Monday, March 30, 2026

ਜਿਲ੍ਹਾ ਚੋਣ ਅਫ਼ਸਰ ਵੱਲੋਂ ਲੋਕਾਂ ਨੂੰ ਬਿਨ੍ਹਾਂ ਕਿਸੇ ਡਰ ਭੈਅ ਤੇ ਲਾਲਚ ਦੇ ਮਤਦਾਨ ਕਰਨ ਦੀ ਅਪੀਲ

ਅੰਮ੍ਰਿਤਸਰ, 2 ਫਰਵਰੀ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ)-ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਬਸੰਤ ਗਰਗ ਆਈ.ਏ.ਐਸ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਪੰਜਾਬ ਵਿਧਾਨ ਸਭਾ ਦੀ ਚੋਣ ਲਈ ਹੋਣ ਵਾਲੇ ਮਦਤਾਨ ਵਿਚ 4 ਫਰਵਰੀ 2017 ਨੂੰ ਵੱਧ ਚੜ੍ਹ ਕੇ ਭਾਗ ਲੈਣ।ਉਨ੍ਹਾਂ ਨੇ ਕਿਹਾ ਕਿ ਕੋਈ ਵੀ ਵੋਟਰ ਇਸ ਦਿਨ ਮਤਦਾਨ ਕਰਨ ਤੋਂ ਵਾਂਝਾਂ ਨਾ ਰਹੇ ਤਾਂ ਜੋ ਲੋਕਤੰਤਰ ਨੂੰ ਹੋਰ ਮਜਬੂਤ ਕੀਤਾ ਜਾ ਸਕੇ।ਉਨ੍ਹਾਂ ਨੇ ਦੱਸਿਆ ਕਿ ਮਤਦਾਨ 4 ਫਰਵਰੀ ਨੂੰ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਹੋਵੇਗਾ ਅਤੇ ਜੋ ਵੋਟਰ ਠੀਕ 5 ਵਜੇ ਲਾਈਨ ਵਿਚ ਲੱਗ ਜਾਣਗੇ ਉਹ ਵੋਟ ਪਾ ਸਕਣਗੇ।Basant garg
ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਚੋਣਾਂ ਆਪਣੀ ਪਸੰਦ ਦੀ ਸਰਕਾਰ ਚੁਣਨ ਲਈ ਸਾਡੇ ਸੰਵਿਧਾਨ ਵੱਲੋਂ ਸਾਨੂੰ ਦਿੱਤਾ ਇਕ ਬੁਨਿਆਦੀ ਹੱਕ ਹੈ, ਇਸ ਲਈ ਸਾਨੂੰ ਬਿਨ੍ਹਾਂ ਕਿਸੇ ਡਰ, ਭੈਅ ਜਾਂ ਲਾਲਚ ਦੇ ਆਪਣੇ ਵੋਟ ਹੱਕ ਦਾ ਇਸਤੇਮਾਲ ਕਰਨਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਜ਼ਿਲ੍ਹਾ ਚੋਣ ਦਫ਼ਤਰ ਵੱਲੋਂ ਸਾਂਤਮਈ, ਨਿਰੱਪਖ ਅਤੇ ਪਾਰਦਰਸ਼ੀ ਚੋਣਾਂ ਕਰਵਾਉਣ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।
ਨਾਲ ਹੀ ਉਨ੍ਹਾਂ ਕਿਹਾ ਕਿ ਭਾਰਤੀ ਦੰਡ ਸੰਹਿਤਾ ਦੀ ਧਾਰਾ 171 ਬੀ ਤਹਿਤ ਚੋਣਾਂ ਦੌਰਾਨ ਆਪਣੇ ਵੋਟ ਹੱਕ ਦਾ ਇਸਤੇਮਾਲ ਕਰਨ ਲਈ ਕਿਸੇ ਪ੍ਰਕਾਰ ਦਾ ਧਨ ਜਾਂ ਕੋਈ ਹੋਰ ਉਪਹਾਰ ਲੈਣਾ ਅਤੇ ਦੇਣਾ ਕਾਨੂੰਨਨ ਅਪਰਾਧ ਹੈ, ਜਿਸ ਲਈ ਇਕ ਸਾਲ ਦੀ ਸਜ਼ਾ ਜਾਂ ਜੁਰਮਾਨ ਜਾਂ ਦੋਨੋਂ ਹੋ ਸਕਦੇ ਹਨ। ਇਸੇ ਤਰ੍ਹਾਂ ਭਾਰਤੀ ਦੰਡ ਸੰਹਿਤਾ ਦੀ ਧਾਰਾ 171 ਸੀ ਤਹਿਤ ਚੋਣਾਂ ਦੌਰਾਨ ਜੇਕਰ ਕੋਈ ਵਿਅਕਤੀ ਕਿਸੇ ਉਮੀਦਵਾਰ ਜਾਂ ਵੋਟਰ ਨੂੰ ਪ੍ਰਭਾਵਿਤ ਕਰਨ ਲਈ ਉਸਨੂੰ ਡਰਾਉਂਦਾ/ਧਮਕਾਉਂਦਾ ਜਾਂ ਕੋਈ ਚੋਟ ਪਹੁੰਚਾਉਂਦਾ ਹੈ ਤਾਂ ਇਹ ਵੀ ਸਜ਼ਾਯੋਗ ਅਪਰਾਧ ਹੈ, ਜਿਸ ਤੇ ਇਕ ਸਾਲ ਤੱਕ ਦੀ ਸਜ਼ਾ ਜਾਂ ਜੁਰਮਾਨ ਜਾਂ ਦੋਨੋ ਹੋ ਸਕਦੇ ਹਨ। ਉਨ੍ਹਾਂ ਜ਼ਿਲ੍ਹੇ ਦੇ ਸਾਰੇ ਨਾਗਰਿਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਮਤ ਅਧਿਕਾਰ ਦੇ ਬਦਲੇ ਕਿਸੇ ਵੀ ਪ੍ਰਕਾਰ ਦੇ ਧਨ ਜਾਂ ਕੋਈ ਹੋਰ ਲਾਭ ਦੇ ਲੈਣ-ਦੇਣ ਤੋਂ ਦੂਰ ਰਹਿਣ।

Check Also

ਖ਼ਾਲਸਾ ਕਾਲਜ ਵਿਖੇ ਰਾਸ਼ਟਰੀ ਸੈਮੀਨਾਰ ਕਰਵਇਆ ਗਿਆ

ਅੰਮ੍ਰਿਤਸਰ, 29 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਰਾਜਨੀਤੀ ਵਿਗਿਆਨ ਅਤੇ ਲੋਕ ਪ੍ਰਸ਼ਾਸਨ …

Leave a Reply