Thursday, March 26, 2026

ਸੱਤਾ ਵਿੱਚ ਆਉਣ `ਤੇ ਭ੍ਰਿਸ਼ਟਾਚਾਰ ਨੂੰ ਖਤਮ ਕਰਾਂਗੇ – ਕੇਜਰੀਵਾਲ

ਜੰਡਿਆਲਾ ਗੁਰੂ, 31 ਜਨਵਰੀ (ਹਰਿੰਦਰ ਪਾਲ ਸਿੰਘ)- ਜੰਡਿਆਲਾ ਗੁਰੂ ਦੀ ਸਥਾਨਕ ਦੁਸਹਿਰਾ ਗਰਾਉਂਡ ਵਿੱਚ ਆਪ ਦੇ ਹਲਕਾ ਜੰਡਿਆਲਾ ਗੁਰੂ ਤੋਂ ਉਮੀਦਵਾਰ ਹਰਭਜਨ ਸਿੰਘ ਦੇ ਸਮਰਥਨ ਵਿਚ ਵਿਸ਼ਾਲ ਰੈਲੀ ਹੋਈ।ਇਸ ਰੈਲੀ ਵਿੱਚ ਵਿਸ਼ੇਸ਼ ਤੌਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪਹੁੰਚੇ।ਇਸ ਮੌਕੇ ਤੇ ਕੇਜਰੀਵਾਲ ਨੇ ਸੰਬੋਧਨ ਕਰਦਿਆਂ ਆਖਿਆ ਕਿ ਦਿੱਲੀ ਵਿੱਚ ਸਾਰੇ ਦੇਸ਼ ਨਾਲੋਂ ਬਿਜਲੀ ਸੱਸਤੀ ਹੈ ਜਦਕਿ ਪੰਜਾਬ ਵਿੱਚ ਸਭ ਤੋਂ ਮਹਿੰਗੀ ਹੈ।ਜਿਸ ਤਰਾਂ ਦਿੱਲੀ ਵਿੱਚ ਦਿੱਲੀ ਦੀ ਜਨਤਾ ਨਾਲ ਆਪਣੇ ਵਚਨ ਨਿਭਾਏ ਹਨ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਹੂਲਤਾਂ ਉਪਲੱਬਧ ਕਰਵਾਈਆਂ ਉਸੇ ਤਰਾਂ ਪੰਜਾਬ ਵਿੱਚ ਵੀ ਕਰਵਾਈਆਂ ਜਾਣਗੀਆਂ।PPN3101201736ਇਸ ਤੋਂ ਇਲਾਵਾ ਉਨ੍ਹਾਂ ਆਖਿਆ ਕਿ ਪੰਜਾਬ ਵਿੱਚ ਭ੍ਰਿਸ਼ਟਾਚਾਰ ਨੂੰ ਜੜੋਂ ਖਤਮ ਕੀਤਾ ਜਾਵੇਗਾ ਤਾਂ ਜੋ ਪੰਜਾਬ ਦੀ ਜਨਤਾ ਨੂੰ ਇਨਸਾਫ ਮਿਲ ਸਕੇ ।ਨਸ਼ੇ ਦੇ ਮਾਮਲੇ ਤੇ ਉਨ੍ਹਾਂ ਪੰਜਾਬ ਦੇ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਉਹਨਾਂ ਦੀ ਸਰਕਾਰ ਸੱਤਾ ਵਿੱਚ ਆਉਣ ਤੇ ਨਸ਼ਾਖੋਰੀ ਨੂੰ ਬੰਦ ਕਰੇਗੀ ਅਤੇ ਮਜੀਠੀਆ ਨੂੰ ਜੇਲ ਭੇਜੇਗੀ।
ਇਸ ਮੌਕੇ ਹਰਭਜਨ ਸਿੰਘ  ਨੇ ਕਿਹਾ ਕਿ ਹੁਣ ਪੰਜਾਬ ਦੀ ਜਨਤਾ ਲੋਟੂ ਟੋਲਿਆਂ ਨੂੰ ਚੋਣਾਂ ਵਿੱਚ ਜਵਾਬ ਦੇਵੇਗੀ ਅਤੇ ਇਹਨਾਂ ਪਾਰਟੀਆਂ ਨੂੰ ਸੱਤਾ ਤੋਂ ਬਾਹਰ ਦਾ ਰਸਤਾ ਦਿਖਾਏਗੀ।ਇਸ ਮੌਕੇ ਸੂਬੇਦਾਰ, ਮਹਿੰਦਰ ਸਿੰਘ ਛੱਜਲਵੱਡੀ, ਸਰਬਜੀਤ ਸਿੰਘ ਡਿੰਪੀ, ਰਾਜੇਸ਼ ਪਾਠਕ, ਸੁਰਜੀਤ ਸਿੰਘ ਕੰਗ, ਐਡਵੋਕੇਟ ਅਮਨਦੀਪ ਸਿੰਘ ਮਲਹੋਤਰਾ,ਨਰੇਸ਼ ਪਾਠਕ,ਅਮਰ ਿਥੰਦ ਐਸ.ਕੇ ਐਸ ਕਲੱਬ ਵਾਲੇ ਅਤੇ ਹਜ਼ਾਰਾਂ ਆਮ ਆਦਮੀ ਪਾਰਟੀ ਦੇ ਵਰਕਰ ਹਾਜ਼ਿਰ ਸਨ।

Check Also

ਖ਼ਾਲਸਾ ਕਾਲਜ ਵਿਖੇ ਐਗਰੀ ਫੈਸਟ-2026 ਕਰਵਾਇਆ ਗਿਆ

ਅੰਮ੍ਰਿਤਸਰ, 25 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਖੇਤੀਬਾੜੀ ਵਿਭਾਗ ਅਤੇ ਖੇਤੀਬਾੜੀ ਸੁਸਾਇਟੀ …

Leave a Reply