Saturday, March 28, 2026

ਤਿੰਨ ਰੋਜਾ ਬਾਬਾ ਰਾਮਦੇਵ ਮੇਲਾ 5 ਫਰਵਰੀ ਤੋਂ ਸੁਰੂ

ਫਾਜ਼ਿਲਕਾ, 1 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ)- ਫਾਜ਼ਿਲਕਾ-ਅਬੋਹਰ ਰੋਡ ਤੇ ਸਥਿਤ ਪਿੰਡ ਬਨਵਾਲਾ ਹਨਵੰਤਾ ਵਿਚ ਸਥਿਤ ਬਾਬਾ ਰਾਮਦੇਵ ਜੀ ਦੇ ਮੰਦਰ ਵਿਚ 5 ਫਰਵਰੀ ਤੋਂ ਸ਼ੁਰੂ ਹੋਣ ਵਾਲੇ ਤਿੰਨ ਦਿਨਾਂ ਵਿਸ਼ਾਲ ਮੇਲੇ ਦੀਆਂ ਤਿਆਰੀਆਂ ਮੰਦਰ ਪ੍ਰਬੰਧਕ ਕਮੇਟੀ ਵੱਲੌਂ ਕੀਤੀਆਂ ਜਾ ਰਹੀਆਂ ਹਨ। ਇਹ ਮੇਲਾ 5 ਫਰਵਰੀ ਤੋਂ ਸ਼ੁਰੂ ਹੋਕੇ 7 ਫਰਵਰੀ ਤੱਕ ਚਲੇਗਾ।ਜਾਣਕਾਰੀ ਮੁਤਾਬਕ ਤਿੰਨ ਦਿਨਾਂ ਮੇਲੇ ਦੇ ਤਹਿਤ 5 ਫਰਵਰੀ ਨੂੰ ਮੰਨਤਾ ਉਤਾਰਨ ਵਾਲੇ ਸ਼ਰਧਾਲੂਆਂ ਦੇ ਲਈ ਵਿਸ਼ੇਸ਼ ਸੁਵਿਧਾ ਹੋਵੇਗੀ। ਇਸ ਦੌਰਾਨ ਮੰਦਰ ਪ੍ਰਬੰਧਕ ਕਮੇਟੀ ਵੱਲੋਂ ਵੱਖ ਵੱਖ ਖੇਡ ਮੁਕਾਬਲੇ ਕਰਵਾਏ ਜਾਣਗੇ ਅਤੇ ਜੇਤੂ ਟੀਮਾਂ ਅਤੇ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੇਲੇ ਵਿਚ ਸ਼ਰਧਾਲੂਆਂ ਲਈ ਲੰਗਰ, ਚਾਹ ਅਤੇ ਪੀਣ ਵਾਲੇ ਸਾਫ਼ ਪਾਣੀ ਦੀ ਵਿਸ਼ੇਸ ਵਿਵਸਥਾ ਰਹੇਗੀ। ਇਸ ਤੋਂ ਇਲਾਵਾ ਮੇਲੇ ਦੌਰਾਨ ਖਾਣ ਪੀਣ ਦੀਆਂ ਸਟਾਲਾਂ, ਵੱਖ ਵੱਖ ਤਰ੍ਹਾਂ ਦੇ ਝੂਲੇ ਬੱਚਿਆਂ ਅਤੇ ਲੋਕਾਂ ਲਈ ਖਿੱਚ ਦਾ ਕੇਂਦਰ ਰਹਿਣਗੇ। ਇਸ ਤੋਂ ਇਲਾਵਾ ਮੰਦਰ ਵਿਚ ਮੱਥਾ ਟੇਕਣ ਲਈ ਸ਼ਰਧਾਲੂਆਂ ਲਈ ਪ੍ਰਸਾਦ, ਝਾੜੂ, ਨਮਕ ਅਤੇ ਨਾਰੀਅਲ ਅਤੇ ਹੋਰ ਪ੍ਰਸ਼ਾਦ ਦਾ ਪੂਰਾ ਪ੍ਰਬੰਧ ਕੀਤਾ ਜਾਵੇਗਾ। ਮੰਦਰ ਅਹੁੱਦੇਦਾਰਾਂ ਨੇ ਦੱਸਿਆ ਕਿ ਮੰਦਰ ਵਿਚ ਆਉਣ ਵਾਲੇ ਸ਼ਰਧਾਲੂਆਂ ਲਈ ਪ੍ਰਸ਼ਾਸ਼ਨ ਦੀ ਸਹਾਇਤਾ ਨਾਲ ਸੁਰੱਖਿਆ ਸਬੰਧੀ ਪੂਰੀ ਵਿਵਸਥਾ ਹੋਵੇਗੀ।

Check Also

ਯੂਨੀਵਰਸਿਟੀ ਵਿਖੇ `ਸਰਦਾਰਨੀ ਬਲਬੀਰ ਕੌਰ ਬਰਾੜ ਯਾਦਗਾਰੀ ਭਾਸ਼ਣ` ਦਾ ਆਯੋਜਨ

ਅੰਮ੍ਰਿਤਸਰ, 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …

Leave a Reply