Tuesday, February 24, 2026

ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਸ੍ਰੀ ਹਰਿਮੰਦਿਰ ਸਾਹਿਬ ਵਿਖੇ ਮੱਥਾ ਟੇਕਿਆ

ਸੂਬੇ ਦੇ ਲੋਕਾਂ ਦੀ ਸੇਵਾ ਲਈ ਪਰਮਾਤਮਾ ਤੋਂ ਲਿਆ ਆਸ਼ੀਰਵਾਦ

PPN140603
ਅੰਮ੍ਰਿਤਸਰ, 14  ਜੂਨ (ਗੁਰਪ੍ਰੀਤ ਸਿੰਘ)- ਪੰਜਾਬ ਦੇ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਅੱਜ ਕੈਬਨਿਟ ਮੰਤਰੀ ਬਣਨ ਮਗਰੋ ਅਕਾਲ ਪੁਰਖ ਵਾਹਿਗੁਰੂ ਦਾ ਸ਼ੁਕਰਾਨਾ ਅਦਾ ਕਰਨ ਪਹਿਲੀ ਵਾਰ ਸ੍ਰੀ ਹਰਿਮੰਦਿਰ ਸਾਹਿਬ ਵਿਖੇ ਪਹੁੰਚੇ। ਉਹਨਾਂ ਸੱਚਖੰਡ ਸ੍ਰੀ ਹਰਿਮੰਦਿਰ ਸਾਹਿਬ ਵਿਖੇ ਮੱਥਾ ਟੇਕਕੇ ਗੁਰੂ ਘਰ ਤੋਂ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਉਹਨਾਂ ਦੇ ਨਾਲ ਉਹਨਾਂ ਦੀ ਧਰਮ ਪਤਨੀ ਡਾ. ਹਰਵਿੰਦਰ ਕੌਰ ਚੀਮਾ, ਸਪੁੱਤਰ ਆਸਦੀਪ ਸਿੰਘ, ਸਪੁੱਤਰੀ ਡਾ. ਅਮਨਦੀਪ ਕੌਰ ਤੇ ਨਿੱਜੀ ਸਹਾਇਕ ਸ੍ਰੀ ਜਸਕਰਨ ਸਿੰਘ ਵੀ ਸਨ। ਸਿੱਖਿਆ ਮੰਤਰੀ ਸਵੇਰੇ ਸ੍ਰੀ ਦਰਬਾਰ ਸਾਹਿਬ ਪੁੱਜੇ ਤੇ ਸੂਬੇ ਦੇ ਲੋਕਾਂ ਦੀ ਇਮਾਨਦਾਰ, ਸਮਰਪਣ ਤੇ ਨਿਸ਼ਕਾਮ ਸੇਵਾ ਲਈ ਵਾਹਿਗੁਰੂ ਪਾਸੋਂ ਆਸ਼ੀਰਵਾਦ ਲਿਆ । ਉਹਨਾਂ ਕਿਹਾ ਹੈ ਕਿ ਪਰਮਾਤਮਾ ਦੇ ਆਸ਼ੀਰਵਾਦ ਨਾਲ ਉਹ ਸੂਬੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਮਿਆਰੀ ਸਿੱਖਿਆ ਯਕੀਨੀ ਬਣਾਉਣ ਵਾਸਤੇ ਆਪਣੇ ਵੱਲੋਂ ਪੁਰਜੋਰ ਯਤਨ ਕਰਨਗੇ।

Check Also

ਰਾਜਪਾਲ ਪੰਜਾਬ ਬਨਵਾਰੀ ਲਾਲ ਪ੍ਰੋਹਿਤ ਵਲੋਂ ਜਲਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ

ਅੰਮ੍ਰਿਤਸਰ, 1 ਸਤੰਬਰ (ਸੁਖਬੀਰ ਸਿੰਘ) – ਜਲਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਦੇ ਹੋਏ …

Leave a Reply