Sunday, March 29, 2026

ਅਕਾਲੀਆਂ ਨੇ 10 ਸਾਲ ਤਕ ਪੰਜਾਬੀਆਂ ਨੂੰ ਕੁੱਟਿਆ ਤੇ ਲੁੱਟਿਆ- ਔਜਲਾ

ਅੰਮ੍ਰਿਤਸਰ, 2 ਫਰਵਰੀ (ਪੰਜਾਬ ਪੋਸਟ  ਸੁਖਬੀਰ ਸਿੰਘ)- ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਪੰਜਾਬ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਪੰਜਾਬ ਬਚਾਉਣ ਲਈ ਕਾਂਗਰਸ ਦਾ ਸਾਥ ਦੇਣ।PPN0202201704

ਅੱਜ ਵੋਟਰਾਂ ਨੂੰ ਅਪੀਲ ਕਰਦਿਆਂ ਔਜਲਾ ਨੇ ਕਿਹਾ ਕਿ ਪੰਜਾਬ ਦੀ ਜਵਾਨੀ, ਕਿਸਾਨੀ, ਕਾਰੋਬਾਰ ਪੰਜਾਬ ਦੀਆਂ ਆਉਣ ਵਾਲੀਆਂ ਅਗਲੀਆਂ ਪੀੜੀਆਂ ਨੂੰ ਬਚਾਉਣ ਲਈ ਕਾਂਗਰਸ ਦਾ ਸਾਥ ਦੇਣਾ ਜ਼ਰੂਰੀ ਹੈ।ਉਨ੍ਹਾਂ ਕਿਹਾ ਕਿ ਪੰਜਾਬ ਵਿਚ ਚਲੇ 10 ਸਾਲ ਦੇ ਅਕਾਲੀ ਰਾਜ ਵਿਚ ਜੋ ਕੁਝ ਪੰਜਾਬੀਆਂ ਨਾਲ ਵਧੀਕੀਆਂ ਹੋਈਆਂ ਉਨ੍ਹਾਂ ਵਧੀਕੀਆਂ ਦਾ ਬਦਲਾ ਇਕ ਇਕ ਵੋਟ ਹੈ।ਉਨ੍ਹਾਂ ਕਿਹਾ ਕਿ ਅਕਾਲੀਆਂ ਨੇ 10 ਸਾਲ ਤਕ ਪੰਜਾਬੀਆਂ ਨੂੰ ਕੁੱਟਿਆ ਤੇ ਲੁੱਟਿਆ ਹੈ।ਪੰਜਾਬੀ ਨੌਜਵਾਨਾਂ ਨੂੰ ਕੰਮ ਦੇਣ ਦੀ ਬਜਾਏ ਨਸ਼ੇ ਦਿੱਤੇ ਜਿਸ ਕਾਰਨ ਪੂਰੀ ਇਕ ਨਸਲ ਬਰਬਾਦ ਹੋਈ। ਪੰਜਾਬ ਦੀ ਇਸ ਨਸਲਕੁਸ਼ੀ ਲਈ ਸਿੱਧੇ ਤੌਰ ’ਤੇ ਅਕਾਲੀ ਦਲ-ਭਾਰਤੀ ਜਨਤਾ ਪਾਰਟੀ ਜਵਾਬਦੇਹ ਹੈ।ਪੰਜਾਬ ਨੂੰ ਆਰਥਿਕ ਤੌਰ ’ਤੇ ਬਰਬਾਦ ਕਰਨ ਵਿਚ ਅਕਾਲੀਆਂ ਨੇ ਕੋਈ ਕਸਰ ਬਾਕੀ ਨਹੀ ਛੱਡੀ। ਪੰਜਾਬ ਨੂੰ ਆਰਥਿਕ ਤੌਰ ’ਤੇ ਕਮਜ਼ੋਰ ਕਰ ਦਿੱਤਾ।ਪੰਜਾਬ ਵਿੱਚ ਕੋਈ ਇੰਡਸਟਰੀ ਨਹੀਂ ਰਹੀ ਪੰਜਾਬ ਹਰ ਖੇਤਰ ਵਿਚ ਪੱਛੜਦਾ ਰਿਹਾ ਪਰ ਰਾਜ ਸਰਕਾਰ ਨੇ ਕਦੇ ਵੀ ਪੰਜਾਬ ਬਾਰੇ ਨਹੀ ਸੋਚਿਆ।ਔਜਲਾ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਪੰਜਾਬ ਨਾਲ ਅਕਾਲੀ ਦਲ ਵੱਲੋ ਕੀਤੇ ਇੱਕ ਇੱਕ ਧੱਕੇ ਦਾ ਜਵਾਬ ਲਿਆ ਜਾਵੇ। ਉਨ੍ਹਾਂ ਕਿਹਾ ਕਿ 11 ਮਾਰਚ ਦਾ ਦਿਨ ਪੰਜਾਬ ਲਈ ਇਤਿਹਸਕ ਦਿਨ ਹੋਵੇਗਾ ਜਦ ਪੰਜਾਬ ਵਿੱਚੋਂ ਜ਼ੁਲਮ ਦਾ ਰਾਜ ਖਤਮ ਹੋਵੇਗਾ ਤੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਬਣੀ ਲੋਕਾਂ ਦੀ ਸਰਕਾਰ ਦੇ ਰਾਜ ਵਿਚ ਪੰਜਾਬੀਆਂ ਨੂੰ ਸੁਖ ਦਾ ਸਾਹ ਆਵੇਗਾ।

Check Also

ਖ਼ਾਲਸਾ ਕਾਲਜ ਵਿਖੇ ਰਾਸ਼ਟਰੀ ਸੈਮੀਨਾਰ ਕਰਵਇਆ ਗਿਆ

ਅੰਮ੍ਰਿਤਸਰ, 29 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਰਾਜਨੀਤੀ ਵਿਗਿਆਨ ਅਤੇ ਲੋਕ ਪ੍ਰਸ਼ਾਸਨ …

Leave a Reply