Friday, May 8, 2026

68ਵੇਂ ਗਣਤੰਤਰ ਦਿਵਸ ਦਾ ਜ਼ਿਲ੍ਹਾ ਪੱਧਰੀ ਸਮਾਗਮ ਬੜੀ ਧੂਮ ਧਾਮ ਤੇ ਉਤਸ਼ਾਹ ਨਾਲ ਮਨਾਇਆ

 ਪਠਾਨਕੋਟ, 26 ਜਨਵਰੀ (ਪੰਜਾਬ ਪੋਸਟ ਬਿਊਰੋ) – ਸਥਾਨਿਕ ਸ੍ਰੀ ਗੁਰੂ ਹਰਕ੍ਰਿਸਨ ਪਬਲਿਕ ਸਕੂਲ ਦੀ ਗਰਾਉਂਡ ਵਿਖੇ 68ਵੇਂ ਗਣਤੰਤਰ ਦਿਵਸ ਦਾ ਜ਼ਿਲ੍ਹਾ ਪੱਧਰੀ ਸਮਾਗਮ ਬੜੀ ਧੂਮ ਧਾਮ ਤੇ ਉਤਸ਼ਾਹ ਨਾਲ ਮਨਾਇਆ ਗਿਆ। ਜਿਸ ਵਿੱਚ ਸ਼੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋ ਕੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਉਨ੍ਹਾਂ ਇੱਕ ਪ੍ਰਭਾਵਸ਼ਾਲੀ ਮਾਰਚ ਪਾਸਟ ਤੋਂ ਸਲਾਮੀ ਲਈ। PPN2601201717ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਦੀ ਧਰਮ ਪਤਨੀ ਨੀਲੀਮਾਂ ਆਈ.ਏ. ਐਸ., ਤੇਜਵਿੰਦਰ ਸਿੰਘ ਜਿਲ੍ਹਾ ਤੇ ਸੈਸਨ ਜੱਜ, ਪੁਨੀਤ ਕੁਮਾਰ ਅਬਜਰਬਰ ਜਨਰਲ, ਸੁਨੀਲ ਕੁਮਾਰ ਪੁਲਿਸ ਅਬਜਰਬਰ, ਸੁਮਿਤ ਕੁਮਾਰ ਵਰਮਾ ਖਰਚਾ ਅਬਜਰਬਰ, ਸ੍ਰੀਮਤੀ ਨਿਲੰਬਰੀ ਵਿਜੈ ਜਗਦਲੇ ਐਸ.ਐਸ.ਪੀ. ਪਠਾਨਕੋਟ, ਜਗਵਿੰਦਰਜੀਤ ਸਿੰਘ ਗਰੇਵਾਲ ਵਧੀਕ ਡਿਪਟੀ ਕਮਿਸ਼ਨਰ (ਜਨਰਲ), ਗੁਰਪ੍ਰਤਾਪ ਸਿੰਘ ਨਾਗਰਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ),  ਅਸੋਕ ਕੁਮਾਰ ਸਹਾਇਕ ਕਮਿਸ਼ਨਰ ਜਨਰਲ, ਸੁਰਿੰਦਰ ਸਿੰਘ ਐਸ.ਡੀ.ਐਮ ਪਠਾਨਕੋਟ, ਰਾਜੇਸ ਕੁਮਾਰ ਜ਼ਿਲ੍ਹਾ ਸਿੱਖਿਆ ਅਫ਼ਸਰ(ਸ), ਸਾਬਕਾ ਮੰਤਰੀ ਮਾਸਟਰ ਮੋਹਣ ਲਾਲ ਅਤੇ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ, ਸਕੂਲਾਂ ਦੇ ਪ੍ਰਿੰਸੀਪਲ, ਅਧਿਆਪਕ ਅਤੇ ਪਤਵੰਤੇ ਸ਼ਹਿਰੀ ਤੇ ਲੋਕ ਵੱਡੀ ਗਿਣਤੀ ਵਿੱਚ ਹਾਜ਼ਰ ਸਨ। PPN2601201718
ਅਮਿਤ ਕੁਮਾਰ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਇਸ ਮੌਕੇ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀਆਂ ਕਰਨ ਵਾਲੇ ਸ਼ਹੀਦਾਂ ਨੂੰ ਯਾਦ ਕਰਦਿਆਂ ਕਿਹਾ ਕਿ ਸਾਨੂੰ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਦੇਸ਼ ਦੀ ਖੁਸ਼ਹਾਲੀ ਵਿੱਚ ਵੱਡਮੁਲਾ ਯੋਗਦਾਨ ਪਾਉਣਾ ਚਾਹੀਦਾ ਹੈ।  ਉਨ੍ਹਾਂ ਕਿਹਾ ਕਿ ਇਹ ਦਿਨ ਸਾਨੂੰ ਆਜਾਦੀ ਦੇ ਘੁਲਾਟੀਆਂ ਦੀ ਯਾਦ ਵੀ ਦਿਲਾਉਂਦਾ ਹੈ, ਕਿਉਂਕਿ ਆਜਾਦੀ ਦੇ ਘੋਲ ਵਿੱਚ ਪੰਜਾਬੀਆਂ ਦੇ ਲਾਸਾਨੀ ਯੋਗਦਾਨ ਦੀ ਮਿਸਾਲ ਦੁਨੀਆਂ ਦੇ ਇਤਿਹਾਸ ਵਿੱਚ ਕਿਧਰੇ ਨਹੀਂ ਮਿਲਦੀ। ਉਨ੍ਹਾਂ ਕਿਹਾ ਕਿ ਸਾਡੇ ਮਹਾਨ ਸਹੀਦਾਂ ਨੇ ਆਪਣੇ ਖੂਨ ਦਾ ਇਕ ਇਕ  ਕਤਰਾ ਦੇਸ਼ ਦੀ ਆਜਾਦੀ ਲਈ ਵਹਾਇਆ ਅਤੇ ਜੇਲਾ ਕੱਟੀਆਂ, ਉਹ ਸਾਡੇ ਲਈ ਅਮੀਰ ਵਿਰਾਸਤ ਛੱਡ ਗਏ ਹਨ ਅਤੇ ਇਸ ਵਿਰਾਸਤ ਨੂੰ ਸੰਭਾਲਣਾ ਸਾਡੀ ਜਿਮ੍ਹੇਵਾਰੀ ਬਣਦੀ ਹੈ। ਇਸ ਮੋਕੇ ਤੇ ਉਨ੍ਹਾਂ ਜਿਲ੍ਹਾ ਪਠਾਨਕੋਟ ਦੇ ਲੋਕਾਂ ਨੂੰ ਇਕ ਵਾਰ ਫੇਰ ਤੋਂ ਗਣਤੰਤਰ ਦਿਵਸ ਦੀ ਵਧਾਈ ਦਿੱਤੀ। ਉਨ੍ਹਾਂ ਨੇ ਇਸ ਮੌਕੇ ’ਤੇ ਆਜ਼ਾਦੀ ਘੁਲਾਟੀਆਂ, ਵੱਖ-ਵੱਖ ਖੇਤਰਾਂ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ, ਕਰਮਚਾਰੀਆਂ ਅਤੇ ਸਮਾਜ ਸੇਵਕਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ’ਤੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਸ਼ਾਨਦਾਰ ਪ੍ਰਭਾਵਸ਼ਾਲੀ ਸੱਭਿਆਚਾਰਕ ਪ੍ਰੋਗਰਾਮ, ਪੀ.ਟੀ. ਸ਼ੋਅ, ਯੋਗਾ ਪੇਸ਼ ਕੀਤਾ ਗਿਆ ਅਤੇ ਵੱਖ-ਵੱਖ ਵਿਭਾਗਾਂ ਵੱਲੋਂ ਐਕਟਿਵ ਬਲੱਡ ਡੋਨਰਜ ਦੀ, ਸਵੱਛ ਭਾਰਤ, ਸਵੀਪ ਆਦਿ ਦੀਆਂ ਝਾਕੀਆਂ ਵੀ ਕੱਢੀਆਂ ਗਈਆਂ। ਇਸ ਮੋਕੇ ਤੇ ਡਿਪਟੀ ਕਮਿਸ਼ਨਰ ਵੱਲੋਂ 27 ਜਨਵਰੀ ਦੀ ਜਿਲ੍ਹਾ ਪਠਾਨਕੋਟ ਦੇ ਸਮੂਹ ਸਕੂਲਾਂ ਵਿੱਚ ਛੁੱਟੀ ਘੋਸ਼ਿਤ ਕੀਤੀ।
ਇਸ ਤੋਂ ਇਲਾਵਾ ਸਰਕਾਰੀ ਸੀਨੀਅਰ ਸੈਕੰਡਰੀ ਥੜ੍ਹਾ ਉਪਰਲਾ ਵਿਖੇ ਤਹਿਸੀਲ ਪੱਧਰ ਤੇ ਗਣਤੰਤਰਤਾ ਦਿਵਸ ਮਨਾਇਆ ਗਿਆ। ਸਮਾਰੋਹ ਵਿੱਚ ਸ੍ਰੀ ਗੁਰਜੀਤ ਸਿੰਘ ਐਸ.ਡੀ.ਐਮ.ਧਾਰਕਲਾਂ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ।

Check Also

ਖ਼ਾਲਸਾ ਕਾਲਜ ਨਰਸਿੰਗ ਦੇ ਵਿਦਿਆਰਥੀਆਂ ਨੇ ਕਾਬਲੀਅਤ ਦਾ ਕੀਤਾ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 7 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਖਾਲਸਾ …

Leave a Reply