ਅੰਮ੍ਰਿਤਸਰ, 31 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) ਪੱਤਰਕਾਰ ਧਰਮਪਾਲ ਸਿੰਘ ਛਾਪਾ ਦੀ ਮਾਤਾ ਪ੍ਰਕਾਸ਼ ਕੌਰ ਜੋ ਬੀਤੇ ਦਿਨੀ ਬਿਮਾਰ ਹੋਣ ਕਾਰਨ ਸਦੀਵੀ ਵਿਛੋੜਾ ਦੇ ਗਏ ਸਨ, ਨਮਿਤ ਉਹਨਾਂ ਦੇ ਗ੍ਰਹਿ ਵਿਖੇ ਰੱਖੇ ਗਏ ਸ੍ਰੀ ਅਖੰਠ ਪਾਠ ਸਾਹਿਬ ਦੇ ਭੋਗ ਉਪਰੰਤ ਰਾਗੀ ਸਿੰਘਾਂ ਨੇ ਵੈਰਾਗਮਈ ਕੀਰਤਨ ਕੀਤਾ ਅਤੇ ਅੰਤਿਮ ਅਰਦਾਸ ਹੋਈ। 
ਜਿਸ ਵਿੱਚ ਰਿਸ਼ਤੇਦਾਰਾਂ ਤੇ ਸਬੰਧੀਆਂ ਤੋਂ ਇਲਾਵਾ ਵੱਖ ਵੱਖ ਧਾਰਮਿਕ, ਸਮਾਜਿਕ, ਰਾਜਸੀ ਆਗੂਆਂ ਨੇ ਹਾਜ਼ਰੀ ਲਗਵਾਈ। ਇਸ ਸਮੇਂ ਪੁੱਜੇ ਵਾਇਸ ਚੇਅਰਮੈਨ ਪੰਜਾਬ ਕਾਂਗਰਸ ਬਜ਼ਰੰਗ ਬਹਾਦਰ ਸਿੰਘ ਬਿੱਲਾ ਨੇ ਮਾਤਾ ਪ੍ਰਕਾਸ਼ ਕੌਰ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਅੰਮ੍ਰਿਤਪਾਲ ਸਿੰਘ ਪੰਜਾਬ ਯੂਥ ਪ੍ਰਧਾਨ ਆਈ.ਐਸ.ਸੀ.ਆਰ, ਮਲਕੀਤ ਸਿੰਘ ਵਾਇਸ ਪ੍ਰਧਾਨ, ਰਣਜੀਤ ਸਿੰਘ, ਰਜਿੰਦਰ ਸਿੰਘ, ਸਰਬਜੀਤ ਸਿੰਘ, ਹਰਮਨਪ੍ਰੀਤ ਸਿੰਘ, ਹਰਪ੍ਰੀਤ ਸਿੰਘ, ਹਰਪਾਲ ਸਿੰਘ, ਸੁਖਦੇਵ ਸਿੰਘ, ਕਰਮ ਸਿੰਘ, ਹਰਜਿੰਦਰ ਸਿੰਘ, ਅਮਰੀਕ ਸਿੰਘ ਆਦਿ ਹਾਜ਼ਰ ਸਨ।
Punjab Post Daily Online Newspaper & Print Media