Wednesday, February 25, 2026

ਰਾਸ਼ਟਰ ਪਿਤਾ ਮਹਾਤਮਾ ਗਾਂਧੀ ਤੇ ਹੋਰ ਸ਼ਹੀਦਾਂ ਨੂੰ ਕੀਤੀਆਂ ਸ਼ਰਧਾਂਜਲੀ ਭੇਟ

ਪਠਾਨਕੋਟ, 30 ਜਨਵਰੀ (ਪੰਜਾਬ ਪੋਸਟ ਬਿਊਰੋ)- ਦੇਸ਼ ਦੀ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਵਾਰਨ ਵਾਲੇ ਸ਼ਹੀਦਾਂ, ਸੰਗਰਾਮੀਆਂ ਅਤੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬਲੀਦਾਨ ਦਿਵਸ ਨੂੰ ਸਮਰਪਿਤ ਸ਼ਰਧਾਂਜਲੀ ਸਮਾਰੋਹ ਦੇ ਸਬੰਧ ਵਿੱਚ ਅੱਜ ਜ਼ਿਲ੍ਹਾ ਪ੍ਰਸ਼ਾਸ਼ਨ ਪਠਾਨਕੋਟ ਵੱਲੋਂ ਉਨਾਂ ਨੂੰ ਉਚੇਚੇ ਤੌਰ ’ਤੇ ਯਾਦ ਕੀਤਾ ਗਿਆ ਅਤੇ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਦਿੱਤੀ ਗਈ।
ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਉਪਰੰਤ ਸ੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ਼ਹੀਦਾਂ ਦੀ ਬਦੌਲਤ ਹੀ ਅੱਜ ਅਸੀਂ ਨਿੱਘੀ ਤੇ ਆਜ਼ਾਦ ਫਿਜ਼ਾ ਵਿਚ ਵਿਚਰ ਰਹੇ ਹਾਂ ਅਤੇ ਸਾਨੂੰ ਹਮੇਸ਼ਾਂ ਉਨਾਂ ਨੂੰ ਆਪਣੇ ਚੇਤਿਆਂ ਵਿਚ ਰੱਖਣਾ ਚਾਹੀਦਾ ਹੈ। ਉਨਾਂ ਕਿਹਾ ਕਿ ਦੇਸ਼ ਦੀ ਖਾਤਰ ਜਾਨਾਂ ਵਾਲੇ ਸੂਰਬੀਰਾਂ ਦਾ ਅਸੀਂ ਦੇਣਾ ਨਹੀਂ ਦੇ ਸਕਦੇ ਅਤੇ ਉਨ੍ਹਾਂ ਵਲੋਂ ਸੰਜੋਏ ਹੋਏ ਸੁਪਨਿਆਂ ਨੂੰ ਸਾਨੂੰ ਪੂਰੀ ਇਮਾਨਦਾਰੀ ਤੇ ਮਿਹਨਤ ਨਾਲ ਪੂਰਾ ਕਰਨਾ ਚਾਹੀਦਾ ਹੈ।

