ਪੱਟੀ, 27 ਜਨਵਰੀ (ਅਵਤਾਰ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਵੱਲੋਂ ਗਰੀਬ ਅਤੇ ਲੋੜਵੰਦਾਂ ਲਈ ਸ਼ੁਰੂ ਕੀਤੀ ਗਈ ਆਟਾ-ਦਾਲ ਯੋਜਨਾ, ਬੁਢ੍ਹਾਪਾ ਪੈਨਸ਼ਨ, ਸ਼ਗਨ ਸਕੀਮ, ਕਿਸਾਨਾਂ, ਗਰੀਬਾਂ, ਮਜਦੂਰਾਂ ਅਤੇ ਵਪਾਰੀਆਂ ਲਈ ਭਗਤ ਪੂਰਨ ਸਿੰਘ ਸਿਹਤ ਬੀਮਾਂ ਯੋਜਨਾ, ਕੁੱਝ ਅਜਿਹੀਆਂ ਭਲਾਈ ਯੋਜਨਾਵਾਂ ਹਨ ਜਿਨ੍ਹਾਂ ਦਾ ਲਾਭ ਜਨਤਾ ਨੂੰ ਪਹਿਲ ਦੇ ਅਧਾਰ ’ਤੇ ਮਿਲਿਆ ਹੈ।

ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੱਟੀ ਤੋਂ ਅਕਾਲੀ ਦਲ ਦੇ ਉਮੀਦਵਾਰ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੇ ਅਕਾਲੀ ਦਲ ਦੇ ਪ੍ਰੈਸ ਸਕੱਤਰ ਵਿਕਰਮਜੀਤ ਸਿੰਘ ਵਿੱਕੀ ਦੇ ਗ੍ਰਹਿ ਵਿਖੇ ਹੋਈ ਮੀਟਿੰਗ ਦੌਰਾਨ ਕੀਤਾ। ਕੈਰੋਂ ਨੇ ਕਿਹਾ ਕਿ ਮੇਰੇ ਵੱਲੋਂ ਪੱਟੀ ਨੂੰ ਵਿਕਾਸ ਪੱਖੋਂ ਚਮਕਾਉਣ ਵਿੱਚ ਕੋਈ ਕਸਰ ਨਹੀਂ ਛੱਡੀ ਗਈ ਹੈ, ਜਿਸ ਦੀ ਮਿਸਾਲ ਸ਼ਹਿਰ ’ਚ ’ਬਣੀਆਂ ਪੱਕੀਆਂ ਗੱਲੀਆਂ-ਨਾਲੀਆਂ, ਸੁਚਾਰੂ ਸੀਵਰੇਜ਼ ਸਿਸਟਮ ਤੋਂ ਮਿਲਦੀ ਹੈ। ਉਨ੍ਹਾਂ ਕਿਹਾ ਕਿ ਤੁਸੀਂ ਮੈਂਨੂੰ ਫਿਰ ਤੋਂ ਸੇਵਾ ਦਾ ਮੌਕਾ ਦੇਵੋ, ਆਉਣ ਵਾਲੇ ਸਮੇਂ ’ਚ ਪੱਟੀ ਵਿਕਾਸ ਪੱਖੋਂ ਆਪਣੀ ਵੱਖਰੀ ਪਛਾਣ ਬਣਾਏਗਾ।ਇਸ ਮੌਕੇ ਵੋਟਰਾਂ ਨੂੰ ਕੈਰੋਂ ਦੇ ਹੱਕ ’ਚ ਲਾਮਬੰਦ ਕਰਦਿਆਂ ਵਿਕਰਮਜੀਤ ਸਿੰਘ ਵਿੱਕੀ ਨੇ ਕਿਹਾ ਕਿ ਕੈਰੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਣ ਲਈ ਵਿਸ਼ੇਸ਼ ਉਪਰਾਲੇ ਕਰ ਰਹੇ ਹਨ, ਜਿਸ ਸਦਕਾ ਨੌਜਵਾਨ ਖੁਸ਼ ਹਨ। ਇਸ ਮੌਕੇ ’ਤੇ ਖੁਸ਼ਵਿੰਦਰ ਸਿੰਘ ਭਾਟੀਆਂ, ਬਲਵਿੰਦਰ ਸਿੰਘ ਓਕੇ, ਗੁਰਵੇਲ ਸਿੰਘ, ਰਾਜਪ੍ਰੀਤ ਸਿੰਘ, ਅਮਨਦੀਪ ਰਾੜੀਆਂ ਸਮੇਤ ਵੱਡੀ ਗਿਣਤੀ ਵਿੱਚ ਵਾਰਡਵਾਸੀ ਹਾਜ਼ਰ ਸਨ।
Punjab Post Daily Online Newspaper & Print Media