Saturday, March 28, 2026

ਮਾਡਲ ਪੋਲਿੰਗ ਬੂਥ ’ਤੇ ਵਲੰਟੀਅਰ ਕਹਿਣਗੇ ਵੋਟਰਾਂ ਨੂੰ ‘ਜੀ ਆਇਆ ਨੂੰ’

ਫਾਜ਼ਿਲਕਾ, 1 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ)- ਪਹਿਲੀ ਵਾਰ ਆਪਣੀ ਵੋਟ ਦਾ ਇਸਤੇਮਾਲ ਕਰਨ ਵਾਲੇ ਨਵੇਂ ਵੋਟਰਾਂ ਨੂੰ ‘ਜੀ ਆਇਆਂ ਨੂੰ’ ਕਹਿਣ ਅਤੇ ਵੋਟਰਾਂ ਦੀ ਸੁਵਿਧਾ ਲਈ ਜ਼ਿਲ੍ਹੇ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੇ ਸ਼ਹਿਰਾਂ ਅਤੇ ਪਿੰਡਾਂ ਦੇ ਪੋਲਿੰਗ ਬੂਥਾਂ ’ਤੇ ਮਾਡਲ ਪੋਲਿੰਗ ਬੂਥ ਸਥਾਪਤ ਕੀਤੇ ਜਾ ਰਹੇ ਹਨ। isha-kalia-dc-fzk

ਜਿੱਥੇ ਵੋਟਰਾਂ ਨੂੰ ਜਾਣਕਾਰੀ ਦੇਣ ਅਤੇ ਵੋਟਰਾਂ ਦੀ ਸੁਵਿਧਾ ਲਈ ਹਰ ਤਰ੍ਹਾਂ ਦੇ ਪ੍ਰਬੰਧ ਕੀਤੇ ਜਾਣਗੇ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਦੱਸਿਆ ਕਿ ਜ਼ਿਲ੍ਹੇ ਦੇ ਚਾਰ ਵਿਧਾਨ ਸਭਾ ਹਲਕਿਆਂ ਵਿਚ 23 ਮਾਡਲ ਪੋਲਿੰਗ ਬੂਥ ਸਥਾਪਿਤ ਕੀਤੇ ਗਏ ਹਨ। ਇਸ ਦੇ ਨਾਲ ਹੀ ਤਿੰਨ ਵਿਧਾਨ ਸਭਾ ਹਲਕਿਆਂ ਵਿਚ ਇਕ-ਇਕ ਮਹਿਲਾ ਪੋਲਿੰਗ ਬੂਥ ਬਣਾਇਆ ਜਾਵੇਗਾ ਜਿਸ ਵਿਚ ਸਾਰਾ ਪੋਲਿੰਗ ਸਟਾਫ਼ ਅਤੇ ਸੁਰਖਿਆ ਮੁਲਾਜ਼ਮ ਵੀ ਮਹਿਲਾਵਾਂ ਹੋਣਗੀਆਂ। ਉਨ੍ਹਾਂ ਦੱਸਿਆ ਕਿ ਮਾਡਲ ਪੋਲਿੰਗ ਬੂਥ ਨੂੰ ਸੁੰਦਰ ਤਰੀਕੇ ਨਾਲ ਸਜਾਇਆ ਜਾਵੇਗਾ। ਜਿੱਥੇ ਪੀਣ ਵਾਲੇ ਪਾਣੀ, ਬੈਠਣ ਅਤੇ ਬਿਜਲੀ ਦੇ ਪ੍ਰਬੰਧ ਹੋਣਗੇ। ਇਸ ਦੇ ਨਾਲ ਹੀ ਇੰਨ੍ਹਾਂ ਪੋਲਿੰਗ ਬੂਥਾਂ ਤੇ ਵੋਟਰਾਂ ਦੀ ਸਹਾਇਤਾ ਲਈ ਸਕਾਊਟ ਗਾਈਡ ਆਪਣੀ ਪੂਰੀ ਡਰੈਸ ਵਿਚ ਤਾਇਨਾਤ ਰਹਿਣਗੇ। ਇੰਨ੍ਹਾਂ ਪੋਲਿੰਗ ਬੂਥਾਂ ’ਤੇ ਵੱਖ ਵੱਖ ਕਾਂਊਟਰ ਸਥਾਪਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਮਾਡਲ ਪੋਲਿੰਗ ਬੂਥ ‘ਤੇ ਫ਼ਸਟ ਏਡ ਦੀ ਸਹੂਲਤ ਵੀ ਦਿੱਤੀ ਜਾਵੇਗੀ।
ਜ਼ਿਲ੍ਹਾ ਚੋਣ ਅਫ਼ਸਰ ਈਸ਼ਾ ਕਾਲੀਆ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਜਲਾਲਾਬਾਦ ‘ਚ 11, ਵਿਧਾਨ ਸਭਾ ਹਲਕਾ ਫਾਜ਼ਿਲਕਾ ’ਚ 10, ਅਬੋਹਰ ’ਚ 10 ਅਤੇ ਬੱਲੂਆਣਾ ਹਲਕੇ ਵਿਚ 2 ਮਾਡਲ ਪੋਲਿੰਗ ਬੂਥ ਸਥਾਪਿਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਜਲਾਲਾਬਾਦ ਗੌਰਮਿੰਟ ਪ੍ਰਾਇਮਰੀ ਸਿਟੀ ਸਕੂਲ ਦੇ ਬੂਥ ਨੰਬਰ 7, ਫਾਜ਼ਿਲਕਾ ਦੇ ਗੌਰਮਿੰਟ ਸੀਨੀਅਰ ਸੈਕੰਡਰੀ ਸਕੂਲ ਗਰਲਜ਼ ਦੇ ਬੂਥ ਨੰਬਰ 114 ਅਤੇ ਅਬੋਹਰ ਦੇ ਗੋਪੀ ਚੰਦ ਆਰੀਆ ਮਹਿਲਾ ਕਾਲਜ ਦੇ ਬੂਥ ਨੰਬਰ 64 ’ਤੇ ਮਹਿਲਾ ਸਟਾਫ਼ ਤਾਇਨਾਤ ਕੀਤਾ ਜਾਵੇਗਾ।

Check Also

ਯੂਨੀਵਰਸਿਟੀ ਵਿਖੇ `ਸਰਦਾਰਨੀ ਬਲਬੀਰ ਕੌਰ ਬਰਾੜ ਯਾਦਗਾਰੀ ਭਾਸ਼ਣ` ਦਾ ਆਯੋਜਨ

ਅੰਮ੍ਰਿਤਸਰ, 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …

Leave a Reply