Thursday, February 26, 2026

ਅਕਾਲੀ ਰਾਜ ‘ਚ ਪੰਜਾਬ ਵਾਸੀਆਂ ਨੇ ਸਹੂਲਤਾਂ ਦਾ ਨਿੱਘ ਮਾਣਿਆ- ਵਲਟੋਹਾ

ਅਲਗੋਂ ਕੋਠੀ/ ਘਰਿਆਲਾ, 30 ਜਨਵਰੀ (ਹਰਦਿਆਲ ਭੈਣੀ, ਰਾਜਵਿੰਦਰ ਰਾਜੂ)- ਅਕਾਲੀ ਦਲ ਦੇ ਰਾਜ ਵਿਚ ਪੰਜਾਬ ਵਾਸੀਆਂ ਨੇ ਸਹੂਲਤਾਂ ਦਾ ਜੋ ਨਿੱਘ ਮਾਣਿਆ ਹੈ, ਉਹ ਹੋਰ ਕਿਸੇ ਸਰਕਾਰ ਦੇ ਰਾਜ ਵਿਚ ਨਹੀਂ ਮਿਲ ਸਕਦਾ। PPN3001201707

ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅਕਾਲੀ ਭਾਜਪਾ ਦੇ ਸਾਂਝੇ ਉਮੀਦਵਾਰ ਪ੍ਰੋ: ਵਿਰਸਾ ਸਿੰਘ ਵਲਟੋਹਾ ਨੇ ਘਰਿਆਲੀ ਦਾਸੂਵਾਲ ’ਚ ਸਰਪੰਚ ਡਾ: ਹਰਦਿਆਲ ਸਿੰਘ ਦੇ ਗ੍ਰਹਿ ਵਿਖੇੇ ਚੋਣ ਮੀਟਿੰਗ ਨੂੰ ਸੰਬੋਧਿਤ ਕਰਦਿਆਂ ਕੀਤਾ ਵਲਟੋਹਾ ਨੇ ਕਿਹਾ ਕਿ ਕਾਂਗਰਸ ਨੇ ਹਮੇਸ਼ਾ ਹੀ ਪਾੜੋ ਅਤੇ ਰਾਜ ਕਰੋ ਵਾਲੀ ਨੀਤੀ ਅਪਣਾ ਕੇ ਪੰਜਾਬ ਦਾ ਨੁਕਸਾਨ ਕੀਤਾ ਹੈ, ਪਰ ਹੁਣ ਪੰਜਾਬ ਦੇ ਲੋਕ ਕਾਂਗਰਸ ਦੀਆਂ ਲੁੂੰਬੜ ਚਾਲਾਂ ਨੂੰ ਸਮਝ ਚੁੱਕੇ ਹਨ ਅਤੇ ਕਦੀ ਵੀ ਇਨ੍ਹਾਂ ਦੀਆਂ ਚਾਲਾਂ ਵਿਚ ਨਹੀਂ ਆਉਣਗੇ। ਵਲਟੋਹਾ ਨੇ ਕਿਹਾ ਕਿ ਜਦ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਸਨ ਤਾਂ ਉਸ ਵੇਲੇ ਉਨ੍ਹਾਂ ਨੇ ਨੌਕਰੀਆਂ ਬੰਦ ਕਰ ਦਿੱਤੀਆਂ ਸਨ ਉੱਥੇ ਹੀ ਸ਼ਗਨ ਸਕੀਮ, ਪੈਨਸ਼ਨਾਂ ਅਤੇ ਕਿਸਾਨਾਂ ਨੂੰ ਮੁਫ਼ਤ ਬਿਜਲੀ ਦੀ ਸਹੂਲਤ ਬੰਦ ਕਰ ਦਿੱਤੀ ਗਈ ਸੀ, ਪਰ ਹੁਣ ਹਰ ਘਰ ਨੌਕਰੀ ਅਤੇ ਰੋਜ਼ਗਾਰ ਵਰਗੇ ਝੂਠੇ ਸਬਜ਼ਬਾਬ ਵਿਖਾ ਕੇ ਕਦੇ ਵੀ ਜਿੱਤ ਹਾਸਿਲ ਨਹੀਂ ਕਰ ਸਕਦੇ। ਉਨ੍ਹਾਂ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਕੇਜ਼ਰੀਵਾਲ ਵੀ ਝੂਠੇ ਵਾਅਦਿਆਂ ਦੀ ਪਟਾਰੀ ਖੋਲ੍ਹ ਕੇ ਪੰਜਾਬ ਦੀ ਜਨਤਾ ਨੂੰ ਗੁਮਰਾਹ ਕਰਨ ਵਿਚ ਲੱਗੇ ਹੋਏ ਹਨ । ਉਨ੍ਹਾਂ ਹਲਕਾ ਵਾਸੀਆਂ ਨੂੰ ਇਸ ਵਾਰ ਫਿਰ ਇਤਿਹਾਸਕ ਜਿੱਤ ਦਰਜ ਵਿਾਉਣ ਦੀ ਅਪੀਲ ਕੀਤੀ।ਇਸ ਮੌਕੇ ਸਾਬਕਾ ਸਰਪੰਚ ਗੁਰਮੀਤ ਸਿੰਘ, ਪ੍ਰਮਿੰਦਰ ਸਿੰਘ, ਬਖਸ਼ੀਸ਼ ਸਿੰਘ, ਜਸਵੰਤ ਸਿੰਘ, ਪਿਆਰਾ ਸਿੰਘ, ਹਰਬੰਸ ਸਿੰਘ, ਸਰਵਨ ਸਿੰਘ, ਨਵਦੀਪ ਸਿੰਘ, ਹਰਭਾਲ ਸਿੰਘ, ਮੈਂਬਰ ਗੁਰਦਿਆਲ ਸਿੰਘ ਆਦਿ ਹਾਜ਼ਿਰ ਸਨ।

Check Also

ਯੂਨੀਵਰਸਿਟੀ ਵੱਲੋਂ ‘ਸੰਗੀਤ ਤੇ ਖੇਤੀਬਾੜੀ ਦਾ ਅੰਤਰਵਿਸ਼ਾ ਦ੍ਰਿਸ਼ਟੀਕੋਣ’ ਵਿਸ਼ੇ ‘ਤੇ ਤਿੰਨ ਦਿਨਾਂ ਵਰਕਸ਼ਾਪ

ਅੰਮ੍ਰਿਤਸਰ, 26 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਜ਼ੂਅਲ ਐਂਡ ਪਰਫਾਰਮਿੰਗ …

Leave a Reply