਦਰ ਸਿੰਘ, ਮੇਹਰ ਸਿੰਘ, ਤਰੁਣ ਕਪੂਰ, ਅਮ੍ਰਿਤਪਾਲ ਸਿੰਘ, ਜਗਪ੍ਰੀਤ ਸਿੰਘ, ਜੋਬਨਪ੍ਰੀਤ ਸਿੰਘ ਆਦਿ ਹਾਜਰ ਸਨ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply