Thursday, February 26, 2026

ਅਕਾਲੀ ਸਰਕਾਰ ਦੌਰਾਨ ਪੰਜਾਬ ’ਚ ਨਸ਼ਿਆਂ ਦੇ ਕਾਰੋਬਾਰ ’ਚ ਹੋਇਆ ਅੰਨੇਵਾਹ ਵਾਧਾ – ਔਜਲਾ

ਅੰਮ੍ਰਿਤਸਰ, 26 ਜਨਵਰੀ (ਪੰਜਾਬ ਪੋਸਟ ਸੁਖਬੀਰ ਸਿੰਘ)- ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸ ਦੀ ਟਿਕਟ ’ਤੇ ਚੋਣ ਲੜ੍ਹ ਰਹੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਵਿਧਾਨ ਸਭਾ ਹਲਕਾ ਅਟਾਰੀ ਵਿਚ ਕਾਂਗਰਸ ਦੀ ਟਿਕਟ ’ਤੇ ਚੋਣ ਲੜ ਰਹੇ ਸ੍ਰ ਤਰਸੇਮ ਸਿੰਘ ਡੀ.ਸੀ. ਦੀ ਇਕ ਚੋਣ ਰੈਲੀ ਵਿਚ  ਬੋਲਦਿਆਂ ਕਿਹਾ ਕਿ ਇਸ ਇਲਾਕੇ ਦੇ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਨੇ ਹਲਕੇ ਦੇ ਵਿਕਾਸ ਲਈ ਕਦੀ ਕੁਝ ਨਹੀਂ ਕੀਤਾ। ਉਹ ਸਿਰਫ ਹਲਕੇ ਵਿਚ ਵੋਟਾਂ ਲੈਣ ਲਈ ਹੀ ਗੇੜਾ ਮਾਰਦਾ ਹੈ।

