Wednesday, July 1, 2026

ਕਿਡਜ਼ੀ ਸਕੂਲ ਪੱਟੀ ਦੇ ਬੱਚਿਆਂ ਮਨਾਇਆ ਗਣਤੰਤਰ ਦਿਵਸ

ਪੱਟੀ, 27 ਜਨਵਰੀ (ਅਵਤਾਰ ਸਿੰਘ ਢਿੱਲੋਂ)- ਕਿਡਜ਼ੀ ਪ੍ਰੀ ਸਕੂਲ ਪੱਟੀ ਵਿਖੇ ਪ੍ਰਿੰਸੀਪਲ ਗੁਰਪ੍ਰੀਤ ਕੌਰ ਦੀ ਅਗਵਾਈ ਵਿੱਚ ਗਣਤੰਤਰ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ।ਸਕੂਲ ਦੇ ਬੱਚਿਆਂ ਵੱਲੋਂ ਦੇਸ਼ ਭਗਤੀ ਦੇ ਗੀਤ ਅਤੇ ਸੱਕਿਟਾਂ ਪੇਸ਼ ਕੀਤੀਆਂ ਗਈਆਂ।

PPN2701201735

ਡਾਇਰੈਕਟਰ ਮਲਕੀਤ ਸਿੰਘ ਸੰਧੂ ਨੇ ਗਣਤੰਤਰ ਦਿਵਸ ਦੀ ਬੱਚਿਆ ਅਤੇ ਸਕੂਲ ਸਟਾਫ ਨੂੰ ਵਧਾਈ ਦਿੰਦੇ ਹੋਏ ਦੱਸਿਆ ਕਿ ਅੰਗਰੇਜ਼ਾ ਨੇ ਹਿੰਦੁਸਤਾਨ ਨੂੰ ਗੁਲਾਮ ਬਣਾ ਕੇ ਪੂਰੇ ਸੌ ਸਾਲ ਰਾਜ ਕੀਤਾ।ਹਿੰਦੁਸਤਾਨ ਨੂੰ ਅੰਗਰੇਜ਼ਾਂ ਦੀ ਗੁਲਾਮੀ ਤੋਂ ਅਜਾਦ ਕਰਵਾਉਣ ਲਈ ਭਾਰਤ ਦੇ ਮਹਾਨ ਸ਼ੂਰਵੀਰਾਂ ਭਗਤ ਸਿੰਘ, ਚੰਦਰ ਸ਼ੇਖਰ ਅਜ਼ਾਦ, ਕਰਤਾਰ ਸਿੰਘ ਸਰਾਭਾ, ਊਧਮ ਸਿੰਘ, ਸੁਭਾਸ਼ ਚੰਦਰ ਬੋਸ ਅਤੇ ਹੋਰ ਅਨੇਕਾਂ ਨੇ ਕੁਰਬਾਨੀਆਂ ਦਿੱਤੀਆਂ ਅਤੇ ਉਨ੍ਹਾਂ ਵੱਲੋਂ ਦਿੱਤੀਆਂ ਕੁਰਬਾਨੀਆਂ ਸਦਕਾ ਅੱਜ ਅਸੀਂ ਅਜਾਦੀ ਦਾ ਨਿੱਘ ਮਾਨ ਰਹੇ ਹਾਂ।

PPN2701201736

ਉਨ੍ਹਾਂ ਕਿਹਾ ਕਿ ਸਾਨੂੰ ਸ਼ਹੀਦਾਂ ਵੱਲੋਂ ਦਿੱਤੀਆਂ ਕੁਰਬਾਨੀਆਂ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ ਅਤੇ ਦੇਸ਼ ਦੀ ਤਰੱਕੀ ’ਤੇ ਖੁਸ਼ਹਾਲੀ ਲਈ ਹਰ ਸੰਭਵ ਯਤਨ ਕਰਨਾ ਚਾਹੀਦਾ ਹੈ।ਪ੍ਰਿੰ: ਗੁਰਪ੍ਰੀਤ ਨੇ ਕਿਹਾ ਕਿ ਭਾਰਤ ਦੀ ਏਕਤਾ, ਅਖੰਡਤਾ ’ਤੇ ਭਾਈਚਾਰਕ ਸਾਂਝ ਨੂੰ ਕੋਈ ਵੀ ਬਾਹਰੀ ਤਾਕਤ ਤੋੜ ਨਹੀਂ ਸਕਦੀ। ਇਸ ਮੌਕੇ ਮਨਪ੍ਰੀਤ ਕੌਰ, ਸੰਦੀਪ ਕੌਰ, ਅਮਰਿਤਪਾਲ ਕੌਰ, ਹਰਮੀਤ ਕੌਰ, ਨੇਹਾ ਸ਼ਰਮਾ, ਅਕਵਿੰਦਰ ਕੌਰ, ਗੁਰਪ੍ਰੀਤ ਕੌਰ, ਪਾਰੁਲ ਅਤੇ ਸਟਾਫ ਹਾਜ਼ਰ ਸੀ।

Check Also

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ‘ਤੇ ਗੁਰਮਤਿ ਸਮਾਗਮ

ਅੰਮ੍ਰਿਤਸਰ, 30 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …

Leave a Reply