Monday, March 30, 2026

ਬੀਬੀ ਮਨਜੀਤ ਕੌਰ ਵੱਲੋਂ ਪਤੀ ਹਰੀ ਸਿੰਘ ਦੇ ਹੱਕ ਵਿੱਚ ਚੋਣ ਪ੍ਰਚਾਰ

ਧੂਰੀ, 27 ਜਨਵਰੀ ( ਪੰਜਾਬ ਪੋਸਟ- ਪ੍ਰਵੀਨ ਗਰਗ)- ਹਲਕਾ ਧੂਰੀ ਤੋਂ ਅਕਾਲੀ-ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਸ੍ਰ. ਹਰੀ ਸਿੰਘ ਦੀ ਧਰਮਪਤਨੀ ਮਨਜੀਤ ਕੌਰ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਆਪਣੇ ਪਤੀ ਦੇ ਹੱਕ ਵਿੱਚ ਚੋਣ ਪ੍ਰਚਾਰ ਨੂੰ ਤੇਜ਼ ਕੀਤਾ ਜਾ ਰਿਹਾ ਹੈ ਅਤੇ ਆਪਣੇ ਪਤੀ ਦੇ ਹੱਕ ਵਿੱਚ ਲੋਕਾਂ ਦੇ ਘਰੋਂ-ਘਰੀਂ ਜਾ ਕੇ ਵੋਟਾਂ ਮੰਗੀਆਂ ਜਾ ਰਹੀਆਂ ਹਨ।

PPN2701201704

ਬੀਬੀ ਮਨਜੀਤ ਕੌਰ ਨੇ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਦੇ ਕਾਰਜਕਾਲ ਦੌਰਾਨ ਹੀ ਸੂਬੇ ਅੰਦਰ ਵੱਡੇ ਪੱਧਰ `ਤੇ ਵਿਕਾਸ ਕਾਰਜ ਹੋਏ ਹਨ ਅਤੇ ਹਮੇਸ਼ਾ ਹੀ ਲੋਕ ਹਿੱਤ ਫੈਸਲੇ ਕਰਕੇ ਲੋਕਾਂ ਤੋਂ ਸਤਿਕਾਰ ਪ੍ਰਾਪਤ ਕੀਤਾ ਹੈ ।ਉਹਨਾਂ ਆਉਣ ਵਾਲੇ ਸਮੇਂ ਵਿੱਚ ਹਲਕੇ ਅੰਦਰ ਰਿਕਾਰਡਤੋੜ ਵਿਕਾਸ ਕਰਵਾਉਣ ਦਾ ਭਰੋਸਾ ਦਿੰਦਿਆਂ ਕਿਹਾ ਕਿ ਲੋਕ ਆਪਣੇ ਵੋਟ ਬੈਂਕ ਦਾ ਸਹੀ ਇਸਤੇਮਾਲ ਕਰਕੇ ਅਕਾਲੀ-ਭਾਜਪਾ ਉਮੀਦਵਾਰ  ਹਰੀ ਸਿੰਘ ਦੇ ਹੱਕ ਵਿੱਚ ਭੁਗਤਾਉਣ।ਇਸ ਮੌਕੇ ਬੀਬੀ ਜਸਵਿੰਦਰ ਕੌਰ ਜ਼ਿਲਾ੍ਹ ਸੀਨੀਅਰ ਮੀਤ ਪ੍ਰਧਾਨ ਇਸਤਰੀ ਅਕਾਲੀ ਦਲ, ਪ੍ਰਧਾਨ ਸਰਬਜੀਤ ਕੌਰ, ਬੀਬੀ ਸ਼ਿੰਦਰ ਕੌਰ, ਪਰਮਜੀਤ ਕੌਰ, ਹਰਦੀਪ ਕੌਰ, ਰਣਜੀਤ ਕੌਰ, ਪਰਮਜੀਤ ਕੌਰ ਮਾਲੇਰਕੋਟਲਾ, ਮਨਦੀਪ ਕੌਰ, ਗੁਰਮੀਤ ਕੌਰ, ਰੁਪਿੰਦਰ ਕੌਰ, ਹਰਪਾਲ ਕੌਰ, ਅੰਜੂ ਸ਼ਰਮਾਂ, ਰੁਪਿੰਦਰ ਕੌਰ ਮੰਡੇਰ, ਪਰਮਿੰਦਰ ਕੌਰ, ਭਜਨ ਕੌਰ, ਬਲਜੀਤ ਕੌਰ, ਸਤਵਿੰਦਰ ਕੌਰ, ਰਣਵੀਰ ਕੌਰ ਅਤੇ ਗੁਰਮੀਤ ਸਿੰਘ ਬਰੜਵਾਲ ਆਦਿ ਵੀ ਹਾਜ਼ਰ ਸਨ।

Check Also

ਖ਼ਾਲਸਾ ਕਾਲਜ ਵਿਖੇ ਰਾਸ਼ਟਰੀ ਸੈਮੀਨਾਰ ਕਰਵਇਆ ਗਿਆ

ਅੰਮ੍ਰਿਤਸਰ, 29 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਰਾਜਨੀਤੀ ਵਿਗਿਆਨ ਅਤੇ ਲੋਕ ਪ੍ਰਸ਼ਾਸਨ …

Leave a Reply