Monday, February 2, 2026

ਕੋਈ ਵੀ ਰਾਜਨੀਤਿਕ ਪਾਰਟੀ ਕਰਮਚਾਰੀਆਂ ਨੂੰ ਖਾਣਾ ਨਹੀਂ ਖੁਆਏਗੀ – ਜਿਲ੍ਹਾ ਚੋਣ ਅਫਸਰ

ਪਠਾਨਕੋਟ, 27  ਜਨਵਰੀ (ਪੰਜਾਬ ਪੋਸਟ ਬਿਊਰੋ)- ਵਿਧਾਨ ਸਭਾ ਚੋਣਾਂ-2017 ਲਈ ਜਿਲ੍ਹਾ ਪਠਾਨਕੋਟ ਵਿਖੇ ਬਣਾਏ 565 ਪੋਲਿੰਗ ਬੂੱਥਾਂ ਤੇ ਲਗਾਏ ਗਏ ਪੋਲਿੰਗ ਕਰਮਚਾਰੀਆਂ ਨੂੰ ਮਿਡ ਡੇਅ-ਮੀਲ ਕੁੱਕ ਖਾਣਾ ਬਣਾ ਕੇ ਉਪਲੱਬਧ ਕਰਵਾਉਂਣਗੇ ਅਤੇ ਕੋਈ ਵੀ ਰਾਜਨੀਤਿਕ ਪਾਰਟੀ ਕਰਮਚਾਰੀਆਂ ਨੂੰ ਖਾਣਾ ਨਹੀਂ ਖੁਆਏਗੀ।ਪੋਲਿੰਗ ਦੇ ਦਿਨ ਉਪਰੋਕਤ ਕਾਰਵਾਈ ਦੀ ਵਿਸ਼ੇਸ ਰੂਪ ਵਿੱਚ ਚੈਕਿੰਗ ਕੀਤੀ ਜਾਵੇਗੀ। ਇਹ ਜਾਣਕਾਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਪਠਾਨਕੋਟ-ਕਮ-ਜਿਲ੍ਹਾ ਚੋਣ ਅਫਸਰ ਪਠਾਨਕੋਟ ਵੱਲੋਂ ਜਿਲ੍ਹਾ ਪਠਾਨਕੋਟ ਦੇ ਤਿੰਨੋਂ ਵਿਧਾਨ ਸਭਾ ਹਲਕਿਆਂ ਦੀਆਂ ਵੱਖ ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਸਥਾਨਕ ਮਿੰਨੀ ਸਕੱਤਰੇਤ ਮਲਿਕਪੁਰ ਪਠਾਨਕੋਟ ਦੇ ਮੀਟਿੰਗ ਹਾਲ ਵਿਖੇ ਆਯੋਜਿਤ ਮੀਟਿੰਗ ਦੇ ਦੋਰਾਨ ਦਿੱਤੀ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਸੁਮਿਤ  ਕੁਮਾਰ ਵਰਮਾ ਖਰਚਾ ਅਬਜਰਵਰ ਪਠਾਨਕੋਟ, ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਫਸਰ-ਕਮ-ਨੋਡਲ ਅਫਸਰ ਐਮ.ਸੀ.ਐਮ.ਸੀ ਕਮੇਟੀ ਪਠਾਨਕੋਟ, ਸਰਬਜੀਤ ਸਿੰਘ ਚੋਣ ਕਾਨੂੰਗੋ ਪਠਾਨਕੋਟ ਅਤੇ ਵੱਖ ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰੰਦੇ ਹਾਜ਼ਰ ਸਨ।

PPN2701201738
ਸ੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫਸਰ ਨੇ ਮੀਟਿੰਗ ਵਿੱਚ ਸੰਬੋਧਨ ਕਰਦਿਆਂ ਦੱਸਿਆ ਕਿ ਜਿਲ੍ਹਾ ਪਠਾਨਕੋਟ ਦੇ ਵਿਧਾਨ ਸਭਾ ਹਲਕਾ 001-ਸੁਜਾਨਪੁਰ, 002-ਭੋਆ ਅਤੇ ਵਿਧਾਨ ਸਭਾ ਹਲਕਾ 003-ਪਠਾਨਕੋਟ ਦੇ ਜਿਸ  ਉਮੀਦਵਾਰ ਨੇ ਚੋਣ ਪ੍ਰਚਾਰ ਲਈ ਪ੍ਰਯੋਗ ਕੀਤੀਆਂ ਜਾਣ ਵਾਲੀਆਂ ਗੱਡੀਆਂ ਦੀ ਪਰਮਿਸ਼ਨ  ਜਿਨ੍ਹੇ ਸਮੇਂ ਲਈ ਲਈ ਹੈ ਉਹ ਉਮੀਦਵਾਰ ਉਨ੍ਹਾਂ ਸਮਾਂ ਹੀ ਗੱਡੀਆਂ ਦਾ ਪ੍ਰਯੋਗ ਕਰੇ ਅਗਰ ਕਿਸੇ ਕਾਰਨ ਵਜੋਂ ਜਿਸ ਦਿਨ ਉਹ ਜਿਆਦਾ ਸਮਾਂ ਚੋਣ ਪ੍ਰਚਾਰ ਕਰਨਾ ਚਾਹੁੰਦਾ ਹੈ ਤਾਂ ਉਸ ਨੂੰ ਇਸ ਲਈ ਵਿਸ਼ੇਸ ਰੂਪ ਵਿੱਚ ਉਨ੍ਹੇ ਸਮਂੇ ਦੀ ਹੀ ਪਰਮਿਸਨ ਲੈਣੀ ਹੋਵੇਗੀ।

