ਘਰਿਆਲਾ, 27 ਜਨਵਰੀ (ਹਰਦਿਆਲ ਸਿੰਘ ਭੈਣੀ, ਰਾਜਵਿੰਦਰ ਸਿੰਘ ਰਾਜੂ) – ਖੇਮਕਰਨ ਵਿਧਾਨ ਸਭਾ ਹਲਕੇ ’ਚ ਕਾਂਗਰਸ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਭਾਰੀ ਬੱਲ ਮਿਲਿਆ ਜਦੋਂ ਖੇਮ ਸਿੰਘ ਅਤੇ ਵੀਰਮ ਸਿੰਘ ਦੀ ਪ੍ਰੇਰਣਾ ਅਤੇ ਅਨੂਪ ਸਿੰਘ ਭੁੱਲਰ ਦੀ ਅਗਵਾਈ ਹੇਠ ਪਿੰਡ ਜੰਡ ਦੇ 21 ਪਰਿਵਾਰਾਂ ਨੇ ਅਕਾਲੀ ਦਲ ਨੂੰ ਅਲਵਿਦਾ ਆਖ ਕੇ ਕਾਂਗਰਸ ਦਾ ਹੱਥ ਫੜ੍ਹ ਲਿਆ।
ਕਾਂਗਰਸ ਵਿਚ ਪਰਿਵਾਰਾਂ ਸਮੇਤ ਸ਼ਾਮਲ ਹੋਣ ਵਾਲੇ ਚਾਨਣ ਸਿੰਘ, ਮਨਜਿੰਦਰ ਸਿੰਘ, ਗੁਰਵਿੰਦਰ ਸਿੰਘ, ਬਖਸ਼ੀਸ਼ ਸਿੰਘ, ਹਰਨੇਕ ਸਿੰਘ, ਗੁਰਪਾਲ ਸਿੰਘ, ਨਿਰਵੈਲ ਸਿੰਘ, ਗੁਰਵੇਲ ਸਿੰਘ, ਲਖਵਿੰਦਰ ਸਿੰਘ, ਸਲਵਿੰਦਰ ਸਿੰਘ, ਅਜਮੇਰ ਸਿੰਘ, ਸੁਖਦੇਵ ਸਿੰਘ, ਕੁਲਜੀਤ ਸਿੰਘ, ਸ਼ਾਮ ਸਿੰਘ, ਗੁਰਮੇਲ ਸਿੰਘ, ਭੋਲਾ ਸਿੰਘ, ਸੁਖਦੇਵ ਸਿੰਘ, ਗੁਰਲਾਲ ਸਿੰਘ, ਹਰਜੀਤ ਸਿੰਘ, ਗੁਰਸੇਵਕ ਸਿੰਘ ਅਤੇ ਤੋਤਾ ਸਿੰਘ ਆਦਿ ਦਾ ਪਾਰਟੀ ਵਿਚ ਸਵਾਗਤ ਕਰਦਿਆਂ ਅਨੂਪ ਸਿੰਘ ਭੁੱਲਰ ਨੇ ਕਿਹਾ ਕਿ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਹਰ ਵਰਗ ਦੇ ਲੋਕਾਂ ਨੂੰ ਬਣਦਾ ਮਾਨ ਸਨਮਾਨ ਬਖਸ਼ਿਆ ਜਾਵੇਗਾ।ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਨੇ 10 ਸਾਲ ਰੱਜ ਕੇ ਗੁੰਡਾਰਾਜ ਚਲਾਇਆ ਹੈ ਅਤੇ ਲੋਕਾਂ ਨਾਲ ਧੱਕੇਸ਼ਾਹੀਆਂ ਕੀਤੀਆਂ ਹਨ, ਜਿਸ ਕਾਰਨ ਲੋਕ ਤੰਗ ਆ ਚੁੱਕੇ ਹਨ ਅਤੇ ਅਕਾਲੀ-ਭਾਜਪਾ ਨੂੰ ਛੱਡ ਕੇੇ ਕਾਂਗਰਸ ਦਾ ਪੱਲਾ ਫੜ ਰਹੇ ਹਨ। ਭੁੱਲਰ ਨੇ ਕਿਹਾ ਕਿ ਹਲਕੇ ਨੂੰ ਨਸ਼ਿਆਂ ਦਾ ਗੜ੍ਹ ਬਣਾਉਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ।ਇਸ ਮੌਕੇ ਬਾਬਾ ਰਾਮ ਸਿੰਘ, ਰਸ਼ਪਾਲ ਸਿੰਘ ਸਾਬਕਾ ਸਰਪੰਚ, ਬਖਸ਼ੀਸ਼ ਸਿੰਘ, ਅਵਤਾਰ ਸਿੰਘ, ਗੁਰਸਾਹਿਬ ਸਿੰਘ, ਹਰਵਿੰਦਰ ਸਿੰਘ, ਭਗਵਾਨ ਸਿੰਘ, ਟਹਿਲ ਸਿੰਘ ਆਦਿ ਹਾਜ਼ਿਰ ਸਨ।