Saturday, August 8, 2026

ਸਿੰਘ ਬ੍ਰਦਰਜ਼ ਵਲੋਂ ਮਨਾਇਆ ਗਿਆ ਸ਼ਹੀਦ ਬਾਬਾ ਦੀਪ ਸਿੰਘ ਦੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ

ਬਠਿੰਡਾ, 27 ਜਨਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਧੰਨ ਧੰਨ ਸ਼ਹੀਦ ਬਾਬਾ ਦੀਪ ਸਿੰਘ ਦੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਸਿੰਘ ਬ੍ਰਦਰਜ਼ ਸੇਵਾ ਸੁਸਾਇਟੀ ਅਤੇ ਇਲਾਕੇ ਦੀਆਂ ਸਮੂਹ ਧਾਰਮਿਕ ਸਿੱਖ ਜਥੇਬੰਦੀਆਂ ਦੇ ਸਹਿਯੋਗ ਸਦਕਾ ਪਹਿਲਾ ਗੁਰਮਤਿ ਸਮਾਗਮ 26 ਜਨਵਰੀ 2017 ਦਿਨ ਵੀਰਵਾਰ ਸ਼ਾਮ 7 ਵਜੇ ਤੋਂ 10 ਵਜੇ ਤੱਕ ਮੁਹੱਲਾ ਅਕਾਲਗੜ੍ਹ ਤੇਲੀਆਂ ਵਾਲਾ ਵਿਖੇ ਮਨਾਇਆ ਗਿਆ।

PPN2701201745

ਜਿਸ ਵਿਚ ਉੱਚਕੋਟੀ ਦੇ ਪ੍ਰਚਾਰਕ ਰਾਗੀ ਭਾਈ ਗਗਨਦੀਪ ਸਿੰਘ ਸ੍ਰੀ ਗੰਗਾ ਨਗਰ ਵਾਲੇ, ਭਾਈ ਗੁਰਿੰਦਰ ਸਿੰਘ ਜੰਮੂ ਵਾਲੇ, ਭਾਈ ਕਮਲਜੀਤ ਸਿੰਘ ਕਿਲ੍ਹਾ ਮੁਬਾਰਕ ਅਤੇ ਕਥਾ ਵਾਚਕ ਭਾਈ ਸੁਖਵਿੰਦਰ ਸਿੰਘ ਲੁਧਿਆਣੇ ਵਾਲਿਆਂ ਨੇ ਪਹੁੰਚ ਕਿ ਸੰਗਤਾਂ ਨੂੰ ਗੁਰਬਾਣੀ ਦੇ ਨਾਲ ਗੁਰੂ ਚਰਨਾਂ ਵਿਚ ਜੋੜਣ ਦਾ ਉਪਰਾਲਾ ਕੀਤਾ।ਸਿੰਘ ਬ੍ਰਦਰਜ਼ ਸੇਵਾ ਸੁਸਾਇਟੀ ਮੈਂਬਰਾਂ ਭਾਈ ਇੰਦਰਜੀਤ ਸਿੰਘ, ਮਨਦੀਪ ਸਿੰਘ,  ਤਨਪ੍ਰੀਤ ਸਿੰਘ, ਜਸਮੀਤ ਸਿੰਘ, ਹਰਪ੍ਰੀਤ ਸਿੰਘ, ਪਰਜਿੰਦਰ ਸਿੰਘ, ਅਮਨਦੀਪ ਸਿੰਘ, ਗੁਰਮੀਤ ਸਿੰਘ ਆਦਿ ਵਲੋਂ ਆਈਆਂ ਸੰਗਤਾਂ ਦਾ ਧੰਨਵਾਦ ਅਤੇ ਪ੍ਰਚਾਰਕਾਂ ਅਤੇ ਮੀਡੀਆਂ ਕਰਮਚਾਰੀਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।

Check Also

ਭਗਵੰਤ ਮਾਨ ਸਰਕਾਰ ਵੱਲੋਂ ਅੰਮ੍ਰਿਤਸਰ ਵਿੱਚ ਬਿਹਤਰ ਸਵੱਛਤਾ ਸੇਵਾਵਾਂ ਯਕੀਨੀ ਬਣਾਉਣ ਲਈ 60 ਐਮ.ਐਲ.ਡੀ ਸੀਵਰੇਜ ਟ੍ਰੀਟਮੈਂਟ ਪਲਾਂਟ ਨੂੰ ਮਨਜ਼ੂਰੀ

ਚੰਡੀਗੜ੍ਹ, 6ਅਗਸਤ:(ਪੰਜਾਬ ਪੋਸਟ ਬਿਊਰੋ) – ਸਾਲਾਂ ਤੋਂ ਅੰਮ੍ਰਿਤਸਰ ਦਾ ਸੀਵਰੇਜ ਸਿਸਟਮ ਇਸ ਪਵਿੱਤਰ ਸ਼ਹਿਰ ਦੀਆਂ …

Leave a Reply