Thursday, February 26, 2026

ਦੇਸ਼ ਕੌਮ ਲਈ ਜਾਨਾਂ ਵਾਰਨ ਵਾਲੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ

ਬਠਿੰਡਾ, 31 ਜਨਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਭਾਰਤ ਦੇ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਦੇਸ਼ ਕੌਮ ਲਈ ਵਾਰਨ ਵਾਲੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਬਠਿੰਡਾ ਵਲੋਂ ਮਿੰਨੀ ਸਕੱਤਰੇਤ ਦੇ ਗਰਾਉਂਡ ਵਿਚ ਦੋ ਮਿੰਟ ਦਾ ਮੌਨ ਧਾਰਨ ਕਰਕੇ ਦੇਸ਼ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ।PPN3101201705

ਸ਼ਰਧਾਂਜਲੀਆਂ ਭੇਂਟ ਕਰਦਿਆਂ ਡਿਪਟੀ ਕਮਿਸ਼ਨਰ ਬਠਿੰਡਾ ਘਣਸ਼ਿਆਮ ਥੋਰੀ ਨੇ ਭਾਰਤ ਦੀ ਆਜ਼ਾਦੀ ਲਈ ਸ਼ਹੀਦ ਹੋਣ ਵਾਲੇ ਮਹਾਨ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਵਲੋਂ ਲੜੇ ਘੋਲ ਸਦਕਾ ਹੀ ਅਸੀਂ ਸਾਰੇ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ।ਉਨ੍ਹਾਂ ਕਿਹਾ ਕਿ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੇ ਬਲੀਦਾਨ ਦਿਵਸ ਮੌਕੇ ਅਸੀਂ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦੇ ਹਾਂ। ਰਾਸ਼ਟਰ ਪਿਤਾ ਮਹਾਤਮ ਗਾਂਧੀ ਨੇ ਦੇਸ਼ ਦੀ ਆਜ਼ਾਦੀ ਦੀ ਲੜਾਈ ਦੀ ਅਗਵਾਈ ਕੀਤੀ ਅਤੇ ਜੀਵਨ ਵਿੱਚ ਸੱਚ ਅਤੇ ਅਹਿੰਸਾ ਦੇ ਵਿਚਾਰਾਂ ਨੂੰ ਅਪਨਾਉਣ ਲਈ ਕਿਹਾ।ਸਾਨੂੰ ਸਾਰਿਆਂ ਨੂੰ ਦੇਸ਼ ਦੇ ਮਹਾਨ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਵਲੋਂ ਸੰਜੋਏ ਸੁਪਨਿਆਂ ਨੂੰ ਸਾਕਾਰ ਕਰਨ ਲਈ ਉਨ੍ਹਾਂ ਵਲੋਂ ਦਰਸਾਏ ਮਾਰਗ ’ਤੇ ਚਲਣਾ ਚਾਹੀਦਾ ਹੈ ਤਾਂ ਜੋ ਭਾਰਤ ਨੂੰ ਹੋਰ ਮਜ਼ਬੂਤ ਰਾਸ਼ਟਰ ਬਣਾਇਆ ਜਾ ਸਕੇ।ਪੰਜਾਬ ਪੁਲਿਸ ਦੀ ਕਮਾਂਡਰ ਗਾਰਦ ਨੇ ਹਥਿਆਰਾਂ ਨੂੰ ਉਲਟਾ ਕਰਕੇ ਮਹਾਨ ਸ਼ਹੀਦਾਂ ਨੂੰ ਸਲਾਮੀ ਦਿੱਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਾਹੁਲ ਚਾਬਾ, ਐਸ.ਡੀ.ਐਮ.ਬਠਿੰਡਾ ਸ਼੍ਰੀਮਤੀ ਸਾਕਸ਼ੀ ਸਾਹਨੀ, ਐਸ.ਪੀ ਦੇਸ ਰਾਜ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਵੀ ਹਾਜ਼ਰ ਸਨ।

Check Also

ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ

ਅੰਮ੍ਰਿਤਸਰ, 25 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਚਮ ਪਾਤਸ਼ਾਹ ਸ੍ਰੀ ਗੁਰੂ …

Leave a Reply