ਅੰਮ੍ਰਿਤਸਰ, 30 ਜਨਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ)-ਆ ਰਹੀਆਂ ਵਿਧਾਨ ਸਭਾ ਚੋਣਾਂ ਅਤੇ ਅੰਮ੍ਰਿਤਸਰ ਲੋਕ ਸਭਾ ਹਲਕੇ ਦੀ ਜਿਮਨੀ ਚੋਣ ਲਈ ਵੋਟਰਾਂ ਨੂੰ ਵੱਧ ਤੋਂ ਵੱਧ ਮੱਤਦਾਨ ਕਰਨ ਵਾਸਤੇ ਜਿਲ੍ਹਾ ਪ੍ਰਸ਼ਾਸਨ ਹਰ ਸੰਭਵ ਕੋਸ਼ਿਸ਼ ਕਰ ਰਿਹਾ ਹੈ, ਤਾਂ ਕਿ ਵੋਟਰ ਨੂੰ ਵੋਟ ਦੀ ਅਹਿਮੀਅਤ ਤੋਂ ਜਾਣੂੰ ਕਰਵਾ ਕੇ ਲੋਕਤੰਤਰ ਦੀ ਜੜ੍ਹਾਂ ਹੋਰ ਮਜ਼ਬੂਤ ਕੀਤੀਆਂ ਜਾ ਸਕਣ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੋਟਰਾਂ ਨੂੰ ਜਗਾਉਣ ਲਈ ਕੀਤੇਜਾ ਰਹੇ ਉਪਰਾਲਿਆਂ ਦੀ ਸੰਖੇਪ ਜਾਣਕਾਰੀ ਦਿੰਦੇ ਕਮਿਸ਼ਨਰ ਕਾਰਪੋਰੇਸ਼ਨ ਕਮ ਵਧੀਕ ਡਿਪਟੀ ਚੋਣ ਕਮਿਸ਼ਨਰ ਸ੍ਰੀਮਤੀ ਸੋਨਾਲੀ ਗਿਰੀ ਨੇ ਦੱਸਿਆ ਕਿ ਵੋਟਰ ਜਾਗਰੂਕਤਾ ਦਿਵਸ ਮਨਾਇਆ ਗਿਆ ਅਤੇ ਇਸ ਦਿਨ ਵੋਟਰ ਜਾਗਰੂਕਤਾ ਰੈਲੀ ਕੱਢੀ ਗਈ। ਸਕੂਲਾਂ ਵਿਚ ਬੱਚਿਆਂ ਵੱਲੋਂ ਤਰਾਂ-ਤਰਾਂ ਦੇ ਮੁਕਾਬਲੇ ਕਰਵਾਏ ਗਏ ਹਨ ਅਤੇ ਉਹ ਲਗਾਤਾਰ ਜਾਰੀ ਹਨ, ਤਾਂ ਕਿ ਬੱਚੇ ਵੋਟ ਦੀ ਅਹਿਮੀਅਤ ਬਾਰੇ ਜਾਗਰੂਕ ਹੋਣ ਅਤੇ ਇਹ ਸੁਨੇਹਾ ਆਪਣੇ ਮਾਤਾ-ਪਿਤਾ ਅਤੇ ਚੌਗਿਰਦੇ ਤੱਕ ਪਹੁੰਚਾ ਸਕਣ। ਉਨਾਂ ਦੱਸਿਆ ਕਿ ਹੁਣ 1 ਫਰਵਰੀ ਨੂੰ ਵੋਟਰਾਂ ਨੂੰ ਵੋਟ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਲਈ ਸ਼ਾਮ ਸਮੇਂ ਕੋਤਵਾਲੀ ਨੇੜੇ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਨੇੜਿਉਂ ਜਾਗੋ ਕੱਢੀ ਜਾ ਰਹੀ ਹੈ, ਜਿਸ ਵਿਚ ਜ਼ਿਲ੍ਹਾ ਚੋਣ ਅਧਿਕਾਰੀ ਡਾ. ਬਸੰਤ ਗਰਗ ਸਮੇਤ ਇਸ ਮੁਹਿੰਮ ਵਿਚ ਲੱਗੇ ਸਾਰੇ ਅਧਿਕਾਰੀ ਸ਼ਾਮਿਲ ਹੋਣਗੇ। ਉਨਾਂ ਦੱਸਿਆ ਕਿ ਇਸ ਮੌਕੇ ਕੈਂਡਲ ਮਾਰਚ ਵੀ ਕੱਢਿਆ ਜਾਵੇਗਾ, ਜੋ ਕਿ ਵੋਟਰਾਂ ਨੂੰ ਵੋਟ ਦੀ ਮਹੱਤਤਾ ਬਾਰੇ ਜਾਣੂੰ ਕਰਵਾਏਗਾ।
Check Also
ਖਾਲਸਾ ਕਾਲਜ ਵਿਖੇ ਦੋ ਰੋਜ਼ਾ ਅੱਖਾਂ ਦੀ ਜਾਂਚ ਕੈਂਪ ਲਗਾਇਆ ਗਿਆ
ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਰੋਟਰੈਕਟ ਕਲੱਬ ਅਤੇ ਇੰਸਟੀਚਿਊਸ਼ਨਜ਼ ਇਨੋਵੇਸ਼ਨ …
Punjab Post Daily Online Newspaper & Print Media