Sunday, September 6, 2026

ਪੰਜਾਬ ਕਾਂਗਰਸ ’ਚ ਵਾਪਸੀ ਲਈ ਗੋਲਡੀ ਨੇ ਅਕਾਲੀ ਦਲ ਛੱਡਿਆ

ਬਠਿੰਡਾ, 30 ਜਨਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਤਿੰਨ ਸਾਲ ਤੋਂ ਵੀ ਘੱਟ ਵਕਤ ਪਹਿਲਾਂ ਸ੍ਰੋਮਣੀ ਅਕਾਲੀ ਦਲ ’ਚ ਸ਼ਾਮਿਲ ਹੋਣ ਲਈ ਕਾਂਗਰਸ ਨੂੰ ਛੱਡਣ ਵਾਲੇ ਨਵਦੀਪ ਸਿੰਘ ਗੋਲਡੀ ਐਤਵਾਰ ਨੂੰ ਇਨ੍ਹਾਂ ਵਿਧਾਨ ਸਭਾ ਚੋਣਾਂ ਦੌਰਾਨ ਕੈਪਟਨ ਅਮਰਿੰਦਰ ਸਿੰਘ ਪ੍ਰਤੀ ਆਪਣਾ ਪੂਰੀ ਤਰ੍ਹਾਂ ਸਮਰਥਨ ਪ੍ਰਗਟ ਕਰਦਿਆਂ ਪੰਜਾਬ ਕਾਂਗਰਸ ’ਚ ਵਾਪਿਸ ਆ ਗਏ।PPN3001201711

ਕਾਂਗਰਸ ਦੀ ਟਿਕਟ ’ਤੇ 2008 ’ਚ ਅੰਮ੍ਰਿਤਸਰ (ਦੱਖਣੀ) ਵਿਧਾਨ ਸਭਾ ਜ਼ਿਮਨੀ ਚੋਣ ਲੜਨ ਵਾਲੇ, ਸਾਬਕਾ ਪ੍ਰਦੇਸ ਕਾਂਗਰਸ ਸਕੱਤਰ ਗੋਲਡੀ ਨੇ ਕਿਹਾ ਕਿ ਉਹ ਘਰ ’ਚ ਵਾਪਿਸੀ ਕਰਕੇ ਖੁਸ਼ ਹਨ।ਕੈਪਟਨ ਅਮਰਿੰਦਰ ਨੇ ਉਨ੍ਹਾਂ ਦੀ ਘਰ ਵਾਪਿਸੀ ਦਾ ਸਵਾਗਤ ਕਰਦਿਆਂ, ਇਸ ਨੂੰ ਕਾਂਗਰਸ ਲਈ ਇਕ ਹੋਰ ਉਤਸ਼ਾਹ ਕਰਾਰ ਦਿੱਤਾ ਹੈ ਅਤੇ ਚੋਣਾਂ ਤੋਂ ਪਹਿਲਾਂ ਇਹ ਪਾਰਟੀ ਦੇ ਪੱਖ ’ਚ ਮਜ਼ਬੂਤ ਲਹਿਰ ਦਾ ਇਕ ਪ੍ਰਮਾਣ ਹਨ।ਇਸ ਲੜੀ ਹੇਠ 2014 ’ਚ ਅਕਾਲੀ ਦਲ ’ਚ ਸ਼ਾਮਿਲ ਹੋਣ ਵਾਲੇ ਗੋਲਡੀ ਨੇ ਕਿਹਾ ਕਿ ਬਾਦਲਾਂ ਤੇ ਉਨ੍ਹਾਂ ਦੀ ਪਾਰਟੀ ਦੀ ਤਾਨਾਸ਼ਾਹੀ ਅਤੇ ਲੋਕ ਵਿਰੋਧੀ ਦੀ ਕਾਰਜਪ੍ਰਣਾਲੀ ਨੇ ਉਨ੍ਹਾਂ ਨੂੰ ਆਪਣੇ ਪੁਰਾਣੇ ਫੈਸਲੇ ’ਤੇ ਮੁੜ ਵਿਚਾਰ ਕਰਨ ਤੇ ਆਪਣੀ ਪੁਰਾਣੀ ਪਾਰਟੀ ’ਚ ਵਾਪਸੀ ਕਰਨ ਲਈ ਉਤਸ਼ਾਹਿਤ ਕੀਤਾ ਹੈ।ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਵਿਕਾਸ ਲਈ ਕਾਂਗਰਸ ਹੀ ਇਕੋ ਇਕ ਉਮੀਦ ਹੈ।ਉਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ ਪ੍ਰਤੀ ਪੂਰੀ ਤਰ੍ਹਾਂ ਨਿਸ਼ਠਾ ਪ੍ਰਗਟ ਕੀਤੀ ਹੈ।

Check Also

 ਖਾਲਸਾ ਕਾਲਜ ਵਿਖੇ ਮਿਲਟਰੀ ਲਿਟਰੇਚਰ ਫੈਸਟੀਵਲ ਦਾ ਦੂਜਾ ਦਿਨ ਸੰਨ ‘65 ਦੀ ਜੰਗ ’ਤੇ ਰਿਹਾ ਕੇਂਦਰਿਤ

ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਕਰਵਾਏ ਜਾ ਰਹੇ ਦੋ-ਰੋਜ਼ਾ ਮਿਲਟਰੀ …

Leave a Reply