Saturday, March 28, 2026

ਚੋਣ ਪ੍ਰਚਾਰ 2 ਫਰਵਰੀ ਨੂੰ ਸ਼ਾਮ ਤੋਂ ਹੋਵੇਗਾ ਬੰਦ – ਜ਼ਿਲ੍ਹਾ ਚੋਣ ਅਫ਼ਸਰ

ਫਾਜ਼ਿਲਕਾ, 1 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ)- ਜ਼ਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਚੱਲ ਰਿਹਾ ਚੋਣ ਪ੍ਰਚਾਰ 2 ਫ਼ਰਵਰੀ ਸ਼ਾਮ 5 ਵਜੇ ਤੋਂ ਬੰਦ ਹੋ ਜਾਵੇਗਾ ਅਤੇ ਇਸ ਦੇ ਨਾਲ ਹੀ ਇਲੈਕਟ੍ਰਾਨਿਕ ਮੀਡੀਆ, ਸਿਨੇਮਾ ਹਾਲ ਤੇ ਹੋਰ ਪ੍ਰਚਾਰ ਸਾਧਨਾਂ ’ਤੇ ਚੋਣ ਪ੍ਰਚਾਰ ਦੀ ਰੋਕ ਦੇ ਨਾਲ-ਨਾਲ ਲਾਊਡ ਸਪੀਕਰਾਂ ਦੀ ਵਰਤੋਂ ਦੀ ਵੀ ਮਨਾਹੀ ਹੋ ਜਾਵੇਗੀ।7

ਜ਼ਿਲ੍ਹਾ ਚੋਣ ਅਫ਼ਸਰ ਨੇ ਜ਼ਿਲ੍ਹੇ ਦੇ ਚਾਰ ਵਿਧਾਨ ਸਭਾ ਹਲਕਿਆਂ ਜਲਾਲਾਬਾਦ, ਫਾਜ਼ਿਲਕਾ, ਅਬੋਹਰ ਅਤੇ ਬੱਲੂਆਣਾ ਵਿੱਚ ਚੋਣ ਲੜ ਰਹੇ ਸਮੂਹ ਉਮੀਦਵਾਰਾਂ ਅਤੇ ਰਾਜਨੀਤਿਕ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਚੋਣ ਕਮਿਸ਼ਨ ਦੇ ਉਕਤ ਆਦੇਸ਼ਾਂ ਦੇ ਮੱਦੇਨਜ਼ਰ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਵਿੱਚ ਪੂਰਨ ਸਹਿਯੋਗ ਦੇਣ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਚੋਣ ਸਬੰਧੀ ਕਿਸੇ ਵੀ ਤਰ੍ਹਾਂ ਦੇ ਚੋਣ ਸਰਵੇਖਣ (ਪੈਨਲ ਚਰਚਾ, ਐਗਜ਼ਿਟ ਪੋਲ ਅਤੇ ਪੋਲ ਓਪੀਨੀਅਨ) ’ਤੇ ਵੀ 2 ਫ਼ਰਵਰੀ ਸ਼ਾਮ 5 ਵਜੇ ਤੋਂ ਰੋਕ ਲੱਗ ਜਾਵੇਗੀ। ਉਨ੍ਹਾਂ ਦੱਸਿਆ ਕਿ ਮਤਦਾਨ ਤੋਂ ਬਾਅਦ ਵੀ ਕਿਸੇ ਵੀ ਮੀਡੀਆ ਵਿੱਚ ਐਗਜ਼ਿਟ ਪੋਲ, ਓਪੀਨੀਅਨ ਪੋਲ ’ਤੇ ਤਾਂ ਇਹ ਰੋਕ 8 ਮਾਰਚ ਸ਼ਾਮ 5:30 ਵਜੇ ਤੱਕ ਜਾਰੀ ਰਹੇਗੀ।ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਨੂੰ ਜਨਪ੍ਰਤੀਨਿਧੀ ਐਕਟ 1951 ਦੀ ਧਾਰਾ 126 ਤਹਿਤ 2 ਸਾਲ ਦੀ ਸਜ਼ਾ ਅਤੇ ਜੁਰਮਾਨੇ ਦਾ ਭਾਗੀਦਾਰ ਬਣ ਸਕਦਾ ਹੈ।

Check Also

ਯੂਨੀਵਰਸਿਟੀ ਵਿਖੇ `ਸਰਦਾਰਨੀ ਬਲਬੀਰ ਕੌਰ ਬਰਾੜ ਯਾਦਗਾਰੀ ਭਾਸ਼ਣ` ਦਾ ਆਯੋਜਨ

ਅੰਮ੍ਰਿਤਸਰ, 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …

Leave a Reply