Friday, May 8, 2026

ਔਜਲਾ ਦੀ ਅਗਵਾਈ ’ਚ ਕਾਂਗਰਸ ਨੇ ਮਨਾਇਆ ਗਣਤੰਤਰ ਦਿਵਸ

ਅੰਮ੍ਰਿਤਸਰ, 26 ਜਨਵਰੀ (ਪੰਜਾਬ ਪੋਸਟ ਸੁਖਬੀਰ ਸਿੰਘ)- ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸ ਦੀ ਟਿਕਟ ’ਤੇ ਚੋਣ ਲੜ ਰਹੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੀ ਅਗਵਾਈ ਵਿਚ ਅੱਜ 68ਵਾਂ ਗਣਤੰਤਰ ਦਿਵਸ ਅੰਮ੍ਰਿਤਸਰ ਵਿਖੇ ਪੂਰੇ ਜੋਸ਼ੋ-ਖਰੋਸ਼ ਨਾਲ ਮਨਾਇਆ ਗਿਆ।ਔਜਲਾ ਨੇ ਕੌਮੀ ਝੰਡਾ ਲਹਿਰਾਇਆ।

PPN2601201705

ਔਜਲਾ ਨੇ ਆਪਣੇ ਸੰਬੋਧਨ ’ਚ ਗਣਤੰਤਰ ਦਿਵਸ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਭਾਰਤ ਦੇ ਸੰਵਿਧਾਨ ਨੇ ਸਾਨੂੰ ਬਰਾਬਰੀ ਅਤੇ ਨਿਆਂ ਦਾ ਅਧਿਕਾਰ ਦਿੱਤਾ ਹੈ।ਉਨ੍ਹਾ ਕਿਹਾ ਕਿ ਅੱਜ ਦੇ ਦਿਨ 1950 ਨੂੰ ਦੇਸ਼ ਵਿੱਚ ਸਵਿਧਾਨ ਲਾਗੂ ਹੋਣ ਨਾਲ ਸਾਡਾ ਦੇਸ਼ ਲੋਕਤੰਤਰੀ ਗਣਰਾਜ ਬਣ ਗਿਆ। ਉਨ੍ਹਾਂ ਕਿਹਾ ਕਿ ਸੰਵਿਧਾਨ ਤਹਿਤ ਦੇਸ਼ ਦੇ ਸਾਰੇ ਨਾਗਰਿਕਾਂ ਨੂੰ ਬਰਾਬਰ ਦੇ ਅਧਿਕਾਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਦੁਨੀਆ ਵਿਚ ਸਭ ਤੋਂ ਵੱਧ ਨੌਜਵਾਨ ਭਾਰਤ ਵਿਚ ਹਨ, ਇਸ ਲਈ ਦੇਸ਼ ਦੇ ਵਿਕਾਸ ਥਿ ਵੱਡੀ ਜ਼ਿੰਮੇਵਾਰੀ ਨੌਜਵਾਨਾਂ ਦੇ ਮੋਢਿਆਂ ’ਤੇ ਹੈ। ਉਨ੍ਹਾਂ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਇਕ ਵਧੀਆ ਭਾਰਤ ਦੇ ਨਿਰਮਾਣ ਵਿਚ ਵੱਧ-ਚੜ੍ਹ ਕੇ ਯੋਗਦਾਨ ਦੇਣ।੍ਰ ਔਜਲਾ ਨੇ ਇਸ ਮਹਾਨ ਦਿਨ ’ਤੇ ਆਪਸੀ ਭਾਈਚਾਰਾ, ਫਿਰਕੂ ਸਦਭਾਵਨਾ ਅਤੇ ਅਮਨ ਤੇ ਸ਼ਾਂਤੀ ਬਣਾਈ ਰੱਖਣ ਅਤੇ ਦੇਸ਼ ਦੀ ਖੁਸ਼ਹਾਲੀ ਲਈ ਆਪਣਾ ਯੋਗਦਾਨ ਪਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਨੌਜਵਾਨ ਪੀੜੀ  ਦੇਸ਼ ਦੀ ਸੁਚੱਜੀ ਅਗਵਾਈ ਲਈ ਚਾਨਣ ਮੁਨਾਰੇ ਦਾ ਕੰਮ ਕਰਦੀ ਹੈ।

Check Also

ਖ਼ਾਲਸਾ ਕਾਲਜ ਨਰਸਿੰਗ ਦੇ ਵਿਦਿਆਰਥੀਆਂ ਨੇ ਕਾਬਲੀਅਤ ਦਾ ਕੀਤਾ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 7 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਖਾਲਸਾ …

Leave a Reply