Sunday, September 6, 2026

ਵਿੱਦਿਅਕ ਖੇਤਰ ‘ਚ ਅਹਿਮ ਯੋਗਦਾਨ ਬਦਲੇ ਜਸਵਿੰਦਰ ਕੋਰ ਸਨਮਾਨਿਤ

ਅੰਮ੍ਰਿਤਸਰ, 29 ਜਨਵਰੀ (ਪੰਜਾਬ ਪੋਸਟ- ਸੰਧੂ)- ਵਿੱਦਿਅਕ, ਧਾਰਮਿਕ, ਖੇਡ ਤੇ ਸਮਾਜ ਸੇਵਾ ਖੇਤਰ ਵਿਚ ਅਹਿਮ ਯੋਗਦਾਨ ਪਾਉਣ ਵਾਲੀ ਵਿੱਦਿਅਕ ਖੇਤਰ ਦੀ ਜਾਣੀ ਮਾਨੀ ਹਸਤੀ ਮੈਡਮ ਜਸਵਿੰਦਰ ਕੋਰ ਨੂੰ 68ਵੇਂ ਗਣਤੰਤਰ ਦਿਵਸ ਦੇ ਸ਼ੁਭ ਅਵਸਰ ਤੇ ਹੋਏ ਜਿਲ੍ਹਾ ਪੱਧਰੀ ਸਮਾਰੋਹ ਦੋਰਾਨ ਪੰਜਾਬ ਦੇ ਕੈਬਿਨੇਟ ਮੰਤਰੀ ਭਗਤ ਚੁੰਨੀ ਲਾਲ ਤੇ ਜਿਲ੍ਹਾ ਡਿਪਟੀ ਕਮਿਸ਼ਨਰ ਬਸੰਤ ਗਰਗ ਦੇ ਵਲੋਂ ਵਿਸ਼ੇਸ਼ ਤੋਰ ਤੇ ਸਰਟੀਫਿਕੇਟ ਤੇ ਟਰਾਫੀ ਦੇ ਕੇ ਸਨਮਾਨਿਤ ਕੀਤਾ ਗਿਆ। PPN2901201721ਇਸ ਮੋਕੇ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਅਮਰਦੀਪ ਸਿੰਘ ਸੈਣੀ ਨੇ ਮੈਡਮ ਜਸਵਿੰਦਰ ਕੋਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਵਿਭਾਗ ਵਾਸਤੇ ਬੜੀ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਜੋ ਲੋਕ ਸਮਾਜ ਦੇ ਕਿਸੇ ਵੀ ਖੇਤਰ ਵਿਚ ਅਹਿਮ ਭੂਮਿਕਾ ਅਦਾ ਕਰਦੇ ਹਨ ਉਨ੍ਹਾਂ ਦੇ ਬੇਮਿਸਾਲ ਕਾਰਜ਼ਾਂ ਨੂੰ ਤਸਦੀਕ ਕਰਨਾ ਸਮੇਂ ਦੀਆਂ ਸਰਕਾਰਾਂ ਦਾ ਫਰਜ ਹੁੰਦਾ ਹੈ।ਸਕੂਲ ਪੁੱਜਣ ਤੇ ਮੈਡਮ ਜਸਵਿੰਦਰ ਕੋਰ ਦਾ ਪ੍ਰਿੰ: ਹਰਪ੍ਰੀਤ ਕੋਰ ਖੁਨਖੁਨ, ਮੈਡਮ ਰਵਿੰਦਰ ਕੋਰ, ਮੈਡਮ ਅਮਰਜੀਤ ਕੋਰ, ਸੁਖਵੰਤ ਸਿੰਘ, ਜੀਐਸ ਸੰਧੂ, ਗੁਰਪ੍ਰੀਤ ਸਿੰਘ ਬਿੱਲਾ ਆਦਿ ਦੇ ਵਲੋਂ ਨਿੱਘਾ ਸਵਾਗਤ ਕੀਤਾ ਗਿਆ।

Check Also

 ਖਾਲਸਾ ਕਾਲਜ ਵਿਖੇ ਮਿਲਟਰੀ ਲਿਟਰੇਚਰ ਫੈਸਟੀਵਲ ਦਾ ਦੂਜਾ ਦਿਨ ਸੰਨ ‘65 ਦੀ ਜੰਗ ’ਤੇ ਰਿਹਾ ਕੇਂਦਰਿਤ

ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਕਰਵਾਏ ਜਾ ਰਹੇ ਦੋ-ਰੋਜ਼ਾ ਮਿਲਟਰੀ …

Leave a Reply