Friday, May 8, 2026

ਸ੍ਰੀ ਦਰਬਾਰ ਸਾਹਿਬ ਗੁਟਕਾ ਸਾਹਿਬ ਦੀ ਬੇਅਦਬੀ ਭਾਈਚਾਰਕ ਮਾਹੌਲ ਨੂੰ ਵਿਗਾੜਣ ਦੀ ਸ਼ਾਜਿਸ਼ – ਸਖੀਰਾ

sakhiraਅੰਮ੍ਰਿਤਸਰ, 24 ਜਨਵਰੀ (ਪੰਜਾਬ ਪੋਸਟ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜਨਰਲ ਸਕੱਤਰ ਜਰਨੈਲ ਸਿੰਘ ਸਖੀਰਾ ਨੇ ਬੀਤੇ ਦਿਨ ਸ੍ਰੀ ਦਰਬਾਰ ਸਾਹਿਬ ਪ੍ਰਕਰਮਾ ਵਿੱਚ ਹੋਈ ਗੁਟਕਾ ਸਾਹਿਬ ਦੀ ਬੇਅਦਬੀ ’ਤੇ ਗਹਿਰੇ ਦੁੱਖ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਅਜਿਹੀਆਂ ਘਟਨਾਵਾਂ ਇਕ ਸ਼ਾਜਿਸ਼ ਦੇ ਤਹਿਤ ਪੰਜਾਬ ਦੇ ਭਾਈਚਾਰਕ ਮਾਹੌਲ ਨੂੰੂ ਵਿਗਾੜਣ ਲਈ ਕਰਵਾਈਆਂ ਜਾ ਰਹੀਆਂ ਹਨ।ਸਖੀਰਾ ਨੇ ਕਿਹਾ ਕਿ ਅਜਿਹੀਆਂ ਮੰਦਭਾਗੀਆਂ ਘਟਨਾਵਾਂ ’ਤੇ ਜਿੰਨਾਂ ਵੀ ਅਫਸੋਸ ਪ੍ਰਗਟ ਕੀਤਾ ਜਾਵੇ ਘੱਟ ਹੈ।ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਇੰਨੀ ਡਾਵਾਂਡੋਲ ਹੋ ਚੁੱਕੀ ਹੈ ਕਿ ਪੰਜਾਬ ਵਿਚ ਅੱਜ ਕੋਈ ਵੀ ਸੁਰੱਖਿਅਤ ਨਹੀਂ ਰਹਿ ਗਿਆ।ਇਸ ਸਾਜਿਸ਼ ਪਿੱਛੇ ਕੌਣ ਲੋਕ ਕੰਮ ਕਰ ਰਹੇ ਹਨ ਇਸ ਨੂੰ ਬੇਨਕਾਬ ਕੀਤਾ ਜਾਣਾ ਚਾਹੀਦਾ ਹੈ।ਸੂਬੇ ਭਰ ਚ ਪਹਿਲਾਂ ਥਾਂ ਥਾਂ ਤੇ ਹੋ ਚੁੱਕੀਆਂ ਬੇਅਦਬੀ ਦੇ ਦੋਸ਼ੀਆਂ ਨੂੰ ਬੇਨਕਾਬ ਕਰਨ ਲਈ ਬਾਦਲ ਸਰਕਾਰ ਅਸਫਲ ਰਹੀ ਹੈ।ਬਰਗਾਂੜੀ ਕਾਂਡ ਚ ਪੁਲਿਸ ਹੱਥੋ ਮਾਰੇ ਗਏ ਨੌਜਵਾਨਾਂ ਨੂੰ ਕੋਈ ਇਨਸਾਫ ਨਹੀ ਮਿਲਿਆ।ਬੇਅਦਬੀ ਦੀਆਂ ਘਟਨਾਵਾਂ ਦਿਨੋ ਦਿਨ ਵੱਧ ਰਹੀਆ ਹਨ ਜ਼ੋ ਬਾਦਲ ਸਰਕਾਰ ਲਈ ਖਾਮੋਸ਼ੀ ਦਾ ਸਾਹਮਣਾ ਹੈ।

Check Also

ਖ਼ਾਲਸਾ ਕਾਲਜ ਨਰਸਿੰਗ ਦੇ ਵਿਦਿਆਰਥੀਆਂ ਨੇ ਕਾਬਲੀਅਤ ਦਾ ਕੀਤਾ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 7 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਖਾਲਸਾ …

Leave a Reply