ਅੰਮ੍ਰਿਤਸਰ, 31 ਜਨਵਰੀ (ਗੁਰਪ੍ਰੀਤ ਸਿੰਘ)- ਰੇਸ਼ਮ ਸਿੰਘ ਗੁਰਦੁਆਰਾ ਇੰਸਪੈਕਟਰ (85), ਸਵਰਨ ਸਿੰਘ ਅਨੰਦਪੁਰੀ ਤੇ ਬਲਵਿੰਦਰ ਸਿੰਘ ਜੋਧਪੁਰੀ ਗੁਰਦੁਆਰਾ ਇੰਸਪੈਕਟਰ (87) ਨੂੰ ਸੇਵਾ-ਮੁਕਤ ਹੋਣ ’ਤੇ ਨਿੱਘੀ ਵਿਦਾਇਗੀ ਦਿੱਤੀ ਗਈ।
ਇਸ ਮੌਕੇ ਹਰਚਰਨ ਸਿੰਘ ਮੁੱਖ ਸਕੱਤਰ ਨੇ ਕਿਹਾ ਕਿ ਰੇਸ਼ਮ ਸਿੰਘ ਗੁਰਦੁਆਰਾ ਇੰਸਪੈਕਟਰ (85) 34 ਸਾਲ, ਸਵਰਨ ਸਿੰਘ ਅਨੰਦਪੁਰੀ 35 ਸਾਲ ਤੇ ਬਲਵਿੰਦਰ ਸਿੰਘ ਜੋਧਪੁਰੀ 11 ਸਾਲ ਗੁਰਦੁਆਰਾ ਇੰਸਪੈਕਟਰ (87) ਵਜੋਂ ਗੁਰੂ-ਘਰ ਦੀ ਸੇਵਾ ਕਰਨ ਉਪਰੰਤ ਸੇਵਾ-ਮੁਕਤ ਹੋਏ ਹਨ।ਉਨ੍ਹਾਂ ਕਿਹਾ ਕਿ ਸੇਵਾ-ਮੁਕਤ ਹੋਣ ਵਾਲੇ ਮੁਲਾਜ਼ਮ ਬੜੇ ਭਾਗਾਂ ਵਾਲੇ ਹਨ ਜਿਨ੍ਹਾਂ ਨੂੰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿੱਚ ਨੌਕਰੀ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ।ਉਨ੍ਹਾਂ ਕਿਹਾ ਕਿ ਸੇਵਾ-ਮੁਕਤੀ ਦਾ ਸਮਾਂ ਤਾਂ ਹਰ ਇਨਸਾਨ ਤੇ ਆਉਂਦਾ ਹੈ, ਪਰੰਤੂ ਮਿਹਨਤ, ਲਗਨ ਤੇ ਇਮਾਨਦਾਰੀ ਨਾਲ ਕੀਤੀ ਸੇਵਾ ਦੂਸਰਿਆਂ ਲਈ ਮਿਸਾਲ ਬਣਦੀ ਹੈ।ਉਨ੍ਹਾਂ ਕਿਹਾ ਕਿ ਇਨ੍ਹਾਂ ਮੁਲਾਜ਼ਮਾਂ ਨੇ ਆਪਣੇ ਜਿੰਮੇ ਲੱਗੀ ਸੇਵਾ ਪੂਰੀ ਤਨਦੇਹੀ, ਲਗਨ ਤੇ ਮਿਹਨਤ ਨਾਲ ਨਿਭਾਈ ਹੈ।ਉਨ੍ਹਾਂ ਕਿਹਾ ਕਿ ਅਰਦਾਸ ਹੈ ਸਤਿਗੁਰੂ ਇਨ੍ਹਾਂ ਨੂੰ ਚੜ੍ਹਦੀ ਕਲਾ ’ਚ ਰੱਖਣ, ਤੰਦਰੁਸਤੀ ਬਖ਼ਸ਼ਣ ਤੇ ਇਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗੇ ਰਹਿਣ।ਇਸ ਸਮੇਂ ਡਾ. ਰੂਪ ਸਿੰਘ ਸਕੱਤਰ ਤੇ ਕੇਵਲ ਸਿੰਘ ਵਧੀਕ ਸਕੱਤਰ ਨੇ ਵੀ ਸੇਵਾ-ਮੁਕਤ ਗੁਰਦੁਆਰਾ ਇੰਸਪੈਕਟਰਾਂ ਦੇ ਕਾਰਜਾਂ ਦੀ ਸ਼ਲਾਘਾ ਕੀਤੀ।ਰੇਸ਼ਮ ਸਿੰਘ, ਸਵਰਨ ਸਿੰਘ ਅਨੰਦਪੁਰੀ ਤੇ ਬਲਵਿੰਦਰ ਸਿੰਘ ਜੋਧਪੁਰੀ ਨੂੰ ਸੇਵਾ-ਮੁਕਤ ਹੋਣ ਸਮੇਂ ਸਿਰੋਪਾਓ, ਸ੍ਰੀ ਸਾਹਿਬ, ਲੋਈ ਤੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਹਰਭਜਨ ਸਿੰਘ ਮਨਾਵਾਂ, ਮਹਿੰਦਰ ਸਿੰਘ ਆਹਲੀ ਤੇ ਰਣਜੀਤ ਸਿੰਘ ਵਧੀਕ ਸਕੱਤਰ, ਸੁਲੱਖਣ ਸਿੰਘ ਮੈਨੇਜਰ ਸੱਚਖੰਡ ਸ੍ਰੀ ਦਰਬਾਰ ਸਾਹਿਬ, ਜਗਜੀਤ ਸਿੰਘ, ਸਕੱਤਰ ਸਿੰਘ, ਜਸਵਿੰਦਰ ਸਿੰਘ ਦੀਨਪੁਰ, ਹਰਜਿੰਦਰ ਸਿੰਘ ਤੇ ਹਰਜੀਤ ਸਿੰਘ ਲਾਲੂਘੁੰਮਣ ਮੀਤ ਸਕੱਤਰ, ਜਸਵਿੰਦਰ ਸਿੰਘ ਦੀਪ ਤੇ ਮਨਜੀਤ ਸਿੰਘ ਇੰਚਾਰਜ, ਸਤਨਾਮ ਸਿੰਘ ਰਿਆੜ ਤੇ ਸਤਨਾਮ ਸਿੰਘ ਸਰਹਾਲੀ ਐਡੀਸ਼ਨਲ ਚੀਫ, ਮਨਜੀਤ ਸਿੰਘ, ਗੁਰਵਿੰਦਰ ਸਿੰਘ ਤੇ ਪ੍ਰਗਟ ਸਿੰਘ ਗੁਰਦੁਆਰਾ ਇੰਸਪੈਕਟਰ ਅਤੇ ਮਨਪ੍ਰੀਤ ਸਿੰਘ ਆਦਿ ਹਾਜ਼ਰ ਸਨ।
Check Also
ਸ਼੍ਰੋਮਣੀ ਕਮੇਟੀ ਵੱਲੋਂ ਸਿੰਘ ਸਾਹਿਬ ਗਿਆਨੀ ਮੋਹਣ ਸਿੰਘ ਦੀ ਯਾਦ ’ਚ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ
ਅੰਮ੍ਰਿਤਸਰ, 26 ਫ਼ਰਵਰੀ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ …
Punjab Post Daily Online Newspaper & Print Media