Tuesday, November 24, 2026

ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਕਰਵਾਇਆ ਕੁਸ਼ਟ ਰੋਗ ਨਿਵਾਰਣ ਸਬੰਧੀ ਪ੍ਰਣ

ਫਾਜ਼ਿਲਕਾ, 30 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ)- ਜ਼ਿਲ੍ਹਾ ਸਿੱਖਿਆ ਅਧਿਕਾਰੀ ਸੈਕੰਡਰੀ ਫਾਜ਼ਿ੨ਖ਼ਤ ਪ੍ਰਗਟ ਸਿੰਘ ਬਰਾੜ ਦੇ ਹੁਕਮਾਂ ਮੁਤਾਬਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਕਰਨੀਖੇੜਾ ਵਿਚ ਪ੍ਰਿੰਸੀਪਲ ਓਮ ਪ੍ਰਕਾਸ਼ ਜੈਨ ਦੀ ਅਗਵਾਈ ਵਿਚ ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਤ ਕੁਸ਼ਟ ਰੋਗ ਨਿਵਾਰਨ ਸਬੰਧੀ ਸਕੂਲ ਸਟਾਫ਼ ਅਤੇ ਬੱਚਿਆਂ ਨੂੰ ਪ੍ਰਣ ਕਰਵਾਇਟਾ ਗਿਆ।PPN3001201717

ਜਾਣਕਾਰੀ ਦਿੰਦੇ ਹੋਏ ਪ੍ਰਿੰਸੀਪਲ ਓਮ ਪ੍ਰਕਾਸ਼ ਜੈਨ ਨੇ ਦੱਸਿਆ ਕਿ ਪ੍ਰੋਗਰਾਮ ਦੌਰਾਨ ਦੱਸਿਆ ਗਿਆ ਕਿ ਬੱਚਿਆਂ ਨੂੰ ਕੁਸ਼ਟ ਰੋਗ ਤੋਂ ਪੀੜ੍ਹਤ ਵਿਅਕਤੀਆਂ ਦੇ ਨਾਲ ਹਮਦਰਦੀ ਭਰਿਆ ਵਿਵਹਾਰ ਕਰਨਾ ਚਾਹੀਦਾ ਹੈ ਅਤੇ ਨੇੜੇ ਸਿਹਤ ਕੇਂਦਰਾਂ ਵਿਚ ਜਾਕੇ ਆਪਣਾ ਇਲਾਜ ਕਰਵਾਉਣ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ। ਇਸ ਮੌਕੇ ਸਕੂਲ ਸਟਾਫ਼ ਸ਼ੀਤਲ ਕਟਾਰੀਆ, ਬਬੀਤਾ, ਨੀਰਜ਼ ਭਾਸਕਰ, ਜਗਜੀਤ ਸਿੰਘ, ਅਲਿਕਾ ਅਤੇ ਹੋਰਨਾਂ ਅਧਿਆਪਕਾਂ ਅਤੇ ਬੱਚਿਆਂ ਨੇ ਸਹਿਯੋਗ ਕੀਤਾ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply