Sunday, September 6, 2026

ਸ਼ਹੀਦਾਂ ਨੂੰ ਬਲੀਦਾਨ ਦਿਵਸ ਮੌਕੇ ਸ਼ਰਧਾਂਜਲੀਆਂ ਭੇਟ

ਤਰਨ ਤਾਰਨ, 30 ਜਨਵਰੀ (ਪੰਜਾਬ ਪੋਸਟ ਬਿਊਰੋ)- ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੇ ਬਲੀਦਾਨ ਦਿਵਸ ਮੌਕੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ’ਚ ਦੇਸ਼ ਲਈ ਜਾਨਾਂ ਕੁਰਬਾਨ ਕਰਨ ਵਾਲੇ ਮਹਾਨ ਸ਼ਹੀਦਾਂ ਦੀ ਯਾਦ ਵਿਚ ਦੋ ਮਿੰਟ ਦਾ ਮੌਨ ਰੱਖਿਆ ਗਿਆ ਅਤੇ ਦੇਸ਼ ਲਈ ਆਪਾ ਵਾਰਨ ਵਾਲਿਆਂ ਨੂੰ ਉਨ੍ਹਾਂ ਦੇ ਮਹਾਨ ਬਲੀਦਾਨ ਲਈ ਯਾਦ ਕੀਤਾ ਗਿਆ। PPN3001201710
ਇਸ ਮੌਕੇ ਡਿਪਟੀ ਕਮਿਸ਼ਨਰ ਇੰਜੀਨੀਅਰ ਡੀ. ਪੀ. ਐਸ ਖਰਬੰਦਾ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਸ਼ਹੀਦ ਕਿਸੇ ਵੀ ਦੇਸ਼ ਜਾਂ ਕੌਮ ਦਾ ਸਰਮਾਇਆ ਹੁੰਦੇ ਹਨ ਅਤੇ ਉਹ ਸਾਡੀਆਂ ਨਵੀਆਂ ਪੀੜ੍ਹੀਆਂ ਲਈ ਹਮੇਸ਼ਾ ਪ੍ਰੇਰਣਾ ਸ੍ਰੋਤ ਹਨ।ਉਨ੍ਹਾਂ ਕਿਹਾ ਕਿ ਸਾਨੂੰ ਵੀ ਆਪਣੇ ਸ਼ਹੀਦਾਂ ਤੋਂ ਪ੍ਰੇਰਣਾ ਲੈਂਦਿਆਂ ਆਪਣੇ ਮੁਲਕ ਦੀ ਸ਼ਾਨ ਅਤੇ ਤਰੱਕੀ ਲਈ ਪੂਰੀ ਇਮਾਨਦਾਰੀ ਅਤੇ ਮਿਹਨਤ ਨਾਲ ਯਤਨ ਕਰਨੇ ਚਾਹੀਦੇ ਹਨ ਤਾਂ ਜੋ ਸਾਡਾ ਦੇਸ਼ ਦਿਨ ਦੁਗਣੀ ਅਤੇ ਰਾਤ ਚੌਗੁਣੀ ਤਰੱਕੀ ਕਰਦਾ ਰਹੇ ਅਤੇ ਦੁਨੀਆ ਦੇ ਨਕਸ਼ੇ ’ਤੇ ਇਕ ਖੁਸ਼ਹਾਲ ਦੇਸ਼ ਵਜੋਂ ਜਾਣਿਆ ਜਾ ਸਕੇ।ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਸਾਨੂੰ ਮਹਾਤਮਾ ਗਾਂਧੀ ਦੇ ਆਦਰਸ਼ਵਾਦ ਦੇ ਸਿਧਾਂਤ ’ਤੇ ਪਹਿਰਾ ਦਿੰਦਿਆਂ ਮਾਨਵਤਾ ਦੇ ਭਲੇ ਲਈ ਵੀ ਕੰਮ ਕਰਨੇ ਚਾਹੀਦੇ ਹਨ ਅਤੇ ਗਰੀਬਾਂ ਅਤੇ ਲੋੜਵੰਦਾਂ ਦੀ ਮਦਦ ਕਰਨੀ ਚਾਹੀਦੀ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਟੀ. ਪੀ. ਐਸ ਫੂਲਕਾ, ਜ਼ਿਲ੍ਹਾ ਮਾਲ ਅਫ਼ਸਰ ਅਰਵਿੰਦਰ ਪਾਲ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

Check Also

 ਖਾਲਸਾ ਕਾਲਜ ਵਿਖੇ ਮਿਲਟਰੀ ਲਿਟਰੇਚਰ ਫੈਸਟੀਵਲ ਦਾ ਦੂਜਾ ਦਿਨ ਸੰਨ ‘65 ਦੀ ਜੰਗ ’ਤੇ ਰਿਹਾ ਕੇਂਦਰਿਤ

ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਕਰਵਾਏ ਜਾ ਰਹੇ ਦੋ-ਰੋਜ਼ਾ ਮਿਲਟਰੀ …

Leave a Reply