Friday, August 7, 2026

18 ਤੋਂ 19 ਸਾਲ ਦੇ ਨਵੇਂ ਬਣੇ ਵੋਟਰਾਂ ਨੂੰ ਮਿਲਣਗੇ ਪ੍ਰਸੰਸਾ ਪੱਤਰ- ਜ਼ਿਲ੍ਹਾ ਚੋਣ ਅਫ਼ਸਰ

ਫਾਜ਼ਿਲਕਾ, 2 ਫਰਵਰੀ (ਪੰਜਾਬ ਪੋਸਟ ਬਿਊਰੋ- ਵਿਨੀਤ ਅਰੋੜਾ)- ਜ਼ਿਲ੍ਹਾ ਚੋਣ ਅਫ਼ਸਰ ਈਸ਼ਾ ਕਾਲੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਚਾਰ ਫਰਵਰੀ 2017 ਨੂੰ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਜ਼ਿਲ੍ਹੇ ਦੇ 18 ਤੋਂ 19 ਸਾਲ ਦੇ 15344 ਨੌਜਵਾਨ ਵੋਟਰ ਪਹਿਲੀ ਵਾਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ।isha-kalia-dc

ਇੰਨ੍ਹਾਂ ਵੋਟਰਾਂ ਦੀ ਸੌ ਫ਼ੀਸਦੀ ਵੋਟਿੰਗ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇੰਨ੍ਹਾਂ ਨੂੰ ‘ਪ੍ਰਸੰਸਾ ਪੱਤਰ’ ਦੇ ਕੇ ਸਨਮਾਨਿਤ ਕੀਤਾ ਜਾਵੇਗਾ।ਜ਼ਿਲ੍ਹਾ ਚੋਣ ਅਫ਼ਸਰ ਈਸ਼ਾ ਕਾਲੀਆ ਨੇ ਕਿਹਾ ਕਿ ਸੌ ਫ਼ੀਸਦੀ ਵੋਟਿੰਗ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਵੀਪ ਪ੍ਰਾਜੈਕਟ ਤਹਿਤ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।ਜ਼ਿਲ੍ਹੇੇ ਵਿਚ ਪਹਿਲੀ ਵਾਰ ਵੋਟ ਪਾਉਣ ਵਾਲੇ ਨੌਜਵਾਨ ਵੋਟਰਾਂ ਨੂੰ ਲੋਕਤੰਤਰ ਦੀ ਮਜ਼ਬੂਤੀ ਲਈ ਆਪਣੀ ਵੋਟ ਪਾਉਣ ਲਈ ਅਪੀਲ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਜਲਾਲਾਬਾਦ ਵਿਚ 18 ਤੋਂ 19 ਸਾਲ ਦੇ ਸਭ ਤੋਂ ਵੱਧ ਵੋਟਰ 5193, ਫਾਜ਼ਿਲਕਾ 4298, ਅਬੋਹਰ ’ਚ 2700 ਅਤੇ ਬੱਲੂਆਣਾ ਵਿਚ 3153 ਵੋਟਰ ਹਨ।ਉਨ੍ਹਾਂ ਨੌਜਵਾਨ ਵੋਟਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਲੋਕਤੰਤਰ ਦੀ ਮਜ਼ਬੂਤੀ ਲਈ ਆਪਣੀ ਵੋਟ ਦਾ ਇਸਤੇਮਾਲ ਕਰਨ। ਉਨ੍ਹਾਂ ਕਿਹਾ ਕਿ ਨੌਜਵਾਨ ਕਿਸੇ ਵੀ ਦੇਸ਼ ਦੀ ਰੀੜ੍ਹੀ ਦੀ ਹੱਡੀ ਹੁੰਦੇ ਹਨ। ਕਿਸੇ ਵੀ ਸਮਾਜ ਅਤੇ ਦੇਸ਼ ਦਾ ਭਵਿੱਖ ਉੱਥੋਂ ਦੀ ਨੌਜਵਾਨ ਪੀੜ੍ਹੀ ਤੇ ਨਿਰਭਰ ਕਰਦਾ ਹੈ। ਉਨ੍ਹਾਂ ਕਿਹਾ ਕਿ ਉਹ ਆਪਣੀ ਵੋਟ ਦਾ ਇਸਤੇਮਾਲ ਬਿਨ੍ਹਾਂ ਕਿਸੇ, ਡਰ, ਭੈਅ ਤੇ ਲਾਲਚ ਦੇ ਕਰਨ।

Check Also

ਬੈਂਕ ਆਫ਼ ਇੰਡੀਆ ਨੇ ਸੰਗਤਾਂ ਦੀ ਸਹੂਲਤ ਲਈ ਸ੍ਰੀ ਦਰਬਾਰ ਸਾਹਿਬ 12 ਵਾਟਰ ਕੂਲਰ ਕੀਤੇ ਭੇਟ

ਅੰਮ੍ਰਿਤਸਰ, 5 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ …

Leave a Reply