Saturday, July 18, 2026

ਸੁਸਾਇਟੀ ਵਲੋਂ ਧਾਰਮਿਕ ਸਮਾਗਮ ਆਯੋਜਿਤ

ਬਠਿੰਡਾ, 27 ਜਨਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)-ਸਥਾਨਕ ਸ਼ਹਿਰ ਦੀ ਨਿਰੋਲ ਧਾਰਮਿਕ ਜਥੇਬੰਦੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਜੋ ਕਿ ਹਰ ਐਤਵਾਰ ਦੀ ਐਤਵਾਰ ਘਰ ਘਰ ‘‘ਆਪੁ ਜਪਹੁ ਅਵਰਾ ਨਾਮੁ ਜਪਾਵਹੁ’’ ਦੇ ਮਹਾਂ ਵਾਕ ਅਨੁਸਾਰ ਹਫ਼ਤਾਵਾਰੀ ਸਮਾਗਮ ਕਰਵਾਉਂਦੀ ਹੈ[

PPN2701201744

ਪ੍ਰੰਤੂ ਸੰਗਤ ਅਤੇ ਨਾਨਕ ਨਾਮ ਲੇਵਾ ਵਲੋਂ ਵਿਸੇਸ਼ ਤੌਰ ’ਤੇ ਕਿਸ ਵੀ ਦਿਨ ਸਮਾਗਮ ਕੀਤਾ ਜਾਂਦਾ ਹੈ, ਇਸ ਲੜੀ ਤਹਿਤ  ਨਾਨਕ ਨਾਮ ਲੇਵਾ ਹਿੰਦੂ ਪਰਿਵਾਰ ਦੇ ਸੁਧੀਰ ਦੂਬੇ ਮਹੁੱਲਾ ਸੀੜੀਆਂ ਵਾਲਾ  ਵਿਖੇ  ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਨਿਤਨੇਮ ਦੀਆਂ ਬਾਣੀਆਂ, ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਕੀਤਾ ਗਿਆ।ਇਸ ਮੌਕੇ ਕੇਵਲ ਸਿੰਘ, ਜਰਨੈਲ ਸਿੰਘ, ਅਮਰਜੀਤ ਸਿੰਘ, ਰਾਕੇਸ਼ ਸਿੰਘ, ਤੇਜਾ ਸਿੰਘ, ਗੁਰਿੰਦਰਜੀਤ ਸਿੰਘ ਡਿੰਪੀ, ਅਵਤਾਰ ਸਿੰਘ, ਜੈਦੀਪ ਸਿੰਘ, ਦਿਲਜੀਤ ਸਿੰਘ ਆਦਿ ਮੈਂਬਰਾਂ ਨੇ ਭਾਗ ਲਿਆ।ਇਸ ਉਪਰੰਤ ਸੁਸਾਇਟੀ ਮੈਂਬਰਾਂ ਅਬਨਾਸ਼ ਸਿੰੰਘ ਸੋਢੀ ਅਤੇ ਗੁਰਦਰਸ਼ਨ ਸਿੰਘ ਵਲੋਂ ਸ਼ਬਦ ਕੀਰਤਨ ਕੀਤਾ ਗਿਆ।ਸੁਸਾਇਟੀ ਦੀ ਰੀਤ ਮੁਤਾਬਕ ਗ੍ਰਹਿ ਵਾਸੀ ਪਰਿਵਾਰ ਨੂੰ ਸਨਮਾਨ ਚਿੰਨ੍ਹ ਸੁਸਾਇਟੀ ਮੈਂਬਰਾਂ  ਵਲੋਂ  ਸਨਮਾਨਤ ਕੀਤਾ ਗਿਆ।

Check Also

ਖ਼ਾਲਸਾ ਯੂਨੀਵਰਸਿਟੀ ਵਿਖੇ ਰਾਊਂਡਗਲਾਸ ਫਾਊਂਡੇਸ਼ਨ (ਅਮਰੀਕਾ) ਦੇ ਸਹਿਯੋਗ ਨਾਲ ਵਿਸ਼ਵ ਪੱਧਰੀ ਖੇਡ ਸਟੇਡੀਅਮ ਦਾ ਕਾਰਜ਼ ਆਰੰਭ

ਅੰਮ੍ਰਿਤਸਰ, 17 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖੇਡਾਂ ਦੇ ਵਿਕਾਸ ਨੂੰ ਨਵੀਂ ਦਿਸ਼ਾ ਪ੍ਰਦਾਨ ਕਰਨ …

Leave a Reply