PPN2701201739

ਉਨ੍ਹਾਂ ਕਿਹਾ ਕਿ ਅਗਰ ਕਿਸੇ ਰਾਜਨੀਤਿਕ ਪਾਰਟੀ ਨੂੰ ਕਿਸੇ ਤਰ੍ਹਾਂ ਦੀ ਕੋਈ ਸਿਕਾਇਤ ਹੈ ਤਾਂ ਉਹ ਉਨ੍ਹਾਂ ਨੂੰ, ਜਿਲ੍ਹੇ ਵਿੱਚ ਲਗਾਏ ਅਬਜਰਵਰ, ਰਿਟਰਨਿੰਗ ਅਫਸਰ ਅਤੇ ਸਹਾਇਕ ਰਿਟਰਨਿੰਗ ਅਫਸਰ ਦੇ ਮੋਬਾਇਲ ਨੰਬਰਾਂ ਤੇ ਸੂਚਨਾਂ ਦੇ ਸਕਦਾ ਹੈ ਜਿਸ ਤੇ ਜਲਦੀ ਤੋਂ ਜਲਦੀ ਕਾਰਵਾਈ ਸੁਰੂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਇਕ ਐਪ ਵੀ ਲਾਂਚ ਕੀਤਾ ਜਾ ਰਿਹਾ ਹੈ ਜਿਸ ਵਿੱਚ ਵੱਖ ਵੱਖ ਕਮੇਟੀਆਂ ਦੇ ਸਾਰੇ ਨੋਡਲ ਅਧਿਕਾਰੀਆਂ ਅਤੇ ਚੋਣਾਂ ਲਈ ਜਿਲ੍ਹੇ ਵਿੱਚ ਡਿਊਟੀ ਕਰ ਰਹੇ ਸਾਰੇ ਅਧਿਕਾਰੀਆਂ ਦੇ ਮੋਬਾਇਲ ਨੰਬਰ ਹੋਣਗੇ ਜਿਸ ਦੀ ਸਹਾਇਤਾਂ ਨਾਲ ਕਿਸੇ ਵੀ ਅਧਿਕਾਰੀ ਨੂੰ ਕਿਸੇ ਤਰ੍ਹਾਂ ਦੀ ਸਿਕਾਇਤ ਕੀਤੀ ਜਾ ਸਕਦੀ ਹੈ ਅਤੇ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਸਾਰੇ ਰਾਜਨੀਤਿਕ ਪਾਰਟੀਆਂ ਆਦਰਸ ਚੋਣ ਜਾਬਤਾ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਵਿਧਾਨ ਸਭਾ ਚੋਣਾਂ-2017 ਸਾਂਤੀ ਪੂਰਵਕ ਕਰਵਾਉਂਣ ਲਈ ਸਹਿਯੋਗ ਕਰਨ। ਉਨ੍ਹਾਂ ਕਿਹਾ ਕਿ ਹੁਣ ਤੱਕ ਜਿਲ੍ਹੇ ਅੰਦਰ ਕਰੀਬ 35 ਐਸ.ਐਸ.ਟੀ ਅਤੇ ਐਫ.ਐਸ.ਟੀ. ਦੀਆਂ ਟੀਮਾਂ ਕੰਮ ਕਰ ਰਹੀਆਂ ਹਨ ਅਤੇ ਆਉਂਣ ਵਾਲੇ ਸਮੇਂ ਵਿੱਚ ਇਹ ਟੀਮਾਂ ਦੀ ਗਿਣਤੀ ਹੋਰ ਵਧਾਈ ਜਾਵੇਗੀ।

Check Also

ਨਗਰ ਨਿਗਮ ਵਲੋਂ ਸ਼ਹਿਰ ਦੇ ਪ੍ਰਮੁੱਖ ਖੇਤਰਾਂ ਵਿੱਚ ਵੱਡੇ ਪੱਧਰ ’ਤੇ ਐਂਟੀ-ਇੰਕਰੋਚਮੈਂਟ ਮੁਹਿੰਮ

ਅੰਮ੍ਰਿਤਸਰ, 30 ਜਨਵਰੀ (ਜਗਦੀਪ ਸਿੰਘ) – ਸ਼ਹਿਰ ਵਿੱਚ ਸੁਚਾਰੂ ਟ੍ਰੈਫਿਕ ਵਿਵਸਥਾ, ਲੋਕ ਸੁਵਿਧਾ, ਪੈਦਲ ਯਾਤਰੀਆਂ …

Leave a Reply