Wednesday, December 31, 2025

ਹਫ਼ਤਾਵਾਰੀ ਧਾਰਮਿਕ ਸਮਾਗਮ ਕਰਵਾਏ

PPN150608

ਬਠਿੰਡਾ, 15  ਜੂਨ (ਜਸਵਿੰਦਰ ਸਿੰਘ ਜੱਸੀ)-  ਸ਼ਹਿਰ ਦੀ ਧਾਰਮਿਕ ਸੰਸਥਾ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਹਫ਼ਤਾਵਾਰੀ ਧਾਰਮਿਕ ਸਮਾਗਮਾਂ ਦੀ ਲੜੀ ਦੌਰਾਨ  ਐਤਵਾਰ ਦੇ ਸਮਾਗਮ ਬੀਬੀ ਉੱਤਮ ਕੌਰ ਦੁੱਗਲ, ਮਨਿੰਦਰਪਾਲ ਸਿੰਘ ਦੁੱਗਲ ਪੁੱਤਰ ਆਤਮ ਸਿੰਘ ਦੁੱਗਲ,ਗਲੀ ਨੰਬਰ 11, ਮਿੰਨੀ ਸਕੈਟਰੀਏਟ ਰੋਡ ਦੀਆਂ ਆਸ ਪਾਸ ਦੀਆਂ ਸੰਗਤਾਂ  ਅਤੇ ਸੁਸਾਇਟੀ ਮੈਂਬਰਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ‘ਚ ਸਵ: ਆਤਮ ਸਿੰਘ ਦੁੱਗਲ ਦੀ ਮਿੱਠੀ ਯਾਦ ਨੂੰ ਸਮਰਪਿਤ ਕੀਤਾ ਗਿਆ। ਜਿਸ ਵਿਚ ਨਿਤਨੇਮ ਦੀਆਂ ਬਾਣੀਆਂ, ਸ੍ਰੀ ਸੁਖਮਨੀ ਸਾਹਿਬ ਜੀ ਦੇ ਸੰਪੂਰਨ ਪਾਠ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਹਿਜ ਪਾਠ ਦੇ ਭੋਗ ਤੋਂ ਇਲਾਵਾ ਗੁਰਬਾਣੀ ਕੀਰਤਨ ਕੀਤਾ ਗਿਆ।  ਇਸ ਸਮਾਗਮ ‘ਚ  ਸੁਸਾਇਟੀ ਮੈਂਬਰਾਂ ਭਾਈ ਗੁਰਿੰਦਰਪਾਲ ਸਿੰਘ, ਅਮਰਜੀਤ ਸਿੰਘ, ਦਲਜੀਤ ਸਿੰਘ, ਦਿਗਬਾਗ ਸਿੰਘ, ਮੋਹਨ ਸਿੰਘ, ਗੁਰਿੰਦਰ ਸਿੰਘ ਡਿੰਪੀ,  ਅਤੇ ਡਾ: ਬਲਦੇਵ ਸਿੰਘ ਰੋਮਾਨਾ ਵਲੋਂ ” ਕੇਸ ਗੁਰੂ ਦੀ ਮੋਹਰ” ਵਾਲਾ ਸਨਮਾਨ ਚਿੰਨ੍ਹ ਗ੍ਰਹਿ ਨਿਵਾਸੀਆਂ ਨੂੰ ਦੇ ਕੇ ਸਨਮਾਨਤ ਕੀਤਾ ਗਿਆ।

Check Also

ਵਿਰਸਾ ਵਿਹਾਰ ’ਚ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਨੂੰ ਸਮਰਪਿਤ ਨਾਟਕ ‘1675’ ਦਾ ਮੰਚਣ

ਅੰਮ੍ਰਿਤਸਰ, 30 ਦਸੰਬਰ ( ਦੀਪ ਦਵਿੰਦਰ ਸਿੰਘ) – ਸੰਸਾਰ ਪ੍ਰਸਿੱਧ ਨਾਟ ਸੰਸਥਾ ਮੰਚ-ਰੰਗਮੰਚ ਅੰਮਿ੍ਰਤਸਰ ਵਲੋਂ …

Leave a Reply