Saturday, August 22, 2026

ਆਮ ਆਦਮੀ ਦਾ ਪੰਜਾਬ ਦੇ ਟੋਲ ਪਲਾਜ਼ਾ `ਤੇ ਚੋਣ ਪ੍ਰਚਾਰ ਕਰਨ ਦਾ ਵਿਲੱਖਣ ਤਰੀਕਾ

ਅੰਮ੍ਰਿਤਸਰ, 27 ਜਨਵਰੀ (ਪੰਜਾਬ ਪੋਸਟ ਸੁਖਬੀਰ ਸਿੰਘ)- ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਨੇ ਅੱਜ ਪਾਰਟੀ ਲਈ ਚੋਣ ਪ੍ਰਚਾਰ ਕਰਨ ਦਾ ਵਿਲੱਖਣ ਤਰੀਕਾ ਕੱਢਿਆ ਅਤੇ ਉਨਾਂ ਨੇ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਨਿੱਝਰਪੁਰਾ ਟੋਲ ਪਲਾਜਾ ਉਤੇ ਤਖਤੀਆਂ ਰਾਹੀਆਂ ਅਤੇ ਪਰਚੀਆਂ ਵੰਡ ਕੇ ਚੋਣ ਪ੍ਰਚਾਰ ਕੀਤਾ।

PPN2701201709

ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਵੱਲੋਂ ਇਸ ਤਰਾਂ ਦਾ ਚੋਣ ਪ੍ਰਚਾਰ ਸੂਬੇ ਵਿੱਚ 36 ਜਗਾ ਟੋਲ ਪਲਾਜਿਆਂ ਉਤੇ ਸਵੇਰ ਅਤੇ ਸ਼ਾਮ ਵੇਲੇ ਕੀਤਾ ਗਿਆ।ਇਸ ਦੌਰਾਨ ਰਾਹਗੀਰਾਂ ਨੇ ਵਲੰਟੀਅਰਾਂ ਨਾਲ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਉਤੇ ਵੀ ਚਰਚਾ ਕੀਤੀ।ਇਸ ਮੌਕੇ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਨੇ ਕਿਹਾ ਕਿ ਉਨਾਂ ਨੇ ਪੂਰੀ ਕੋਸ਼ਿਸ਼ ਕੀਤੀ ਹੈ ਕਿ ਪੰਜਾਬ ਵਿੱਚ ਹਰ ਵਿਅਕਤੀ ਨੂੰ ਆਮ ਆਦਮੀ ਪਾਰਟੀ ਦੇ ਮਿਸ਼ਨ ਬਾਰੇ ਸੂਚਿਤ ਕੀਤਾ ਜਾਵੇ ਤਾਂ ਜੋ ਭ੍ਰਿਸ਼ਟਾਚਾਰ ਅਤੇ ਨਸ਼ਿਆਂ ਨੂੰ ਪੰਜਾਬ ਵਿੱਚੋਂ ਖਤਮ ਕਰ ਕੇ ਨੌਜਵਾਨਾਂ ਦਾ ਧਿਆਨ ਰੋਜਗਾਰ ਉਤੇ ਕੇਂਦ੍ਰਿਤ ਕੀਤਾ ਜਾ ਸਕੇ।

Check Also

ਖ਼ਾਲਸਾ ਕਾਲਜ ਵੱਲੋਂ ਤਿਰੰਗਾ ਰੈਲੀ, ਰਾਸ਼ਟਰੀ ਝੰਡੇ-ਤਿਰੰਗੇ ਦੀ ਮਹੱਤਤਾ ਪ੍ਰਤੀ ਕੀਤਾ ਜਾਗਰੂਕ

ਅੰਮ੍ਰਿਤਸਰ, 21 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖ਼ਾਲਸਾ ਕਾਲਜ ਵਿਖੇ ਦੇਸ਼-ਵਿਆਪੀ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ …

Leave a Reply