Sunday, September 6, 2026

ਲਾਖਣਾ ਸਕੂਲ ਦੇ ਵਿਦਿਆਰਥੀਆਂ ਵੱਲੋਂ ਵਿਦਾਇਗੀ ਪਾਰਟੀ ਦਾ ਆਯੋਜਨ

ਅਲਗੋਂ ਕੋਠੀ/ ਘਰਿਆਲਾ, 30 ਜਨਵਰੀ (ਹਰਦਿਆਲ ਭੈਣੀ, ਰਾਜਵਿੰਦਰ ਰਾਜੂ)- ਸੈਂਟ ਸੋਲਜ਼ਰ ਸੀਨੀਅਰ ਸੈਕੰਡਰੀ ਸਕੂਲ ਲਾਖਣਾ ਵਿਖੇ 11ਵੀਂ ਜਮਾਤ ਦੇ ਵਿਦਿਆਰਥੀਆਂ ਵੱਲੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਵਿਦਾਇਗੀ ਪਾਰਟੀ ਆਯੋਜਿਤ ਕੀਤੀ ਗਈ।ਵਿਦਿਆਰਥੀਆਂ ਵੱਲੋਂ ਰੰਗਾਰੰਮ ਪ੍ਰੋਗਰਾਮ ਪੇਸ਼ ਕਰਨ ਤੋਂ ਇਲਾਵਾ ਹਾਸਰਸ ਕੁੰਮੈਂਟ ਕੀਤੇ ਗਏ।PPN3001201706

12ਵੀਂ ਜਮਾਤ ਦੇ ਵਿਦਿਆਰਥੀਆਂ ਨੇ ਅਧਿਆਪਕਾਂ ਤੇ ਵਿਅੰਗ ਕੱਸੇ।ਪ੍ਰਿੰਸੀਪਲ ਮੈਡਮ ਡਾ: ਪ੍ਰਿਤਪਾਲ ਕੌਰ ਭੁੱਲਰ ਨੇ ਵਿਦਿਆਰਥੀਆਂ ਨੂੰ ਇਸ ਸਕੂਲ ਵਿਚ ਰਹਿ ਕੇ ਨਰਸਰੀ ਤੋਂ 12ਵੀਂ ਤੱਕ ਪੜ੍ਹਣ ਸਬੰਧੀ ਸਾਰੀਆਂ ਯਾਦਾਂ ਤਾਜ਼ੀਆਂ ਕਰਵਾਈਆਂ।ਉਨ੍ਹਾਂ ਕਿਹਾ ਕਿ ਸਕੂਲ ਸਟਾਫ਼ ਵੱਲੋਂ ਪੜ੍ਹਾਉਣ ਵਿਚ ਕੋਈ ਕਸਰ ਨਹੀਂ ਛੱਡੀ ਗਈ ਅਤੇ ਹੁਣ ਬੋਰਡ ਦੀ ਪ੍ਰੀਖਿਆ ਪਾਸ ਕਰਕੇ ਵਿਦਿਆਰਥੀਆਂ ਨੇ ਉਚ ਸਿੱਖਿਆ ਵੱਲ ਵਧਣਾ ਹੈ।ਸਕੂਲ ਛੱਡ ਕੇ ਜਾਣ ਵਾਲੇ ਵਿਦਿਆਰਥੀਆਂ ਨੇ ਇੱਕ ਦੂਜੇ ਨੂੰ ਯਾਦਗਾਰੀ ਤੋਹਫ਼ੇ ਦਿੱਤੇ।ਇਸ ਮੌਕੇ ਕੋਹੇਨੂਰ ਸਿੰਘ ਭੁੱਲਰ, ਰਮੇਸ਼ ਸਿੰਘ, ਗੁਰਜਿੰਦਰ ਸਿੰਘ, ਸੁਖਪ੍ਰੀਤ ਸਿੰਘ, ਬਲਵਿੰਦਰ ਸਿੰਘ, ਮਨਪ੍ਰੀਤ ਕੌਰ, ਰਜਵੰਤ ਕੌਰ, ਰਣਜੀਤ ਕੌਰ, ਪਵਨਪ੍ਰੀਤ ਕੌਰ, ਗੁਰਜੀਤ ਕੌਰ, ਅਮਨਦੀਪ ਕੌਰ, ਕਿਰਨਦੀਪ ਕੌਰ, ਮਨਦੀਪ ਕੌਰ, ਸਵਰਨਜੀਤ ਕੌਰ ਅਤੇ ਮਨਜੀਤ ਕੌਰ ਆਦਿ ਹਾਜ਼ਿਰ ਸਨ।

Check Also

 ਖਾਲਸਾ ਕਾਲਜ ਵਿਖੇ ਮਿਲਟਰੀ ਲਿਟਰੇਚਰ ਫੈਸਟੀਵਲ ਦਾ ਦੂਜਾ ਦਿਨ ਸੰਨ ‘65 ਦੀ ਜੰਗ ’ਤੇ ਰਿਹਾ ਕੇਂਦਰਿਤ

ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਕਰਵਾਏ ਜਾ ਰਹੇ ਦੋ-ਰੋਜ਼ਾ ਮਿਲਟਰੀ …

Leave a Reply