ਪਠਾਨਕੋਟ, 25 ਜਨਵਰੀ (ਪੰਜਾਬ ਪੋਸਟ ਬਿਊਰੋ)- ਡਿਪਟੀ ਕਮਿਸ਼ਨਰ-ਕਮ-ਚੋਣ ਅਫਸਰ ਪਠਾਨਕੋਟ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਵਿਧਾਨ ਸਭਾ ਦੀਆਂ ਆਮ ਚੋਣਾਂ 2017 ਨੂੰ ਮੁੱਖ ਰੱਖਦੇ ਹੋਏ ਰਾਸ਼ਟਰੀ ਵੋਟਰ ਦਿਵਸ ਤੇ ਆਪਣੀ ਵੋਟ ਦਾ ਸਹੀ ਇਸਤੇਮਾਲ ਕਰਨ ਲਈ ਦਫਤਰ ਸਿਵਲ ਸਰਜਨ ਪਠਾਨਕੋਟ ਵਿਖੇ ਸਿਵਲ ਸਰਜਨ ਡਾ. ਨਰੇਸ ਕਾਂਸਰਾ ਵਲੋਂ ਸਮੂਹ ਸਟਾਫ ਨੂੰ ਸੋਂਹ (ਵੋਟਰ ਪ੍ਰਣ) ਚੁੱਕਵਾਈ ਗਈ।
ਇਸ ਮੌਕੇ ਸੰਬੋਧਨ ਕਰਦਿਆਂ ਡਾ. ਕਾਂਸਰਾ ਨੇ ਕਿਹਾ ਕਿ ਸਾਨੂੰ ਸਭ ਨੂੰ ਆਪਣੀ ਵੋਟ ਦੇ ਅਧਿਕਾਰ ਦਾ ਨਿਡਰ ਹੋ ਕੇ ਅਤੇ ਕਿਸੇ ਧਰਮ, ਵਰਗ, ਜਾਤੀ, ਸਮੁਦਾਇ ਭਾਸ਼ਾ ਜਾਂ ਕਿਸੇ ਵੀ ਤਰਾਂ੍ਹ ਦੇ ਲਾਲਚ ਦੇ ਪ੍ਰਭਾਵ ਤੋਂ ਬਿਨਾ ਇਸਤੇਮਾਲ ਕਰਨ ਚਾਹੀਦਾ ਹੈ।ਉਨਾਂ ਕਿਹਾ ਕਿ ਸਾਨੂੰ ਭਾਰਤ ਦੇ ਨਾਗਰਿਕ ਲੋਕਤੰਤਰ ਵਿੱਚ ਵਿਸ਼ਵਾਸ ਰੱਖਦੇ ਹੋਏ ਪ੍ਰਣ ਕਰਨਾ ਚਾਹੀਦਾ ਹੈ ਕਿ ਅਸੀਂ ਆਪਣੇ ਦੇਸ਼ ਦੀਆਂ ਲੋਕਤਂਾਤਰਿਕ ਪਰੰਪਰਾਵਾਂ ਨੂੰ ਬਣਾਏ ਰੱਖਾਂਗੇ ਅਤੇ ਸੁਤੰਤਰ,ਨਿਰਪੱਖ ਅਤੇ ਸ਼ਾਂਤੀਪੂਰਣ ਚੋਣ ਦੀ ਗਰੀਮਾਂ ਨੂੰ ਬਰਕਰਾਰ ਰੱਖਦੇ ਹੋਏ ਅਸੀਂ ਆਪਣੀ ਵੋਟ ਪਾਵਾਂਗੇ ਅਤੇ ਇਸ ਦਾ ਸਹੀ ਇਸਤੇਮਾਲ ਕਰਾਂਗੇ।ਇਸ ਮੌਕੇ ਤੇ ਸਹਾਇਕ ਸਿਵਲ ਸਰਜਨ ਡਾ. ਨੈਨਾ ਸਲਾਥੀਆ ਤੋ ਇਲਾਵਾ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਸੁਸ਼ੀਲ ਡੋਗਰਾ, ਡਿਪਟੀ ਮੈਡੀਕਲ ਕਮੀਸ਼ਨਰ ਡਾ. ਬਲਵਿੰਦਰ ਕੁਮਾਰ, ਜ਼ਿਲ੍ਹਾ ਐਪੀਡਮੋਲੋਜਿਸਟ ਡਾ. ਸੁਨੀਤਾ ਸ਼ਰਮਾ, ਜ਼ਿਲਾ੍ਹ ਡੈਂਟਲ ਅਫਸਰ ਡਾ. ਡੋਲੀ ਅਗਰਵਾਲ, ਜ਼ਿਲਾ੍ਹ ਪ੍ਰਰੋਗਰਾਮ ਮੈਨੈਜਰ ਮੈਡਮ ਡੋਲੀ ਸਿੰਗਲਾ, ਜਿਲਾ੍ਹ ਬੀ.ਸੀ.ਸੀ ਅਮਨਦੀਪ ਸਿੰਘ, ਮਾਸ ਮੀਡੀਆ ਅਫਸਰ ਸ਼੍ਰੀਮਤੀ ਗੁਰਿੰਦਰ ਕੋਰ, ਪੀ.ਏ ਟੂ ਸੀ.ਐਸ ਬਲਵੰਤ, ਸੁਪੀਰੀਡੈਂਟ ਸ਼੍ਰੀਮਤੀ ਰੇਨੂ, ਸ਼੍ਰੀਮਤੀ ਫਿਲਾ ਦੇਵੀ, ਸ਼੍ਰੀਮਤੀ ਪੂਸ਼ਪਾ, ਸ਼੍ਰੀਮਤੀ ਵਿਨਾ, ਮੈਡਮ ਰਿੰਪੀ, ਅਤੇ ਸਮੂਹ ਸਟਾਫ ਦਫਤਰ ਸਿਵਲ ਸਰਜਨ ਹਾਜਰ ਸਨ ।
Check Also
ਖ਼ਾਲਸਾ ਕਾਲਜ ਨਰਸਿੰਗ ਦੇ ਵਿਦਿਆਰਥੀਆਂ ਨੇ ਕਾਬਲੀਅਤ ਦਾ ਕੀਤਾ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 7 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਖਾਲਸਾ …
Punjab Post Daily Online Newspaper & Print Media