Sunday, September 6, 2026

ਜ਼ਿਲ੍ਹਾ ਮੈਜ਼ਿਸਟ੍ਰੇਟ ਵੱਲੋਂ 4 ਫਰਵਰੀ ਨੂੰ ਛੁੱਟੀ ਦੇ ਹੁਕਮ

ਫਾਜ਼ਿਲਕਾ, 30 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ)- ਜ਼ਿਲ੍ਹਾ ਮੈਜ਼ਿਸਟ੍ਰੇਟ ਸ਼੍ਰੀਮਤੀ ਈਸ਼ਾ ਕਾਲੀਆ ਨੇ ਪੰਜਾਬ ਵਿਧਾਨ ਸਭਾ ਚੋਣਾਂ-2017 ਨੂੰ ਧਿਆਨ ਵਿਚ ਰੱਖਦਿਆਂ ਜ਼ਿਲ੍ਹਾ ਫਾਜ਼ਿਲਕਾ ਵਿਚ 4 ਫਰਵਰੀ 2017 ਨੂੰ ਛੁੱਟੀ ਦਾ ਹੁਕਮ ਜਾਰੀ ਕੀਤਾ ਹੈ।

isha-kalia-dc
ਜ਼ਿਲ੍ਹਾ ਮੈਜ਼ਿਸਟ੍ਰੇਟ ਨੇ ਆਪਣੇ ਹੁਕਮਾਂ ਵਿਚ ਕਿਹਾ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਉਲੀਕੇ ਗਏ ਪ੍ਰੋਗਰਾਮ ਮੁਤਾਬਿਕ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਮਿਤੀ 4 ਫਰਵਰੀ 2017 ਨੂੰ ਹੋਣ ਜਾ ਰਹੀਆਂ ਹਨ। ਭਾਰਤੀ ਚੋਣ ਕਮਿਸ਼ਨ ਵੱਲੋਂ ਪੱਤਰ ਨੰਬਰ 78/2009 ਈਪੀਐਸ, ਮਿਤੀ 30-03-2017 ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਚੰਡੀਗੜ੍ਹ ਵੱਲੋਂ ਪੱਤਰ ਨੰਬਰ ਇਲੈਕਸ਼ਨ 2017 /ਆਰ -1029 ਮਿਤੀ 18/01/2017 ਰਾਹੀਂ ਜਾਰੀ ਹਦਾਇਤਾਂ ਮੁਤਾਬਿਕ ਨੀਗੋਸੀਏਸ਼ਲ ਇੰਸਟਰੂਮੈਂਟ ਐਕਟ 1881 ਤਹਿਤ ਵੋਟਾਂ ਪੈਣ ਵਾਲੇ ਦਿਨ ਮਿਤੀ 4 ਫਰਵਰੀ 2017 (ਸ਼ਨੀਵਾਰ) ਨੂੰ ਜ਼ਿਲ੍ਹਾ ਫਾਜ਼ਿਲਕਾ ਵਿਚ ਸਥਿਤ ਸਮੂਹ ਪੰਜਾਬ ਸਰਕਾਰ ਦੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ, ਸਕੂਲਾਂ ਅਤੇ ਕਾਲਜਾਂ ਵਿਚ ਛੁੱਟੀ ਦਾ ਹੁਕਮ ਜਾਰੀ ਕੀਤਾ ਗਿਆ ਹੈ।

Check Also

 ਖਾਲਸਾ ਕਾਲਜ ਵਿਖੇ ਮਿਲਟਰੀ ਲਿਟਰੇਚਰ ਫੈਸਟੀਵਲ ਦਾ ਦੂਜਾ ਦਿਨ ਸੰਨ ‘65 ਦੀ ਜੰਗ ’ਤੇ ਰਿਹਾ ਕੇਂਦਰਿਤ

ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਕਰਵਾਏ ਜਾ ਰਹੇ ਦੋ-ਰੋਜ਼ਾ ਮਿਲਟਰੀ …

Leave a Reply