PPN3001201744
ਸ੍ਰੀ ਅਮਿਤ ਕੁਮਾਰ ਨੇ ਕਿਹਾ ਕਿ ਸਾਡਾ ਵੀ ਫਰਜ਼ ਬਣਦਾ ਹੈ ਕਿ ਦੇਸ਼ ਦੀ ਖੁਸ਼ਹਾਲੀ ਤੇ ਵਿਕਾਸ ਵਿਚ ਆਪਣਾ ਯੋਗਦਾਨ ਪਾਈਏ ਤੇ 4 ਫਰਵਰੀ ਨੂੰ ਜੋ ਵਿਧਾਨ ਸਭਾ ਦੀਆਂ ਚੋਣਾਂ ਹੋ ਰਹੀਆਂ ਹਨ, ਉਸ ਵਿਚ ਵੱਧ ਚੜ੍ਹ ਕੇ ਹਿੱਸਾ ਲਈਏ ਤੇ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰੀਏ।ਲੋਕਤੰਤਰ ਦੀ ਮਜ਼ਬੂਤੀ ਲਈ ਵੋਟ ਦੇ ਹੱਕ ਦਾ ਇਸਤੇਮਾਲ ਕਰਨਾ ਬਹੁਤ ਜਰੂਰੀ ਹੈ।ਉਨਾਂ ਕਿਹਾ ਕਿ ਦੇਸ਼ ਦੀ ਤਰੱਕੀ ਅਤੇ ਵਿਕਾਸ ਲਈ ਸਾਨੂੰ ਆਪਣੇ-ਆਪਣੇ ਖੇਤਰ ਵਿਚ ਸਕਾਰਤਮਕ ਭੂਮਿਕਾ ਨਿਭਾਉਣੀ ਚਾਹੀਦੀ ਹੈ ਅਤੇ ਦੇਸ਼ ਅੰਦਰ ਅਮਨ, ਸ਼ਾਂਤੀ ਤੇ ਭਾਈਚਾਰਕ ਸਾਂਝ ਨੂੰ ਬਰਕਰਾਰ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ 30 ਜਨਵਰੀ ਦਾ ਦਿਨ ਭਾਰਤ ਦੇ ਇਤਿਹਾਸ ਵਿਚ ਬਹੁਤ ਮਹੱਤਵ ਰੱਖਦਾ ਹੈ ਅਤੇ ਇਸ ਦਿਨ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਅਤੇ ਸਮੂਹ ਸ਼ਹੀਦਾਂ ਨੂੰ ਯਾਦ ਕੀਤਾ ਜਾਂਦਾ ਹੈ। ਇਸ ਮੌਕੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਅਤੇ ਦੇਸ਼ ਦੇ ਸਮੂਹ ਸ਼ਹੀਦਾਂ ਨੂੰ ਯਾਦ ਕੀਤਾ ਗਿਆ ਤੇ ਪੰਜਾਬ ਪੁਲਿਸ ਦੇ ਜਵਾਨਾਂ ਵਲੋਂ ਸਲਾਮੀ ਦਿੱਤੀ ਗਈ।
ਇਸ ਮੌਕੇ ਜਗਵਿੰਦਰ ਜੀਤ ਸਿੰਘ ਗਰੇਵਾਲ ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਵਧੀਕ ਜ਼ਿਲਾ ਚੋਣ ਅਫਸਰ, ਅਸ਼ੋਕ ਕੁਮਾਰ ਸ਼ਰਮਾ ਸਹਾਇਕ ਕਮਿਸ਼ਨਰ ਜਨਰਲ, ਗੁਰਜੀਤ ਸਿੰਘ ਐਸ.ਡੀ.ਐਮ ਧਾਰਕਲਾਂ-ਕਮ- ਰਿਟਰਨਿੰਗ ਅਫਸਰ ਵਿਧਾਨ ਸਭਾ ਚੋਣ ਹਲਕਾ 001-ਸੁਜਾਨਪੁਰ, ਗੁਰਪ੍ਰਤਾਪ ਸਿੰਘ ਨਾਗਰਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਰਿਟਰਨਿੰਗ ਅਫਸਰ ਵਿਧਾਨ ਸਭਾ ਚੋਣ ਹਲਕਾ 002-ਭੋਆ, ਸੁਰਿੰਦਰ ਸਿੰਘ ਐਸ.ਡੀ.ਐਮ. ਪਠਾਨਕੋਟ-ਕਮ-ਰਿਟਰਨਿੰਗ ਅਫਸਰ ਵਿਧਾਨ ਸਭਾ ਚੋਣ ਹਲਕਾ 003-ਪਠਾਨਕੋਟ, ਜਸਵੰਤ ਸਿੰਘ ਢਿਲੋਂ ਜਿਲ੍ਹਾ ਟਰਾਂਸਪੋਰਟ ਅਫਸਰ, ਰਾਜੇਸ ਕੁਮਾਰ ਜਿਲ੍ਹਾ ਸਿੱਖਿਆ ਅਧਿਕਾਰੀ (ਸੈਕੰਡਰੀ ), ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਫਸਰ-ਕਮ- ਨੋਡਲ ਅਫਸਰ ਐਮ. ਸੀ. ਐਮ.ਸੀ. ਕਮੇਟੀ, ਰਜਿੰਦਰ ਸਿੰਘ ਤਹਿਸੀਲਦਾਰ ਚੋਣਾਂ, ਸਰਬਜੀਤ ਸਿੰਘ ਚੋਣ ਕਾਨੂੰਗੋ ਅਤੇ ਸਮੂਹ ਨੋਡਲ ਅਫਸਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।

Check Also

ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ

ਅੰਮ੍ਰਿਤਸਰ, 25 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਚਮ ਪਾਤਸ਼ਾਹ ਸ੍ਰੀ ਗੁਰੂ …

Leave a Reply