ਧੂਰੀ, 30 ਜਨਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਥਾਨਕ ਭਲਵਾਨ ਵਾਲਾ ਅੱਡਾ ਦੇ ਨਜ਼ਦੀਕ ਸੁਖਵੀਰ ਸਿੰਘ ਨਾਕਾ ਇੰਚਾਰਜ ਅਤੇ ਹਰਦੀਪ ਸਿੰਘ ਏ.ਐਸ.ਆਈ ਦੀ ਅਗੁਵਾਈ ਵਿੱਚ ਅਗਾਮੀ ਚੋਣਾਂ ਨੂੰ ਲੈ ਕੇ ਸ਼ੱਕੀ ਵਾਹਨਾਂ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਸੁਖਵੀਰ ਸਿੰਘ ਨਾਕਾ ਇੰਚਾਰਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੁਲਿਸ ਪੂਰੀ ਤਰਾਂ੍ਹ ਮੁਸ਼ਤੈਦ ਹੈ ਅਤੇ ਸ਼ੱਕੀ ਵਾਹਨਾਂ ਦੀ ਚੈਕਿੰਗ ਲਗਾਤਾਰ ਕੀਤੀ ਜਾ ਰਹੀ ਹੈ।ਉਹਨਾਂ ਦੱਸਿਆ ਕਿ ਪੁਲਿਸ ਵੱਲੋਂ ਆਪਣੀ ਡਿਊਟੀ ਪੂਰੀ ਸਖਤਾਈ ਨਾਲ ਨਿਭਾਈ ਜਾ ਰਹੀ ਹੈ।ਇਸ ਮੌਕੇ ਕਾਂਸਟੇਬਲ ਬੀ.ਏ.ਰਾਜੂ, ਪੀ.ਐਸ.ਰਾਓ, ਅਤੇ ਚੰਦਰਕਾਂਤ ਆਦਿ ਵੀ ਹਾਜ਼ਰ ਸਨ।
Check Also
ਖਾਲਸਾ ਕਾਲਜ ਵਿਖੇ ਦੋ ਰੋਜ਼ਾ ਅੱਖਾਂ ਦੀ ਜਾਂਚ ਕੈਂਪ ਲਗਾਇਆ ਗਿਆ
ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਰੋਟਰੈਕਟ ਕਲੱਬ ਅਤੇ ਇੰਸਟੀਚਿਊਸ਼ਨਜ਼ ਇਨੋਵੇਸ਼ਨ …
Punjab Post Daily Online Newspaper & Print Media