ਅਲਗੋਂ ਕੋਠੀ/ ਅਮਰਕੋਟ, 29 ਜਨਵਰੀ (ਹਰਦਿਆਲ ਭੈਣੀ, ਸੰਨੀ ਅਮਰਕੋਟ) – ਹਲਕਾ ਖੇਮਕਰਨ ਦੇ ਅਧੀਨ ਪੈਂਦੇ ਪਿੰਡ ਅਮਰਕੋਟ ਵਿਖੇ ਮਨਜਿੰਦਰ ਸਿੰਘ ਭੁੱਲਰ ਦੀ ਅਗਵਾਈ ਵਿੱਚ ਕਾਂਗਰਸ ਪਾਰਟੀ ਵੱਲੋਂ ਭਰਵੀਂ ਮੀਟਿੰਗ ਕੀਤੀ, ਜਿਸ ਵਿੱਚ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਖਪਾਲ ਸਿੰਘ ਭੁੱਲਰ ਵਿਸ਼ੇਸ਼ ਤੌਰ `ਤੇ ਸ਼ਾਮਲ ਹੋਏ।ਸਖਪਾਲ ਭੁੱਲਰ ਨੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਉਨਾਂ ਦੇ ਦਿਲੋਂ ਧੰਨਵਾਦੀ ਹਨ, ਜੋ ਅਕਾਲੀ ਦਲ ਛੱਡ ਕੇ ਕਾਂਗਰਸ ਨਾਲ ਜੁੜ ਕੇ ਪਾਰਟੀ ਨੂੰ ਮਜ਼ਬੂਤ ਕਰ ਰਹੇ ਹਨ।

ਉਨਾਂ ਕਿਹਾ ਕਿ ਅਕਾਲੀ ਆਗੂ ਲੋਕਾਂ ਨੂੰ ਹਮੇਸ਼ਾਂ ਗੁਮਰਾਹ ਕਰਦੇ ਆ ਰਹੇ ਹਨ ਅਤੇ ਪੂਰੇ ਪੰਜਾਬ ਵਿੱਚ ਕਾਂਗਰਸ ਪੱਖੀ ਹਵਾ ਚੱਲ ਰਹੀ ਹੈ ਅਤੇ 4 ਫਰਵਰੀ ਨੂੰ ਹਲਕਾ ਖੇਮਕਰਨ ਵਾਸੀ ਵੀ ਕਾਂਗਰਸ ਨੂੰ ਵੱਡੀ ਗਿਣਤੀ `ਚ ਵੋਟਾਂ ਪਾ ਕੇ ਅਕਾਲੀਆਂ ਦੇ ਸਭ ਭਰਮ ਭੁਲੇਖੇ ਦੂਰ ਕਰ ਦੇਣਗੇ।ਇਸ ਮੌਕੇ ਐਸ.ਜੀ.ਪੀ.ਸੀ ਮੈਂਬਰ ਜਗਜੀਤ ਸਿੰਘ ਭੁੱਲਰ, ਸੀਨੀਅਰ ਕਾਂਗਰਸ ਆਗੂ ਸਰਵਨ ਸਿੰਘ ਪੰਨੂ, ਜਗਦੀਸ਼ ਸਿੰਘ ਨੰਬਰਦਾਰ, ਸੁਰਿੰਦਰ ਸਿੰਘ ਚੇਅਰਮੈਨ, ਜਗਮੋਹਨ ਸਿੰਘ ਭੁੱਲਰ, ਬਿਕਰਮਜੀਤ ਸਿੰਘ ਭੁੱਲਰ ਰਾਜ ਮਿਸਤਰੀ, ਲਵਪ੍ਰੀਤ ਸਿੰਘ ਸੋਸ਼ਲ ਮੀਡੀਆ ਇੰਚਾਰਜ, ਅਜੇ ਅਰੋੜਾ, ਅਮਨ ਅਰੋੜਾ, ਕਾਲਾ ਸਿੰਘ, ਰਕੇਸ਼ ਕੁਮਾਰ, ਮਨੀਸ਼ ਸ਼ਰਮਾ, ਵਿਕਾਸ ਸ਼ਰਮਾ, ਸਾਬਕਾ ਸਰਪੰਚ ਜੋਗਿੰਦਰ ਸਿੰਘ, ਤ੍ਰਿਲੋਚਨ ਸਿੰਘ, ਸ਼ਿਵ ਸਿੰਘ, ਅਮਰਬੀਰ ਸਿੰਘ, ਮਾਸਟਰ ਤਾਰਾ ਸਿੰਘ ਆਦਿ ਹਾਜਰ ਸਨ।
Punjab Post Daily Online Newspaper & Print Media