PPN2601201704

ਵਿਧਾਨ ਸਭਾ ਹਲਕਾ ਅਟਾਰੀ ਵਿਚ ਸੰਬੋਧਨ ਕਰਦਿਆਂ ਔਜਲਾ ਨੇ ਕਿਹਾ ਕਿ ਕਾਂਗਰਸ ਪਾਰਟੀ ਵਿਚ ਵਰਕਰ ਨੂੰ ਪੂਰਾ ਮਾਣ ਸਤਿਕਾਰ ਦਿੱਤਾ ਜਾਂਦਾ ਹੈ।ਉਨ੍ਹਾਂ ਕਿਹਾ ਕਿ ਉਨ੍ਹਾਂ ਸਿਰਫ ਵਿਧਾਇਕ ਦੀ ਚੋਣ ਲੜਣ ਲਈ ਪਾਰਟੀ ਤੋਂ ਟਿਕਟ ਦੀ ਮੰਗ ਕੀਤੀ ਸੀ ਪਰ ਪਾਰਟੀ ਨੇ ਉਨ੍ਹਾਂ ’ਤੇ ਵੱਡੀ ਜਿੰਮੇਵਾਰੀ ਪਾਉਦਿਆਂਨ ਉਨ੍ਹਾਂ ਨੂੰ ਪਾਰਲੀਮੈਂਟ ਦੀ ਟਿਕਟ ਦੇ ਕੇ ਨਿਵਾਜਿਆ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਖੁਦ ਨਿਜੀ ਦਿਲਚਸਪੀ ਲੈ ਕੇ ਉਨ੍ਹਾਂ ਨੂੰ ਇਹ ਟਿਕਟ ਦਿਵਾਈ। ਔਜਲਾ ਨੇ ਕਿਹਾ ਕਿ ਉਹ ਪਾਰਲੀਮੈਂਟ ਵਿੱਚ ਜਾ ਕੇ ਅੰਮ੍ਰਿਤਸਰ ਦੀ ਅਵਾਜ਼ ਬੁਲੰਦ ਕਰਨਗੇ।
ਮੌਜੂਦਾ ਸਰਕਾਰ ਦੇ ਜ਼ਬਰ ਬਾਰੇੇ ਬੋਲਦਿਆਂ ਔਜਲਾ ਨੇ ਕਿਹਾ ਕਿ ਅਕਾਲੀ ਦਲ ਦੇ ਰਾਜ ਵਿਚ ਪੰਜਾਬ ’ਚ ਨਸ਼ਿਆਂ ਦੇ ਕਾਰੋਬਾਰ ਵਿਚ ਅੰਨੇਵਾਹ ਵਾਧਾ ਹੋਇਆ ਹੈ। ਅਕਾਲੀ ਜਥੇਦਾਰਾਂ ਦੀ ਸਰਪ੍ਰਸਤੀ ਨਾਲ ਹੀ ਪੰਜਾਬ ਵਿਚ ਨਸ਼ੇ ਵੇਚੇ ਜਾ ਰਹੇ ਹਨ। ਮਾਂ ਬਾਪ ਪ੍ਰੇਸ਼ਾਨ ਹਨ ਤੇ ਉਹ ਆਪਣੇ ਬਚਿੱਆਂ ਦੀ ਜ਼ਿੰਦਗੀ ਬਚਾਉਣ ਲਈ ਦਿਲ ’ਤੇ ਪੱਥਰ ਰੱਖ ਕੇ ਪੰਜਾਬ ਤੋਂ ਦੂਰ ਭੇਜ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਮੁਸ਼ਕਿਲਾਂ ਦੇ ਦਿਨ ਖਤਮ ਹੋਣ ਵਾਲੇ ਹਨ ਤੇ 11 ਮਾਰਚ ਤੋ ਬਾਅਦ ਪੰਜਾਬ ਦੇ ਨੌਜਵਾਨਾਂ ਨੂੰ ਮੁੱਖ ਧਾਰਾ ਵਿਚ ਲਿਆਉਣ ਲਈ ਵਿਸ਼ੇਸ ਯਤਨ ਕੀਤੇ ਜਾਣਗੇ।
ਉਨ੍ਹਾਂ ਹਲਕੇ ਦੇ ਅਕਾਲੀ ਉਮੀਦਵਾਰ ਗੁਲਜ਼ਾਰ ਸਿੰਘ ਰਣੀਕੇ ਨੂੰ ਪੁੱਛਿਆ ਕਿ ਉਸ ਨੇ ਕਦੇ ਲੋਕਾਂ ਤੋਂ ਪੁੱਛਿਆ ਕਿ ਉਹ ਪੰਜਾਬ ਛੱਡ ਕੇ ਕਿਉਂ ਜਾ ਰਹੇ ਹਨ।ਉਨ੍ਹਾਂ ਭਰੇ ਮਨ ਨਾਲ ਕਿਹਾ ਕਿ ਅਫਸੋਸ ਹੈ ਕਿ ਲੋਕਾਂ ਦੇ ਚੁਣੇ ਹੋਏ ਨੁਮਾਇੰਦੇ ਅੱਜ ਡਾਕੂ ਬਣ ਚੁੱਕੇ ਹਨ।ਇਨ੍ਹਾਂ ਆਪਣੀਆਂ ਜਾਇਦਾਦਾਂ ਵਿੱਚ ਤਾਂ ਵਾਧਾ ਕੀਤਾ ਹੀ ਹੈ ਨਾਲ ਹੀ ਪੰਜਾਬ ਦਾ ਭਵਿੱਖ ਨੌਜਵਾਨੀ ਨੂੰ ਵੀ ਖਾ ਗਏ ਹਨ।ਉਨਾਂ ਕਿਹਾ ਕਿ ਕਾਂਗਰਸ ਦੀ ਸਰਕਾਰ ਆਉਣ ’ਤੇ ਰਾਸ਼ਨ, ਸਕੂਲ ਅਤੇ ਹਸਪਤਾਲ ਸਮੇਤ ਲੋੜ ਦੀ ਹਰ ਚੀਜ਼ ਆਸਾਨੀ ਨਾਲ ਮਿਲੇਗੀ।

Check Also

ਯੂਨੀਵਰਸਿਟੀ ਵੱਲੋਂ ‘ਸੰਗੀਤ ਤੇ ਖੇਤੀਬਾੜੀ ਦਾ ਅੰਤਰਵਿਸ਼ਾ ਦ੍ਰਿਸ਼ਟੀਕੋਣ’ ਵਿਸ਼ੇ ‘ਤੇ ਤਿੰਨ ਦਿਨਾਂ ਵਰਕਸ਼ਾਪ

ਅੰਮ੍ਰਿਤਸਰ, 26 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਜ਼ੂਅਲ ਐਂਡ ਪਰਫਾਰਮਿੰਗ …

Leave a Reply