Wednesday, January 8, 2025

ਪੁਲਿਸ ਵੱਲੋਂ ਨਸ਼ੇ ਵਿਰੁੱਧ ਜਾਗਰੂਕਤਾ ਕੈਂਪ ਲਾਇਆ

PPN140614
ਫਾਜਿਲਕਾ, 14  ਜੂਨ  (ਵਿਨੀਤ ਅਰੋੜਾ)- ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਰੋਕਥਾਮ ਲਈ ਚਲਾਈ ਗਈ ਮੁਹਿੰਮ ਦੇ ਤਹਿਤ ਫਾਜਿਲਕਾ ਦੇ ਐਸ. ਐਸ. ਪੀ ਦੇ ਦਿਸ਼ਾ-ਨਿਰਦੇਸ਼ਾਂ ਦੇ ਅਨੁਸਾਰ ਪੁਲਿਸ ਚੌਕੀ ਮੰਡੀ ਘੁਬਾਇਆ ਦੇ ਚੌਕੀ ਇੰਚਾਰਜ਼ ਹਰਦੇਵ ਸਿੰਘ ਬੇਦੀ ਵੱਲੋ ਪਿੰਡ ਘੁਬਾਇਆ ਵਿਖੇ ਨਸ਼ੇ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ ਗਿਆ।ਇਸ ਮੌਕੇ ਚੌਕੀ ਇੰਚਾਰਜ਼ ਹਰਦੇਵ ਸਿੰਘ ਬੇਦੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਪੁਲਿਸ ਵੱਲੋਂ ਚਲਾਏ ਨਸ਼ਾ ਵਿਰੋਧੀ ਅਭਿਆਨ ‘ਚ ਪੁਲਿਸ ਦਾ ਸਾਥ ਦੇਣ ਤਾਂ ਕਿ ਨਸ਼ੇ ਨੂੰ ਜੜ੍ਹੋ ਖਤਮ ਕੀਤਾ ਜਾ ਸਕੇ। ਉਨ੍ਹਾਂ ਨਸ਼ੇ ਦੇ ਖਿਲਾਫ਼ ਜਾਗਰੂਕ ਕਰਦੇ ਕਿਹਾ ਕਿ ਨਸ਼ਾ ਵਿਅਕਤੀ ਨੂੰ ਬਰਬਾਦ ਕਰ ਦਿੰਦਾ, ਨਸ਼ਾ ਛੱਡਣਾ ਮੁਸਕਿਲ ਕੰਮ ਨਹੀ ਹੈ, ਮਨ ਨੂੰ ਮਜਬੂਤ ਕਰਕੇ ਨਸ਼ੇ ਨੂੰ ਛੱਡਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਾ ਵੇਚਣ ਵਾਲੇ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਇਸ ਮੌਕੇ ‘ਤੇ ਪਿੰਡ ਦੇ ਸਰਪੰਚ ਜਰਨੈਲ ਸਿੰਘ, ਸਰਪੰਚ ਫੁੱਮਣ ਸਿੰਘ, ਮੈਂਬਰ ਜੰਗੀਰ ਸਿੰਘ, ਗੁਰਮੇਲ ਸਿੰਘ, ਮੱਖਣ ਸਿੰਘ, ਮੰਦਰ ਸਿੰਘ, ਕ੍ਰਿਸ਼ਨਾ ਰਾਣੀ, ਸਰਬਜੀਤ ਕੌਰ, ਜੱਗੋ ਬਾਈ, ਹੌਲਦਾਰ ਮੁਖਤਿਆਰ ਸਿੰਘ, ਹੌਲਦਾਰ ਜਸਵੰਤ ਸਿੰਘ, ਜੁਗਿੰਦਰ ਸਿੰਘ ਆਦਿ ਹਾਜ਼ਰ ਸਨ।

Check Also

ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ’ਚ ਸੰਗਤਾਂ ਹੋਈਆਂ ਨਤਮਸਤਕ

ਅੰਮ੍ਰਿਤਸਰ, 6 ਜਨਵਰੀ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਰਬੰਸਦਾਨੀ, ਦਸਮ ਪਾਤਸ਼ਾਹ ਸ੍ਰੀ …

Leave a Reply