Saturday, March 28, 2026

ਹੋਲੀ ਹਾਰਟ ਡੇ ਬੋਰਡਿੰਗ ਸਕੂਲ ਵਿੱਚ ਬਸੰਤ ਪੰਚਮੀ ਦਾ ਤਿਓਹਾਰ ਮਨਾਇਆ

ਫਾਜ਼ਿਲਕਾ, 1 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ)- ਸਥਾਨਕ ਹੋਲੀ ਹਾਰਟ ਡੇ ਬੋਰਡਿੰਗ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰੀ ਪ੍ਰਾਇਮਰੀ ਵਿੰਗ ਵਿਚ ਪ੍ਰਿੰਸੀਪਲ ਰੀਤੂ ਭੁਸਰੀ ਦੀ ਅਗਵਾਈ ਵਿਚ ਬਸੰਤ ਪੰਚਮੀ ਦਾ ਤਿਓਹਾਰ ਮਨਾਇਆ ਗਿਆ।PPN0102201718

ਇਸ ਮੌਕੇ ਸਾਰੇ ਵਿਦਿਆਰਥੀ ਪੀਲੇ ਕਪੜੇ ਪਾ ਕੇ ਅਤੇ ਪੀਲੇ ਰੰਗ ਦੀਆਂ ਵਸਤੂਆਂ ਅਤੇ ਖਾਣ ਪੀਣ ਦਾ ਸਮਾਨ ਲੈਕੇ ਆਏ। ਇਸ ਮੌਕੇ ਪ੍ਰਿੰਸੀਪਲ ਰੀਤੂ ਭੁਸਰੀ ਨੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਬਸੰਤ ਪੰਚਮੀ ਤਿਓਹਾਰ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਰੰਗਾਂ ਦੇ ਬਿਨਾ ਮਨੁੱਖੀ ਜੀਵਨ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ ਅਤੇ ਬਸੰਤ ਪੰਚਮੀ ਤਿਓਹਾਰ ਰੁਤ ਬਦਲਾਅ ਦਾ ਸੁਨੇਹਾ ਦਿੰਦੇ ਹੋਏ ਸਿਖਾਉਂਦਾ ਹੈ ਕਿ ਸਾਨੂੰ ਕਦੇ ਵੀ ਆਪਣੇ ਜੀਵਨ ਵਿਚ ਘਮੰਡ ਨਹੀਂ ਕਰਨਾ ਚਾਹੀਦਾ ਕਿਉਂਕਿ ਪ੍ਰਕ੍ਰਿਤੀ ਬਦਲਾਅ ਕਰਦੇ ਦੇਰ ਨਹੀ ਲਗਾਉਂਦੀ। ਇਸ ਮੌਕੇ ਅਧਿਆਪਕਾਂ ਵੱਲੋਂ ਬੱਚਿਆਂ ਵਿਚ ਵਨ ਮਿੰਟ ਗੇਮ ਕਰਵਾਈ ਗਈ। ਬੱਚਿਆ ਨੇ ਪੀਲੇ ਅਤੇ ਹੋਰਨਾਂ ਰੰਗਾਂ ਦੇ ਗੁਬਾਰੇ ਫੁਲਾਕੇ ਗਾਣਿਆਂ ਤੇ ਡਾਂਸ ਕੀਤਾ। ਪ੍ਰਗਰਾਮ ਵਿਚ ਕੇਜੀ ਵਿੰਗ ਦੇ ਸਮੂਹ ਸਟਾਫ਼ ਮੈਂਬਰਾਂ ਦਾ ਵਿਸ਼ੇਸ਼ ਸਹਿਯੋਗ ਰਿਹਾ।

Check Also

ਯੂਨੀਵਰਸਿਟੀ ਵਿਖੇ `ਸਰਦਾਰਨੀ ਬਲਬੀਰ ਕੌਰ ਬਰਾੜ ਯਾਦਗਾਰੀ ਭਾਸ਼ਣ` ਦਾ ਆਯੋਜਨ

ਅੰਮ੍ਰਿਤਸਰ, 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …

Leave a Reply