Monday, July 20, 2026

ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਦੁੱਧ ਦੇ ਲੰਗਰ ਦੇ ਲੰਗਰ ਲਗਾਏ

ਪੱਟੀ, 30 ਜਨਵਰੀ (ਪੰਜਾਬ ਪੋਸਟ – ਅਵਤਾਰ ਸਿੰਘ ਢਿੱਲੋਂ)- ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਕੀਰਤਨ ਦਰਬਾਰ ਸੁਸਾਇਟੀ ਰਜਿ ਪੱਟੀ ਵੱਲੋਂ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ 335 ਵਾਂ ਜਨਮ ਦਿਹਾੜਾ ਬੜੀ ਸ਼ਰਧਾ ਨਾਲ ਗੁਰਦੁਆਰਾ ਬਾਬਾ ਹਿੰਮਤ ਸਿੰਘ ਜੀ ਮੇਨ ਪੱਟੀ ਵਿਖੇ ਮਨਾਇਆ ਗਿਆ।PPN3001201742

ਇਸ ਸਬੰਧੀ ਸੁਸਾਇਟੀ ਦੇ ਪ੍ਰਧਾਨ ਕੁਲਵਿੰਦਰ ਸਿੰਘ ਤੇ ਸਕੱਤਰ ਜੋਗਾ ਸਿੰਘ ਨੇ ਦੱਸਿਆ ਕਿ ਬਾਬਾ ਜੀ ਦਾ ਜਨਮ ਦਿਹਾੜਾ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ। ਜਿਸ ਵਿਚ ਸਵੇਰੇ ਤੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਸੰਗਤੀ ਪਾਠ ਆਰੰਭ ਕੀਤੇ ਗਏੇ, ਉਪਰੰਤ ਸੰਗਤਾਂ ਨੇ ਕਥਾ ਕੀਰਤਨ ਕੀਤਾ।ਸਮਾਪਤੀ ਉਪਰੰਤ ਸੰਗਤਾਂ ਲਈ ਦੁੱਧ-ਬ੍ਰੈਡ ਦਾ ਲ਼ੰਗਰ ਅਤੁੱਟ ਵਰਤਾਇਆ ਗਿਆ।ਇਸ ਮੌਕੇ ਨਿਰਮਲ ਸਿੰਘ ਖਜਾਨਚੀ, ਕੁਲਵਿੰਦਰ ਸਿੰਘ ਕਾਕਾ, ਗੁਰਪਿੰਦਰ ਸਿੰਘ, ਮੇਹਰ ਸਿੰਘ, ਅਮ੍ਰਿਤਪਾਲ ਸਿੰਘ, ਜਗਪ੍ਰੀਤ ਸਿੰਘ, ਰਾਜਬੀਰ ਰਾਜੂ, ਜੋਬਨਪ੍ਰੀਤ ਸਿੰਘ, ਅਵਤਾਰ ਢਿੱਲੋ, ਲਖਬੀਰ ਸਿੰਘ, ਪ੍ਰਵੇਸ਼ ਕੁਮਾਰ, ਗੁਰਮੀਤ ਸਿੰਘ, ਅਜੀਤ ਘਰਿਆਲਾ, ਤਰੁਣ ਕੁਮਾਰ, ਕੁਲਵਿੰਦਰ ਸਿੰਘ ਕਾਲੇਕੇ, ਗੁਰਸ਼ਰਨ ਸਿੰਘ, ਨਿਰਮਲ ਸਿੰਘ ਕਾਲਾ, ਰਸ਼ਪਾਲ ਬੇਦੀ, ਹਰਪ੍ਰੀਤ ਸਿੰਘ ਆਦਿ ਹਾਜਰ ਸਨ।

Check Also

ਕੈਬਨਿਟ ਮੰਤਰੀ ਈ.ਟੀ.ਓ ਵਲੋਂ ਨਗਰ ਸੁਧਾਰ ਟਰੱਸਟ ਦੇ ਨਵ-ਨਿਯੁੱਕਤ ਚੇਅਰਮੈਨ ਸਰਬਜੋਤ ਸਿੰਘ ਧੰਜ਼ਲ ਨੂੰ ਵਧਾਈ

ਅੰਮ੍ਰਿਤਸਰ, 19 ਜੁਲਾਈ (ਸੁਖਬੀਰ ਸਿੰਘ) –  ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਪੰਜਾਬ ਸਰਕਾਰ …

Leave a Reply