ਫਾਜ਼ਿਲਕਾ, 30 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ)- ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਦੇ ਬਲਿਦਾਨ ਦਿਵਸ ਦੇ ਮੌਕੇ ਤੇ ਅੱਜ ਸਿਵਲ ਸਰਜ਼ਨ ਦਫ਼ਤਰ ਫਾਜ਼ਿਲਕਾ ਵਿਚ ਸਪਰਸ਼ ਕੁਸ਼ਟ ਜਾਗਰੂਕਤਾ ਅਭਿਆਨ ਦੀ ਸ਼ੁਰੂਆਤ ਸਿਵਲ ਸਰਜ਼ਨ ਡਾ. ਸੁਰਿੰਦਰ ਕੁਮਾਰ ਅਤੇ ਉਨ੍ਹਾਂ ਦੇ ਨਾਲ ਸਮੂਹ ਪ੍ਰੋਗਰਾਮ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਪ੍ਰਣ ਲੈਕੇ ਕੀਤੀ।
ਇਸ ਮੌਕੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਪ੍ਰਣ ਲਿਆ ਕਿ ਉਹ ਕੁਸ਼ਟ ਰੋਗ ਵਾਲੇ ਵਿਅਕਤੀ ਨੂੰ ਸਿਹਤ ਸੁਵਿਧਾਵਾਂ ਮੁਹੱਈਆ ਅਤੇ ਇਲਾਜ ਕਰਵਾਉਣ ਵਿਚ ਸਹਾਇਤਾ ਕਰਨ ਦੇ ਨਾਲ ਨਾਲ ਬਿਨਾ ਕਿਸੇ ਭੇਦਭਾਵ ਦੇ ਨਾਲ ਸਹਾਇਤਾ ਕਰਨ ਲਈ ਵਚਨਬੱਧ ਅਤੇ ਯਤਨਸ਼ੀਲ ਰਹਿਣਗੇ ਅਤੇ ਇਸ ਦੇ ਨਾਲ ਹੀ ਕੁਸ਼ਟ ਰੋਗ ਮੁਕਤ ਭਾਰਤ ਦੇ ਲਈ ਹਮੇਸ਼ਾਂ ਕੋਸ਼ਿਸ਼ਾਂ ਕਰਦੇ ਰਹਿਣਗੇ।ਉਕਤ ਸਹੁੰ ਪ੍ਰਣ ਜ਼ਿਲ੍ਹਾ ਮਾਸ ਮੀਡੀਆ ਅਧਿਕਾਰੀ ਅਨਿਲ ਧਾਮੂ ਨੇ ਕਰਵਾਇਆ। ਸੰਬੋਧਤ ਕਰਦੇ ਹੋਏ ਸਿਵਲ ਸਰਜ਼ਨ ਡਾ. ਸੁਰਿੰਦਰ ਕੁਮਾਰ ਨੇ ਕਿਹਾ ਕਿ ਕਿਸੇ ਦੀ ਚਮੜੀ ਤੇ ਤਾਂਬੇ ਦੇ ਰੋਗ ਦੇ ਸੁਨ ਧੱਬੇ, ਠੰਡਾ ਅਤੇ ਗਰਮ ਨਾ ਲਗਦਾ ਹੋਵੇ ਆਦਿ ਨਿਸ਼ਾਨੀਆਂ ਹੋਣ ਤੇ ਉਸਨੂੰ ਜਲਦੀ ਨੇੜਲੇ ਸਿਹਤ ਕੇਂਦਰ ਦੇ ਨਾਲ ਸੰਪਰਕ ਕਰਨਾ ਚਾਹੀਦਾ ਹੈ। ਇਸ ਮੌਕੇ ਸਿਵਲ ਸਰਜ਼ਨ ਵੱਲੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਪੰਫਲੈਟ ਵੀ ਜਾਰੀ ਕੀਤਾ ਗਿਆ।ਇਸ ਮੌਕੇ ਡਾ. ਐਸ.ਕੇ ਪ੍ਰਣਾਮੀ ਡੀਆਈਓ, ਡਾ. ਰਾਜੇਸ਼ ਖੁੰਗਰ ਡੀ.ਐਚ.ਓ, ਡਾ. ਮਨਦੀਪ ਸਿੰਘ ਜ਼ਿਲ੍ਹਾ ਲੈਪਰੋਸੀ ਅਧਿਕਾਰੀ, ਡਾ. ਕਵਿਤਾ ਸਿੰਘ, ਡਾ. ਰੋਹਿਤ, ਡਾ. ਮੋਹਿਤ, ਡਾ. ਅਨਮੋਲ, ਡਾ. ਅਸੀਮ, ਅਨਜਨਾ ਅਤੇ ਰੋਬਿਨਾ ਸਟਾਫ਼ ਨਰਸ, ਫਾਰਮਾਸਿਸਟ ਸੁਨੀਲ ਸੇਠੀ ਅਤੇ ਵਿੱਕੀ ਹਾਜ਼ਰ ਸਨ।
Punjab Post Daily Online Newspaper & Print Media