ਅੰਮ੍ਰਿਤਸਰ, 28 ਜਨਵਰੀ (ਪੰਜਾਬ ਪੋਸਟ ਸੁਖਬੀਰ ਸਿੰਘ)- ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਉਪਕਾਰ ਸਿੰਘ ਸੰਧੂ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਭਾਰੀ ਬੱਲ ਮਿਲਿਆ ਜਦ ਬਹੁਜਨ ਸਮਾਜ ਪਾਰਟੀ ‘ਚ 33 ਸਾਲ ਕੰਮ ਕਰਨ ਵਾਲੇ ਅਤੇ ਪਾਰਟੀ ਦੇ ਬਾਨੀਂ ਸ੍ਰੀ ਕਾਸ਼ੀਰਾਮ ਦੇ ਨੇੜਲੇ ਸਾਥੀ ਸ੍ਰੀ ਰਵਿੰਦਰ ਹੰਸ ਨੇ ਦਿੱਲੀ ਦੇ ਉੱਪ ਮੁੱਖ ਮੰਤਰੀ ਸ੍ਰੀ ਮਨੀਸ਼ ਸਿਸੋਦੀਆ ਦੀ ਹਾਜ਼ਰੀ ‘ਚ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਸ੍ਰੀ ਮਨੀਸ਼ ਸਿਸੋਦੀਆ ਅਤੇ ਪਾਰਟੀ ਦੇ ਉਮੀਦਵਾਰ ਉਪਕਾਰ ਸਿੰਘ ਸੰਧੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕਹਿੱਤ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਆਏ ਲੋਕਾਂ ਦਾ ਸਰਕਾਰ ਬਣਨ ‘ਤੇ ਉਨ੍ਹਾਂ ਨੂੰ ਬਣਦਾ ਸਨਮਾਨ ਦਿੱਤਾ ਜਾਵੇਗਾ।
ਇਸ ਮੌਕੇ ਸ੍ਰੀ ਰਵਿੰਦਰ ਹੰਸ ਨੇ ਕਿਹਾ ਕਿ 2.70 ਲੱਖ ਦੀ ਆਬਾਦੀ ਵਾਲੇ ਸੂਬੇ ਵਿੱਚ ਕਦੀ ਵੀ ਦੇਸ਼ ਦੀ ਵੰਡ ਤੋਂ ਬਾਅਦ ਮੁਲਕ ਵਿੱਚ ਰਾਜ ਕਰਨ ਵਾਲੀਆਂ ਪਾਰਟੀਆਂ ਨੇ ਦਲਿਤ ਭਾਈਚਾਰੇ ਨਾਲ ਸੰਬਧਿਤ ਕਿਸੇ ਵੀ ਆਗੂ ਨੂੰ ਬਣਦਾ ਸਨਮਾਨ ਨਹੀਂ ਦਿੱਤਾ। ਉਨ੍ਹਾਂ ਨੇ ਕਿਹਾ ਕਿ ਸ੍ਰੀ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਵਿੱਚ ਆਪ ਦੀ ਸਰਕਾਰ ਬਣਨ ਵੇਲੇ ਦਲਿਤ ਭਾਈਚਾਰੇ ਨਾਲ ਸਬੰਧਿਤ ਚੋਣਾ ਵਿੱਚ ਜਿੱਤ ਪ੍ਰਾਪਤ ਕਰਨ ਵਾਲੇ ਇੱਕ ਵਿਧਾਇਕ ਨੂੰ ਉੱਪ ਮੁੱਖ ਮੰਤਰੀ ਦੀ ਪਧਵੀ ਦਿੱਤੇ ਜਾਣ ‘ਤੇ ਐਲਾਨ ਤੋਂ ਬਾਅਦ ਉਨ੍ਹਾਂ ਨੇ ਕੇਜਰੀਵਾਲ ਦੀ ਸੋਚ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਵਿੱਚ ਸ਼ਾਮਿਲ ਹੋਏ ਹਨ। ਯਾਦ ਰਹੇ ਕਿ ਸ੍ਰੀ ਹੰਸ ਦੋ ਵਾਰ ਵਿਧਾਨ ਸਭਾ ਚੋਣਾਂ, ਤਿੰਨ ਸਾਲ ਸੈਂਟਰਲ ਬਾਡੀ ਵਿੱਚ ਡੈਲੀਗੇਟ ਦੇ ਤੌਰ ‘ਤੇ, 2011-12 ਵਿੱਚ ਪੰਜਾਬ ਦੇ ਜਨਰਲ ਸਕੱਤਰ ਅਤੇ ਲੰਬਾ ਸਮਾਂ ਜਲੰਧਰ ਜ਼ੋਨ ਦੇ ਕੋ-ਆਰਡੀਨੇਟਰ ਬਹੁਜਨ ਸਮਾਜ ਪਾਰਟੀ ਵਿੱਚ ਸੇਵਾਵਾਂ ਦੇ ਚੁੱਕੇ ਹਨ।
Check Also
ਔਰਤਾਂ ਦੇ ਮੁਫ਼ਤ ਸਫਰ `ਤੇ ਪੰਜਾਬ ਸਰਕਾਰ ਨੇ ਖਰਚੇ 2042 ਕਰੋੜ – ਵਿਧਾਇਕਾ ਜੀਵਨ ਜੋਤ ਕੌਰ
ਅੰਮ੍ਰਿਤਸਰ, 23 ਮਾਰਚ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …
Punjab Post Daily Online Newspaper & Print Media