ਪੱਟੀ, 27 ਜਨਵਰੀ (ਅਵਤਾਰ ਸਿੰਘ ਢਿੱਲੋਂ) – ਪੱਟੀ ਵਿਧਾਨ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਆਦੇਸ਼ ਪ੍ਰਤਾਪ ਸਿੰਘ ਕੈਰੋਂ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਭਾਰੀ ਬਲ ਮਿਲਿਆ ਜਦੋਂ ਪਿੰਡ ਨੰਦਪੁਰ ਦੇ 50 ਪਰਿਵਾਰਾਂ ਨੇ ਕਾਂਗਰਸ ਅਤੇ ਬਹੁਜਨ ਸਮਾਜ ਪਾਰਟੀ ਅੰਬੇਦਕਰ ਨੂੰ ਛੱਡ ਕੇ ਅਕਾਲੀ ਦਲ ’ਚ ਸ਼ਮੂਲੀਅਤ ਕਰ ਦਿੱਤੀ।

ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਦਾ ਪਾਰਟੀ ’ਚ ਸਵਾਗਤ ਕਰਦਿਆਂ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੇ ਕਿਹਾ ਕਿ ਅਕਾਲੀ ਦਲ ਵਿਚ ਸ਼ਾਮਿਲ ਹੋਣ ਵਾਲੇ ਹਰ ਵਰਗ ਦੇ ਲੋਕਾਂ ਨੂੰ ਪਾਰਟੀ ਵੱਲੋਂ ਬਣਦਾ ਮਾਨ ਸਨਮਾਨ ਬਖਸ਼ਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਅਕਾਲੀ ਦਲ ਦੀ ਸਰਕਾਰ ’ਦੇ ਰਾਜ ਵਿੱਚ ਹਰੇਕ ਵਰਗ ਨੇ ਹਰ ਪੱਖੋਂ ਸੁਖੀ ਜੀਵਨ ਬਤੀਤ ਕੀਤਾ ਹੈ।ਇਸ ਮੌਕੇ ਗੁਰਪ੍ਰਤਾਪ ਸਿੰਘ ਗੁੱਡੂ ਕੈਰੋਂ, ਹਰਪ੍ਰੀਤ ਸਿੰਘ ਬਾਠ, ਰੂਪ ਸਿੰਘ ਸਰਪੰਚ, ਰਾਜਬੀਰ ਸਿੰਘ, ਗੁਰਦੇਵ ਸਿੰਘ, ਸੁਖਜਿੰਦਰ ਸਿੰਘ, ਗੁਰਭਾਗ ਸਿੰਘ, ਕਸ਼ਮੀਰ ਸਿੰਘ, ਹਰਬੰਸ ਸਿੰਘ, ਲਖਬੀਰ ਸਿੰਘ, ਚਾਨਣ ਸਿੰਘ, ਸੁਖਚੈਨ ਸਿੰਘ ਜਨਰਲ ਸਕੱਤਰ, ਅਮਰੀਕ ਸਿੰਘ, ਗੁਰਵਰਿਆਮ ਸਿੰਘ, ਨਿਰਮਲ ਸਿੰਘ, ਕਾਬਲ ਸਿੰਘ, ਬਲਜੀਤ ਸਿੰਘ, ਸਰਦੂਲ ਸਿੰਘ, ਤਰਸੇਮ ਸਿੰਘ, ਨਿਰਵੈਲ ਸਿੰਘ, ਅਮਰੀਕ ਸਿੰਘ, ਪ੍ਰਤਾਪ ਸਿੰਘ, ਬਲਜੀਤ ਸਿੰਘ, ਹਰਭਜਨ ਸਿੰਘ, ਬੀਰ ਸਿੰਘ, ਮਨਦੀਪ ਸਿੰਘ, ਗੁਰਜੰਟ ਸਿੰਘ ਅਤੇ ਜਗੀਰ ਸਿੰਘ ਆਦਿ ਹਾਜ਼ਿਰ ਸਨ।
Punjab Post Daily Online Newspaper & Print Media